ਬੰਬ ਨਾਲ ਉਡਾਉਣ ਦੀ ਬੈਂਕ ਨੂੰ ਫ਼ਰਜ਼ੀ ਕਾਲ ਮਿਲੀ ਫ਼ਰਜ਼ੀ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ ਪੁਲਿਸ
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਵੀਂ ਦਿੱਲੀ ਦੇ ਸੰਸਦ ਮਾਰਗ ਵਿਖੇ ਸਥਿਤ ਬੈਂਕ ਆਫ਼ ਬੜੌਦਾ ਵਿਚ ਬੰਬ ਹੋਣ ਦੀ ਧਮਕੀ ਮਿਲੀ ਹੈ।
ਨਵੀਂ ਦਿੱਲੀ, 10 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਵੀਂ ਦਿੱਲੀ ਦੇ ਸੰਸਦ ਮਾਰਗ ਵਿਖੇ ਸਥਿਤ ਬੈਂਕ ਆਫ਼ ਬੜੌਦਾ ਵਿਚ ਬੰਬ ਹੋਣ ਦੀ ਧਮਕੀ ਮਿਲੀ ਹੈ। ਇਸ ਦੇ ਨਾਲ ਹੀ ਇਲਾਕੇ ਵਿਚ ਹੜਕੰਪ ਮਚ ਗਿਆ। ਇਸ ਮਾਮਲੇ ਪ੍ਰਤੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਅਤੇ ਬੰਬ ਨਿਰੋਧਕ ਦਸਤੇ ਨੇ ਆ ਕੇ ਤਲਾਸ਼ੀ ਸ਼ੁਰੂ ਕੀਤੀ। ਉਨ੍ਹਾਂ ਨੇ ਬੈਂਕ ਦੇ ਚੱਪੇ-ਚੱਪੇ ਦੀ ਜਾਂਚ ਕੀਤੀ ਅਤੇ ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਨੂੰ ਬੈਂਕ ਦੇ ਬਾਹਰ ਭੇਜ ਦਿੱਤਾ ਗਿਆ। ਸੁਰੱਖਿਆ ਨੂੰ ਵੇਖਦੇ ਹੋਏ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਨਾਲ ਹੀ ਸਭ ਨੂੰ ਸੁਚੇਤ ਕਰ ਦਿੱਤਾ ਗਿਆ। ਬੈਂਕ ਦੀ ਪੂਰੀ ਤਲਾਸ਼ੀ ਤੋਂ ਬਾਅਦ ਬੰਬ ਦੀ ਮਿਲੀ ਧਮਕੀ ਨੂੰ ਫ਼ਰਜ਼ੀ ਦੱਸਿਆ ਗਿਆ। ਸੁਰੱਖਿਆ ਅਧਿਕਾਰੀਆਂ ਨੇ ਪੁਸ਼ਟੀ ਕਰ ਦਿੱਤੀ ਕਿ ਬੈਂਕ ਵਿਚ ਕੋਈ ਵੀ ਵਿਸਫੋਟਕ ਸਮੱਗਰੀ ਨਹੀਂ ਮਿਲੀ। ਪੁਲਿਸ ਫ਼ਰਜ਼ੀ ਕਾਲ ਕਰਨ ਵਾਲੇ ਦੀ ਭਾਲ ਕਰ ਰਹੀ ਹੈ। ਇਸ ਮਾਹੌਲ ਵਿਚ ਬੈਂਕ ਕਰਮਚਾਰੀਆਂ ਅਤੇ ਗਾਹਕਾਂ ਨੂੰ ਕਾਫ਼ੀ ਪ੍ਰੇਸ਼ਾਨ ਹੋਣਾ ਪਿਆ।