08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਕਾਲਾਂਵਾਲੀ ਖੇਤਰ ’ਚ ਸ਼ਰਧਾ ਪੂਰਵਕ ਮਨਾਇਆ ਵਿਸ਼ਵਕਰਮਾ ਦਿਵਸ

ਸਿਰਸਾ, 9 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਤੋਂ ਬਾਅਦ ਕਾਲਾਂਵਾਲੀ ਹਲਕੇ ਦੇ ਪਿਡਾਂ ਵਿੱਚ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਸ਼ਵਕਰਮਾ ਮੰਦਰਾਂ ਤੇ ਵਰਕਸ਼ਾਪਾਂ ਨੂੰ ਰੰਗੀਨ ਲਾਈਟਾਂ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 10-11-2026
ਸਿਰਸਾ, 9 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਤੋਂ ਬਾਅਦ ਕਾਲਾਂਵਾਲੀ ਹਲਕੇ ਦੇ ਪਿਡਾਂ ਵਿੱਚ ਭਗਵਾਨ ਵਿਸ਼ਵਕਰਮਾ ਦਿਵਸ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਦੌਰਾਨ ਵਿਸ਼ਵਕਰਮਾ ਮੰਦਰਾਂ ਤੇ ਵਰਕਸ਼ਾਪਾਂ ਨੂੰ ਰੰਗੀਨ ਲਾਈਟਾਂ ਨਾਲ ਸਜਾਇਆ ਗਿਆ। ਕਾਰੀਗਰਾਂ ਨੇ ਭਗਵਾਨ ਵਿਸ਼ਵਕਰਮਾ ਦੀ ਪੂਜਾ ਤੋਂ ਬਾਅਦ ਆਪਣੇ ਔਜ਼ਾਰਾਂ ਅਤੇ ਮਸ਼ੀਨਾਂ ਦੀ ਪੂਜਾ ਕੀਤੀ। ਮੰਡੀ ਕਾਲਾਂਵਾਲੀ ਸਮੇਤ ਖੇਤਰ ਦੇ ਪਿੰਡਾਂ ਵਿੱਚ ਅਖੰਡ ਪਾਠ ਕਰਵਾਏ ਗਏ ਅਤੇ ਭੰਡਾਰੇ ਕੀਤੇ ਗਏ। ਖੇਤਰ ਦੇ ਪਿੰਡ ਅਲੀਕਾਂ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮਹੰਤ ਬਾਬਾ ਮੇਵਾ ਸਿੰਘ ਨੇ ਸਭ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ। ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ ਅਤੇ ਲੰਗਰ ਲਾਇਆ ਗਿਆ। ਇਸ ਤਰ੍ਹਾਂ ਹੀ ਪਿੰਡ ਬੀਰੂਵਾਲਾਗੁੜ੍ਹਾ, ਪਨੀਹਾਰੀ ਤੇ ਰੋੜੀ ਵਿੱਚ ਵੀ ਵਿਸ਼ਵਕਰਮਾ ਦਿਵਸ ’ਤੇ ਸ਼ਾਨਦਾਰ ਸਮਾਗਮ ਕੀਤੇ ਗਏ। ਪਿੰਡ ਬੀਰੂਵਾਲਾਗੁੜ੍ਹਾ ਵਿੱਚ ਸਥਿਤ ਵਿਸ਼ਵਕਰਮਾ ਮੰਦਰ ਵਿੱਚ ਸਮੂਹ ਮਿਸਤਰੀ ਭਾਈਚਾਰੇ ਤੇ ਪਿੰਡ ਵਾਸੀਆਂ ਨੇ ਵਿਸ਼ਵਕਰਮਾ ਦਿਵਸ ਮਨਾਇਆ। ਇਸ ਦੇ ਨਾਲ ਹੀ ਪਿੰਡ ਰੋੜੀ ਵਿਖੇ ਸਥਿਤ ਵਿਸ਼ਵਕਰਮਾ ਮੰਦਰ ਵਿੱਚ ਵਿਸ਼ਵਕਰਮਾ ਦਿਵਸ ’ਤੇ ਧਾਰਮਿਕ ਸਮਾਗਮ ਕੀਤਾ ਗਿਆ। ਇਸ ਮੌਕੇ ਸਾਬਕਾ ਸੰਸਦ ਮੈਂਬਰ ਚਰਨਜੀਤ ਸਿੰਘ ਸਮੇਤ ਕਈ ਪਤਵੰਤੇ ਸੱਜਣਾਂ ਨੇ ਹਿੱਸਾ ਲੈ ਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਪ੍ਰਬੰਧਕਾਂ ਨੇ ਆਏ ਹੋਏ ਪਤਵੰਤਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਕਾਰ ਸਵਾਰ ਤੋਂ 1 ਕਰੋੜ ਰੁਪਏ ਤੋਂ ਵੱਧ ਕੀਮਤ ਦਾ ਚਿੱਟਾ ਬਰਾਮਦ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਕਾਰੀਗਰਾਂ ਅਤੇ ਕਾਰੀਗਰਾਂ ਦੇ ਹੁਨਰ ਨੂੰ ਨਵੀਂ ਮਾਨਤਾ ਦੇ ਰਹੀ ਹੈ- ਅਪਰਾਜਿਤਾ
Ad Position 24