13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਦੋ ਭਗੌੜੇ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 13 ਨਵੰਬਰ (ਗੁਰਦਿਆਲ ਸਿੰਘ ਨਿਮਰ) - ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਸ ਵਿਚ ਏ.

Ad Position 21
No active advertisement
ਅਜੀਤ ਡੈਸਕ 14-11-2026
ਯਮੁਨਾਨਗਰ, 13 ਨਵੰਬਰ (ਗੁਰਦਿਆਲ ਸਿੰਘ ਨਿਮਰ) - ਪੁਲਿਸ ਅਫ਼ਸਰ ਸਟਾਫ਼ ਟੀਮ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਬੁਲਾਰੇ ਨੇ ਦੱਸਿਆ ਕਿ ਪੁਲਿਸ ਅਫ਼ਸਰ ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਗਬੀਰ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਸ ਵਿਚ ਏ. ਐਸ. ਆਈਚ ਅਸ਼ਵਨੀ, ਹੈੱਡ ਕਾਂਸਟੇਬਲ ਸੰਦੀਪ, ਮਹਾਂਵੀਰ, ਰਜਤ ਅਤੇ ਮਹਿਲਾ ਕਾਂਸਟੇਬਲ ਭਾਰਤੀ ਸ਼ਾਮਿਲ ਸਨ। ਇਸ ਸਾਂਝੇ ਯਤਨਾਂ ਰਾਹੀਂ ਟੀਮ ਨੇ ਇਕ ਸੂਚਨਾ ਦੇ ਆਧਾਰ ‘ਤੇ ਭਗੌੜੇ ਮੁਲਜ਼ਮਾਂ ਜਸਵਿੰਦਰ ਉਰਫ਼ ਸੋਨੂੰ ਪੁੱਤਰ ਜੰਗੂ ਪਿੰਡ ਛੋਲੀ ਅਤੇ ਰਾਮ ਪੁੱਤਰ ਹਰੀਚੰਦ ਵਾਸੀ ਆਜ਼ਾਦ ਨਗਰ ਕਾਲੋਨੀ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਇਕ ਅਪਰਾਧਿਕ ਮਾਮਲੇ ਵਿਚ ਸ਼ਾਮਿਲ ਸਨ ਅਤੇ ਅਦਾਲਤ ਵਿਚ ਪੇਸ਼ ਨਾ ਹੋਣ ਕਾਰਨ ਮਾਣਯੋਗ ਅਦਾਲਤ ਵਲੋਂ ਭਗੌੜਾ ਐਲਾਨੇ ਗਏ ਸਨ। ਦੋਸ਼ੀ ਪੁਲਿਸ ਤੋਂ ਬਚ ਰਹੇ ਸਨ, ਪਰ ਟੀਮ ਦੀ ਚੌਕਸੀ ਅਤੇ ਯਤਨਾਂ ਸਦਕਾ ਉਨ੍ਹਾਂ ਨੂੰ ਫੜ੍ਹ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਅਕੈਡਮੀ ਨੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਵਿੱਚ ਹੁਣ ਤੱਕ 3,62,985 ਮੀਟ੍ਰਿਕ ਟਨ ਝੋਨੇ ਦੀ ਖਰੀਦ
Ad Position 24