ਭਾਜਪਾ ਦੇ ਰਾਜ ਤੋਂ ਖਲਾਸੀ ਚਾਹੁੰਦੇ ਨੇ ਸੂਬੇ ਦੇ ਲੋਕ: ਦੁਸ਼ਿਅੰਤ ਚੌਟਾਲਾ
ਸਿਰਸਾ, 9 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੇ ਆਗੂ ਅਤੇ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਦੁੱਖੀ ਹਨ ਅਤੇ ਇਸ ਰਾਜ ਤੋਂ ਖਲਾਸੀ ਚਾਹੁੰਦੇ ਹਨ। ਉਹ ਅੱਜ ਚੌਟਾਲਾ ਹਾਊਸ ’ਚ ਜੇਜੇਪੀ ਦੇ ਨੌਵੇਂ ਸਥਾਪਨਾ ਦਿਵਸ ’ਤੇ 6 ਦਸੰਬਰ ਦੀ ਪ੍ਰਸਤਾਵਿਤ ਮਹਿੰਦਰਗੜ੍ਹ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ।
ਚ
ਚੌਟਾਲਾ ਹਾਊਸ ’ਚ ਮੀਟਿੰਗ ਨੂੰ ਸੰਬੋਧਨ ਕਰਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ। ਤਸਵੀਰ : ਪੰਨੀਵਾਲੀਆ
10-11-2026
ਸਿਰਸਾ, 9 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੇ ਆਗੂ ਅਤੇ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲ ਨੇ ਕਿਹਾ ਕਿ ਭਾਜਪਾ ਦੇ ਸ਼ਾਸਨ ਤੋਂ ਸੂਬੇ ਦੇ ਹਰ ਵਰਗ ਦੇ ਲੋਕ ਦੁੱਖੀ ਹਨ ਅਤੇ ਇਸ ਰਾਜ ਤੋਂ ਖਲਾਸੀ ਚਾਹੁੰਦੇ ਹਨ। ਉਹ ਅੱਜ ਚੌਟਾਲਾ ਹਾਊਸ ’ਚ ਜੇਜੇਪੀ ਦੇ ਨੌਵੇਂ ਸਥਾਪਨਾ ਦਿਵਸ ’ਤੇ 6 ਦਸੰਬਰ ਦੀ ਪ੍ਰਸਤਾਵਿਤ ਮਹਿੰਦਰਗੜ੍ਹ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਹਾਜ਼ਰ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਦੁਸ਼ਿਅੰਤ ਸਿੰਘ ਚੌਟਾਲਾ ਨੇ ਕਿਹਾ ਕਿ ਇਸ ਰੈਲੀ ਦੀ ਸਫਲਤਾ ਹਰਿਆਣਾ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਬਦਲ ਦੇਵੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਨਾ ਸਿਰਫ ਪਾਰਟੀ ਪ੍ਰਧਾਨ ਡਾ. ਅਜੈ ਸਿੰਘ ਚੌਟਾਲਾ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਸੰਗਠਨ ਦੀਆਂ ਭਵਿੱਖ ਦੀਆਂ ਯੋਜਨਾਵਾਂ ਪੇਸ਼ ਕਰੇਗੀ ਬਲਕਿ ਮੌਜੂਦਾ ਭਾਜਪਾ ਸਰਕਾਰ ਦੀਆਂ ਅਸਫਲਤਾਵਾਂ ਨੂੰ ਵੀ ਉਜਾਗਰ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਸੱਤਾ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਸੀ ਤਾਂ ਲੋਕ ਭਲਾਈ ਦੇ ਕੰਮ ਹਮੇਸ਼ਾ ਤਰਜੀਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਕਿਸਾਨਾਂ ਦੀ ਆਰਥਿਕ ਸਥਿਤੀ ਬਹੁਤ ਹੀ ਮਾੜੀ ਹੈ ਤੇ ਉਨ੍ਹਾਂ ਨੂੰ ਆਪਣੀਆਂ ਫਸਲਾਂ ਵੇਚਣ ਲਈ 20 ਤੋਂ 25 ਦਿਨ ਉਡੀਕ ਕਰਨੀ ਪੈ ਰਹੀ ਹੈ। ਕਿਸਾਨਾਂ ਨੂੰ ਆਪਣੀ ਝੋਨੇ ਦੀ ਫਸਲ ਨਾਲ ਦਰਪੇਸ਼ ਸਮੱਸਿਆਵਾਂ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਨਮੀ ਦੇ ਬਹਾਨੇ ਕਿਸਾਨਾਂ ਨੂੰ ਆਪਣੀ ਉਪਜ 200 ਤੋਂ 250 ਰੁਪਏ ਘੱਟ ਕੀਮਤ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਾਰਾ ਹਰਿਆਣਾ ਨਸ਼ੇ ਦੀ ਲਪੇਟ ਵਿੱਚ ਹੈ ਜਦੋਂ ਕਿ ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਜਾ ਕੇ ਐਲਾਨ ਕਰਦੇ ਹਨ ਕਿ ਹਰਿਆਣਾ ਵਿੱਚ ਨਸ਼ੇ ਦੀ ਪੂਰੀ ਤਰ੍ਹਾਂ ਨਾਲ ਸਮਾਪਤ ਹੋ ਗਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਡੱਬਵਾਲੀ ਅਤੇ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਕੁਝ ਹਿੱਸਿਆਂ ਦਾ ਦੌਰਾ ਕਰਦੇ ਹਨ ਤੇ ਜ਼ਮੀਨੀ ਸਥਿਤੀ ਦਾ ਪਤਾ ਲੱਗ ਜਾਵੇਗਾ। ਇਸ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਸ ਰੈਲੀ ਵਿੱਚ ਸਿਰਸਾ ਦਾ ਯੋਗਦਾਨ ਮਹੱਤਵਪੂਰਨ ਹੋਵੇਗਾ। ਉਨ੍ਹਾਂ ਪਾਰਟੀ ਵਰਕਰਾਂ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਅਤੇ ਕਸਬਿਆਂ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਰੈਲੀ ਵਿੱਚ ਸੱਦਾ ਦੇਣ ਦੀ ਅਪੀਲ ਕੀਤੀ। ਮੀਟਿੰਗ ਨੂੰ ਸਿਰਸਾ ਇੰਚਾਰਜ ਅਤੇ ਰਾਸ਼ਟਰੀ ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ, ਪਾਰਟੀ ਦੇ ਐਸਸੀ ਸੈੱਲ ਦੇ ਸੂਬਾ ਪ੍ਰਧਾਨ ਸੁਰੇਂਦਰ ਭਾਗੀਰਾਮ ਅਤੇ ਸਰਵਜੀਤ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਦੇ ਸਾਰੇ ਹਲਕਾ ਪ੍ਰਧਾਨ ਅਤੇ ਜ਼ਿਲ੍ਹਾ ਪੱਧਰੀ ਆਗੂ ਅਤੇ ਵਰਕਰ ਮੌਜੂਦ ਸਨ।