12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਸਮਾਧਾਨ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਨਾਰਾਇਣਗੜ੍ਹ, 12 ਨਵੰਬਰ (ਪੀ ਸਿੰਘ)- ਮਿੰਨੀ ਸਕੱਤਰੇਤ ਨਾਰਾਇਣਗੜ੍ਹ ਦੇ ਕਾਨਫਰੰਸ ਹਾਲ ਵਿਚ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਗਏ ਸਮਾਧਾਨ ਕੈਂਪ ਵਿਚ ਸ਼ਹਿਜ਼ਾਦਪੁਰ ਦੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਧਾਨ ਕੈਂਪ ਵਿਖੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਕਿਹਾ ਕਿ ਸਮਾਧਾਨ ਕੈਂਪ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸਿੱਧਾ ਸੰਚਾਰ ਸਥਾਪਤ ਕਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ।

Ad Position 21
No active advertisement
ਅਜੀਤ ਡੈਸਕ 13-11-2026
ਨਾਰਾਇਣਗੜ੍ਹ, 12 ਨਵੰਬਰ (ਪੀ ਸਿੰਘ)- ਮਿੰਨੀ ਸਕੱਤਰੇਤ ਨਾਰਾਇਣਗੜ੍ਹ ਦੇ ਕਾਨਫਰੰਸ ਹਾਲ ਵਿਚ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਗਏ ਸਮਾਧਾਨ ਕੈਂਪ ਵਿਚ ਸ਼ਹਿਜ਼ਾਦਪੁਰ ਦੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸਮਾਧਾਨ ਕੈਂਪ ਵਿਖੇ ਨਾਇਬ ਤਹਿਸੀਲਦਾਰ ਅਮਿਤ ਵਰਮਾ ਨੇ ਕਿਹਾ ਕਿ ਸਮਾਧਾਨ ਕੈਂਪ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਸਿੱਧਾ ਸੰਚਾਰ ਸਥਾਪਤ ਕਰਨ ਦਾ ਇਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕੈਂਪ ਵਿਖੇ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਣ, ਇਸ ਦੀ ਜਾਂਚ ਕਰਨ ਅਤੇ ਨਿਯਮਾਂ ਅਨੁਸਾਰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅੱਗੇ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨ ਵਿਚ ਕੋਈ ਵੀ ਬੇਲੋੜੀ ਦੇਰੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਸੀ. ਡੀ. ਪੀ. ਓ .ਅਰਵਿੰਦ ਕੌਰ, ਰੀਡਰ ਨਵੀਨ ਸੈਣੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੋਲਰ ਪਲਾਂਟ ਠੇਕੇਦਾਰ ਕਤਲ ਮਾਮਲੇ ’ਚ ਮੁੱਖ ਸਾਜਿਸ਼ਕਰਤਾ ਗ੍ਰਿਫ਼ਤਾਰ ਅਗਲੀ ਖ਼ਬਰ ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ
Ad Position 24