ਸਿਰਸਾ ਨੇ ਕੇਜਰੀਵਾਲ ਅਤੇ ਆਪ ’ਤੇ ਲਾਏ ਗੰਭੀਰ ਦੋਸ਼
ਨਵੀਂ ਦਿੱਲੀ,13 ਨਵੰਬਰ(ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ, ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ’ਤੇ ਯਮੁਨਾ ਨਦੀ ਵਿਚ ਬਾਜ਼ਾਰੋਂ ਖ਼ਰੀਦ ਕੇ ਮਰੀਆਂ ਹੋਈਆਂ ਮੱਛੀਆਂ ਸੁੱਟਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਮੁਤਾਬਕ ਇਹ ਕਾਰਵਾਈ ਛੱਠ ਪੂਜਾ ਤੋਂ ਠੀਕ ਪਹਿਲਾਂ ਭਾਜਪਾ ਸਰਕਾਰ ਵੱਲੋਂ ਯਮੁਨਾ ਦੀ ਸਫ਼ਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਕੀਤੀ ਗਈ ਹੈ।
ਨਵੀਂ ਦਿੱਲੀ,13 ਨਵੰਬਰ(ਜਗਤਾਰ ਸਿੰਘ)-ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ, ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ’ਤੇ ਯਮੁਨਾ ਨਦੀ ਵਿਚ ਬਾਜ਼ਾਰੋਂ ਖ਼ਰੀਦ ਕੇ ਮਰੀਆਂ ਹੋਈਆਂ ਮੱਛੀਆਂ ਸੁੱਟਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਮੁਤਾਬਕ ਇਹ ਕਾਰਵਾਈ ਛੱਠ ਪੂਜਾ ਤੋਂ ਠੀਕ ਪਹਿਲਾਂ ਭਾਜਪਾ ਸਰਕਾਰ ਵੱਲੋਂ ਯਮੁਨਾ ਦੀ ਸਫ਼ਾਈ ਲਈ ਕੀਤੇ ਜਾ ਰਹੇ ਕੰਮਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਤਹਿਤ ਕੀਤੀ ਗਈ ਹੈ। ਸਿਰਸਾ ਨੇ ਕਿਹਾ ਕਿ ‘ਆਪ’ ਆਗੂਆਂ ਨੇ ਬਾਜ਼ਾਰ ਤੋਂ ਚਿੱਟੇ ਰੰਗ ਦੀਆਂ ਮੱਛੀਆਂ ਖ਼ਰੀਦ ਕੇ ਸੋਨੀਆ ਵਿਹਾਰ ਨੇੜੇ ਯਮੁਨਾ ਨਦੀ ਵਿਚ ਸੁੱਟੀਆਂ ਹਨ। ਉਨ੍ਹਾਂ ਸਵਾਲ ਉਠਾਇਆ ਕਿ ਯਮੁਨਾ ਵਿਚ ਅਜਿਹੀਆਂ ਚਿੱਟੀਆਂ ਮੱਛੀਆਂ ਪਹਿਲਾਂ ਕਦੇ ਨਹੀਂ ਦੇਖੀਆਂ ਗਈਆਂ ਸਨ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਯਮੁਨਾ ਨਦੀ ਨੂੰ 60 ਫ਼ੀਸਦੀ ਤੱਕ ਸਾਫ਼ ਕਰ ਦਿੱਤਾ ਹੈ ਅਤੇ ਇੱਥੇ ਕਰੂਜ਼ ਸੇਵਾ ਵੀ ਸ਼ੁਰੂ ਹੋ ਗਈ ਹੈ। ਇਸ ਪ੍ਰਾਪਤੀ ਤੋਂ ਘਬਰਾ ਕੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਸਿਆਸੀ ਤੌਰ ‘ਤੇ ਹੇਠਲੇ ਪੱਧਰ ‘ਤੇ ਉੱਤਰ ਆਈ ਹੈ। ਮੰਤਰੀ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਵਿਭਾਗ ਨੂੰ ਇਸ ਮਾਮਲੇ ਵਿਚ ਤੁਰੰਤ ਐਫਆਈਆਰ ਦਰਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਰਾਹੀਂ ਇਨ੍ਹਾਂ ਲੋਕਾਂ ਦੇ ਆਮ ਆਦਮੀ ਪਾਰਟੀ ਨਾਲ ਸਬੰਧਾਂ ਦਾ ਸੱਚ ਸਾਹਮਣੇ ਲਿਆਂਦਾ ਜਾਵੇਗਾ।