14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੱਚਿਆਂ ਤੇ ਨੌਜਵਾਨਾਂ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਲਈ ਕੀਤੇ ਜਾਣ ਵਿਸ਼ੇਸ਼ ਯਤਨ - ਰਾਮ ਸਿੰਘ ‘ਬੰਬੇ’

ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਸਮੂਹ ਸਿੱਖ ਭਾਈਚਾਰੇ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਨਵੀਂ ਪਨੀਰੀ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਨੂੰ ਸੰਭਾਲਣਾ ਕੇਵਲ ਇੱਕ ਭਾਸ਼ਾ ਨੂੰ ਬਚਾਉਣਾ ਨਹੀਂ, ਸਗੋਂ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਅਨਮੋਲ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਸਹੀ ਰੂਪ ਵਿਚ ਪਹੁੰਚਾਉਣਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਨਵੀਂ ਦਿੱਲੀ,14 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ) ਨੇ ਸਮੂਹ ਸਿੱਖ ਭਾਈਚਾਰੇ ਤੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਨਵੀਂ ਪਨੀਰੀ ਨੂੰ ਮਾਂ-ਬੋਲੀ ਪੰਜਾਬੀ ਨਾਲ ਜੋੜਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਾਂ-ਬੋਲੀ ਨੂੰ ਸੰਭਾਲਣਾ ਕੇਵਲ ਇੱਕ ਭਾਸ਼ਾ ਨੂੰ ਬਚਾਉਣਾ ਨਹੀਂ, ਸਗੋਂ ਗੁਰੂ ਸਾਹਿਬਾਨ ਦੀ ਬਖ਼ਸ਼ੀ ਹੋਈ ਅਨਮੋਲ ਵਿਰਾਸਤ ਨੂੰ ਅਗਲੀਆਂ ਪੀੜ੍ਹੀਆਂ ਤੱਕ ਸਹੀ ਰੂਪ ਵਿਚ ਪਹੁੰਚਾਉਣਾ ਹੈ। ਰਾਮ ਸਿੰਘ ਬੰਬੇ ਨੇ ਕਿਹਾ ਕਿ ਮਾਂ-ਬੋਲੀ ਪੰਜਾਬੀ ਅਤੇ ਗੁਰਬਾਣੀ ਦਾ ਆਪਸ ਵਿਚ ਨਹੁੰ-ਮਾਸ ਦਾ ਰਿਸ਼ਤਾ ਹੈ, ਕਿਉਂਕਿ ਗੁਰੂ ਸਾਹਿਬਾਨ ਨੇ ਆਪਣਾ ਇਲਾਹੀ ਸੰਦੇਸ਼ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋਕ-ਬੋਲੀ ਪੰਜਾਬੀ ਅਤੇ ਗੁਰਮੁਖੀ ਲਿਪੀ ਨੂੰ ਹੀ ਚੁਣਿਆ ਸੀ। ਜੇਕਰ ਆਉਣ ਵਾਲੀਆਂ ਪੀੜ੍ਹੀਆਂ ਗੁਰਮੁਖੀ ਪੜ੍ਹਨੀ ਅਤੇ ਲਿਖਣੀ ਭੁੱਲ ਜਾਣਗੀਆਂ, ਤਾਂ ਉਹ ਸਿੱਧੇ ਤੌਰ ‘ ਤੇ ਗੁਰੂ ਸਾਹਿਬ ਦੇ ਸ਼ਬਦਾਂ ਨਾਲ ਜੁੜਨ ਤੋਂ ਵਾਂਝੀਆਂ ਰਹਿ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਸ਼ਾ ਸਿਰਫ਼ ਗੱਲਬਾਤ ਦਾ ਜ਼ਰੀਆ ਨਹੀਂ ਹੁੰਦੀ, ਸਗੋਂ ਇਹ ਸਾਡੇ ਇਤਿਹਾਸ, ਕੁਰਬਾਨੀਆਂ ਅਤੇ ਅਧਿਆਤਮਿਕ ਵਿਰਸੇ ਦੀ ਵਾਹਕ ਹੁੰਦੀ ਹੈ ਅਤੇ ਪੰਜਾਬੀ ਤੋਂ ਦੂਰ ਹੋਣਾ ਆਪਣੀਆਂ ਜੜ੍ਹਾਂ ਅਤੇ ਗੁਰੂ-ਘਰ ਦੀ ਵਿਚਾਰਧਾਰਾ ਤੋਂ ਟੁੱਟਣ ਦੇ ਬਰਾਬਰ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਨਾਲ ਬਚਪਨ ਤੋਂ ਹੀ ਘਰ ਵਿਚ ਪੰਜਾਬੀ ਬੋਲਣ ਦੀ ਆਦਤ ਪਾਉਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦਾ ਆਪਣੀ ਬੋਲੀ ਨਾਲ ਕੁਦਰਤੀ ਪਿਆਰ ਬਣਿਆ ਰਹੇ।ਘਰਾਂ ਵਿੱਚ ਪੰਜਾਬੀ ਕਿਤਾਬਾਂ, ਇਤਿਹਾਸਕ ਕਹਾਣੀਆਂ ਅਤੇ ਗੁਰਮਤਿ ਸਾਹਿਤ ਰੱਖ ਕੇ ਪੜ੍ਹਨ ਦਾ ਮਾਹੌਲ ਸਿਰਜਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਤਰਸੇਮ ਲਾਲ ਜੁਲਾਹਾ ਨੂੰ ਐਨ . ਜੀ . ਓ ਸੈੱਲ ਦਾ ਸਹਾਇਕ ਕਨਵੀਨਰ ਕੀਤਾ ਨਿਯੁਕਤ ਅਗਲੀ ਖ਼ਬਰ ਇੰਦੌਰ ਦੇ 38 ਤੋਂ ਵੱਧ ਗੁਰੂ ਘਰਾਂ ’ਚ ਪ੍ਰਭਾਤ ਫੇਰੀਆਂ ਆਰੰਭ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਨੂੰ...
Ad Position 24