14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਕਿਸਾਨਾਂ ਦੇ ਝੋਨੇ ਨੂੰ ਮੰਡੀ ਵਿਚ ਨਾ ਰੁਲਣ ਦਿੱਤਾ ਜਾਵੇ - ਹਸ਼ਮਤ ਵਾਲਾ

ਮੱਖੂ,14 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਇਸ ਵੇਲੇ ਮੰਡੀਆਂ ਵਿੱਚ ਰੁਲ ਰਹੀ ਹੈ ਕਿਉਂਕਿ ਸਰਕਾਰਾਂ ਕਹਿ ਰਹੀਆਂ ਹਨ ਕਿ ਅਸੀਂ ਜੋ ਝੋਨਾ ਖਰੀਦਣ ਦਾ ਟੀਚਾ ਮਿੱਥਿਆ ਸੀ ਉਹ ਪੂਰਾ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵੀ ਕਿਸਾਨਾਂ ਨਾਲ ਹਰ ਵੇਲੇ ਹਰ ਸਰਕਾਰ ਧੱਕੇਸ਼ਾਹੀ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਮੱਖੂ,14 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹਲਕਾ ਜ਼ੀਰਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੇ ਪੱਤਰਕਾਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਫਸਲ ਇਸ ਵੇਲੇ ਮੰਡੀਆਂ ਵਿੱਚ ਰੁਲ ਰਹੀ ਹੈ ਕਿਉਂਕਿ ਸਰਕਾਰਾਂ ਕਹਿ ਰਹੀਆਂ ਹਨ ਕਿ ਅਸੀਂ ਜੋ ਝੋਨਾ ਖਰੀਦਣ ਦਾ ਟੀਚਾ ਮਿੱਥਿਆ ਸੀ ਉਹ ਪੂਰਾ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵੀ ਕਿਸਾਨਾਂ ਨਾਲ ਹਰ ਵੇਲੇ ਹਰ ਸਰਕਾਰ ਧੱਕੇਸ਼ਾਹੀ ਕਰਦੀ ਹੈ। ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਇਆ ਹੋਇਆ,ਹੈ ਪਰ ਜ਼ਾਲਮ ਸਰਕਾਰਾਂ ਕਿਸਾਨ ਦੀ ਆਵਾਜ਼ ਨਹੀਂ ਸੁਣਦੀਆਂ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਏ ਝੋਨੇ ਨੂੰ ਜਲਦ ਖਰੀਦਿਆ ਜਾਵੇ ਨਹੀਂ ਤਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡਾ ਅੰਦੋਲਨ ਆਰੰਭ ਕਰਨ ਤੋਂ ਗੁਰੇਜ ਨਹੀਂ ਕਰਨਗੇ। ਭਾਈ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਲਾਉਣ ਤੇ ਕਿਸਾਨਾਂ ਦੇ ਪਰਚੇ ਕੀਤੇ ਜਾ ਰਿਹਾ ਪਰ ਮਜਬੂਰੀ ਵੱਸ ਕਿਸਾਨਾਂ ਨੂੰ ਆਪਣੀ ਪਰਾਲੀ ਨੂੰ ਅੱਗ ਲਾਉਣੀ ਪੈਂਦੀ ਹੈ ਕਿਉਂਕਿ ਝੋਨੇ ਦੀ ਬਿਜਾਈ ਲੇਟ ਸ਼ੁਰੂ ਹੋਣ ਕਾਰਨ ਕਣਕ ਬੀਜਣ ਲਈ ਕਿਸਾਨ ਕੋਲ ਸਮਾਂ ਥੋੜਾ ਬਚਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ’ ਚ ਸਦਰ ਪੁਲਿਸ ਜ਼ੀਰਾ ਵਲੋਂ ਦਰਜਨਾਂ ਕਿਸਾਨਾਂ ਖ਼ਿਲਾਫ਼ ਪਰਚੇ ਦਰਜ ਅਗਲੀ ਖ਼ਬਰ ਜਨਗਣਨਾ -2027 ਦੇ ਦੂਜੇ ਪੜਾਅ ਸੰਬੰਧੀ ਸਰਕਾਰੀ ਸਮਾਰਟ ਸਕੂਲ ( ਲੜਕੇ ) ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24