14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਜਾਰੀ - ਸੰਗਤਾਂ ’ ਚ ਭਾਰੀ ਉਤਸ਼ਾਹ

ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਮੱਲਾਂਵਾਲਾ ਤੋਂ 5 ਨਵੰਬਰ ਤੋਂ 24 ਨਵੰਬਰ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਰੋਜ਼ਾਨਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਮੱਲਾਂਵਾਲਾ, 14 ਨਵੰਬਰ (ਗੁਰਦੇਵ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਮੱਲਾਂਵਾਲਾ ਤੋਂ 5 ਨਵੰਬਰ ਤੋਂ 24 ਨਵੰਬਰ ਤੱਕ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਭਾਤ ਫੇਰੀਆਂ ਦੌਰਾਨ ਰੋਜ਼ਾਨਾ ਅੰਮ੍ਰਿਤ ਵੇਲੇ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪ੍ਰਭਾਤ ਫੇਰੀਆਂ ਦੀ ਸੇਵਾ ਹਰ ਰੋਜ਼ ਵੱਖ-ਵੱਖ ਘਰਾਂ ਵਿਚ ਕੀਤੀ ਜਾ ਰਹੀ ਹੈ। ਇਸ ਦੌਰਾਨ ਸੰਗਤਾਂ ਗੁਰਦੁਆਰਾ ਸਾਹਿਬ ਤੋਂ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਨਿਰਧਾਰਤ ਘਰਾਂ ਵਿਚ ਪਹੁੰਚਦੀਆਂ ਹਨ। ਜਿੱਥੇ ਪਰਿਵਾਰਾਂ ਵਲੋਂ ਸੰਗਤਾਂ ਦਾ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਜਾਂਦਾ ਹੈ। ਸੰਗਤਾਂ ਵਿਚ ਇਨ੍ਹਾਂ ਸਮਾਗਮਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਉਪਰਾਲੇ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਵਿਸ਼ਵਕਰਮਾ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਮਲਕੀਤ ਸਿੰਘ, ਜਿਊਣ ਸਿੰਘ, ਗੁਰਸੇਵਕ ਸਿੰਘ, ਸਕੱਤਰ ਮਨਜੀਤ ਸਿੰਘ, ਹਰਦੀਪ ਸਿੰਘ, ਕੇਵਲ ਸਿੰਘ, ਪੱਪੂ, ਗਿਆਨ ਸਿੰਘ, ਹਰਬੰਸ ਸਿੰਘ ਜੰਡੂ, ਗੁਰਪ੍ਰੀਤ ਸਿੰਘ ਗੋਪੀ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਫਾਇਰਿੰਗ ਕਰਨ ਵਾਲੇ ਅਣਪਛਾਤੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਪਵੇਲੀਅਨ ਦਾ ਕੀਤਾ ਉਦਘਾਟਨ
Ad Position 24