14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਦਾ ਉਦਘਾਟਨ

ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਦਾ ਉਦਘਾਟਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕੀਤਾ ਗਿਆ। ਪ੍ਰਦਰਸ਼ਨੀ ਦੇ ਉਦਘਾਟਨ ਤੋਂ ਪਹਿਲਾਂ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਨੇ ਅਰਦਾਸ ਕੀਤੀ।

Ad Position 21
No active advertisement
ਗੁਰਦੁਆਰਾ ਬੰਗਲਾ ਸਾਹਿਬ ਵਿਖੇ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਦੇ ਉਦਘਾਟਨ ਮੌਕੇ ਹਾਜ਼ਰ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ,ਜਸਪ੍ਰੀਤ ਸਿੰਘ ਕਰਮਸਰ ਤੇ ਹੋਰ। ਅਜੀਤ ਤਸਵੀਰ 15-11-2026
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)- ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ’ ਦਾ ਉਦਘਾਟਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕੀਤਾ ਗਿਆ। ਪ੍ਰਦਰਸ਼ਨੀ ਦੇ ਉਦਘਾਟਨ ਤੋਂ ਪਹਿਲਾਂ ਭਾਈ ਰਣਜੀਤ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਨੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਤੇ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ। ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੀ ਪਰਿਕਰਮਾ ਵਿਚ ਲਗਾਈ ਗਈ ਇਹ ਪ੍ਰਦਰਸ਼ਨੀ 15 ਦਿਨਾਂ ਤੱਕ ਜਾਰੀ ਰਹੇਗੀ। ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਇਸ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਸਾਹਿਤ ਅਤੇ ਅਧਿਆਤਮਿਕ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਚਪਨ ਤੋਂ ਲੈ ਕੇ ਕਰਤਾਰਪੁਰ ਸਾਹਿਬ ਵਿਖੇ ਖੇਤੀ ਕਰਨ ਤੱਕ ਦੇ ਸਮੁੱਚੇ ਜੀਵਨ ਇਤਿਹਾਸ ਨੂੰ ਤਸਵੀਰਾਂ ਅਤੇ ਚਿੱਤਰਾਂ ਰਾਹੀਂ ਦਰਸਾਇਆ ਗਿਆ ਹੈ, ਤਾਂ ਜੋ ਬੱਚੇ ਆਸਾਨੀ ਨਾਲ ਇਤਿਹਾਸਕ ਜਾਣਕਾਰੀ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਾਲ ਸਬੰਧਿਤ ਸਮਾਗਮਾਂ ਦੀ ਸੰਪੂਰਨਤਾ ਨੂੰ ਮੁੱਖ ਰੱਖਦਿਆਂ ਪ੍ਰਦਰਸ਼ਨੀ ਵਿੱਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਅਤੇ ਸ਼ਹਾਦਤ ਦੇ ਇਤਿਹਾਸ ਨੂੰ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕੋਹਿਨੂਰ ਵਾਸੀਆਂ ਨੇ ਸਾਬਤ ਕੀਤਾ ਕਿ ਨਵੀਨਤਾ ਦੇ ਨਾਲ-ਨਾਲ, ਪ੍ਰਾਚੀਨ ਵੀ ਮਹੱਤਵਪੂਰਨ ਹੈ ਅਗਲੀ ਖ਼ਬਰ ਪੁਲਿਸ ਨੇ ਫੜੇ ਦੋ ਬੰਗਲਾਦੇਸ਼ੀ ਨਾਗਰਿਕ
Ad Position 24