ਮੈਰਿਜ ਪੈਲੇਸਾਂ/ਹੋਟਲਾਂ, ਵਿਆਹ-ਸ਼ਾਦੀਆਂ ਤੇ ਹੋਰ ਸਮਾਜਿਕ ਪ੍ਰੋਗਰਾਮਾਂ ’ਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ
ਜਲੰਧਰ, 11 ਨਵੰਬਰ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ।
ਜਲੰਧਰ, 11 ਨਵੰਬਰ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੋਕੀਲਾ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਤਰ੍ਹਾਂ ਕਮਿਸ਼ਨਰੇਟ ਪੁਲਿਸ ਦੀ ਹੱਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ/ਜਲੂਸ ਵਿੱਚ ਹਥਿਆਰ ਲੈ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਤੇ ਨਾਅਰੇਬਾਜ਼ੀ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਕ ਹੋਰ ਹੁਕਮ ਰਾਹੀਂ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ, ਵਿਆਹ-ਸ਼ਾਦੀਆਂ ਦੇ ਪ੍ਰੋਗਰਾਮਾਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਵਲੋਂ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਲਗਾਈ ਗਈ ਹੈ। ਮੈਰਿਜ ਪੈਲੇਸਾਂ ਤੇ ਦਾਅਵਤ ਹਾਲਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ’ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਜ਼ਿੰਮੇਵਾਰ ਹੋਣਗੇ। ਇਸੇ ਤਰ੍ਹਾਂ ਮਕਾਨ ਮਾਲਕ ਘਰਾਂ ’ਚ ਕਿਰਾਏਦਾਰ, ਪੀ.ਜੀ. ਮਾਲਕ ਪੀ.ਜੀ.ਤੇ ਆਮ ਲੋਕ ਘਰਾਂ ਵਿੱਚ ਨੌਕਰ ਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ/ਇਤਲਾਹ ਦਿੱਤੇ ਬਿਨ੍ਹਾਂ ਨਹੀਂ ਰੱਖਣਗੇ। ਕੋਈ ਵੀ ਹੋਟਲ/ਮੋਟਲ/ਗੈਸਟ ਹਾਊਸ ਤੇ ਸਰ੍ਹਾਵਾਂ ਆਦਿ ਦੇ ਮਾਲਕ/ਪ੍ਰਬੰਧਕ ਕਿਸੇ ਵੀ ਵਿਅਕਤੀ/ਯਾਤਰੀ ਨੂੰ ਉਸ ਦੀ ਸ਼ਨਾਖਤ ਕੀਤੇ ਬਿਨ੍ਹਾਂ ਨਹੀਂ ਠਹਿਰਾਉਣਗੇ। ਹੋਟਲ/ਮੋਟਲ/ਗੈਸਟ ਹਾਊਸ ਅਤੇ ਸਰ੍ਹਾਵਾਂ ਆਦਿ ਵਿਚ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਜਾਣਕਾਰੀ ਰੋਜ਼ਾਨਾ ਸਵੇਰੇ 10 ਵਜੇ ਸਬੰਧਿਤ ਮੁੱਖ ਅਫ਼ਸਰ ਥਾਣਾ ਨੂੰ ਭੇਜਣਗੇ ਤੇ ਠਹਿਰੇ ਵਿਅਕਤੀਆਂ/ਯਾਤਰੀਆਂ ਸਬੰਧੀ ਰਜਿਸਟਰ ਵਿਚ ਦਰਜ ਰਿਕਾਰਡ ਨੂੰ ਹਰੇਕ ਸੋਮਵਾਰ ਨੂੰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਉਣਗੇ ਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਉਣਗੇ। ਉਕਤ ਸਾਰੇ ਹੁਕਮ 8 ਜਨਵਰੀ 2027 ਤੱਕ ਲਾਗੂ ਰਹਿਣਗੇ।