14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਛੱਠ ਪੂਜਾ ਦੇ ਮੱਦੇਨਜ਼ਰ ਜੀ . ਆਰ . ਪੀ . ਫਿਰੋਜ਼ਪੁਰ ਵਲੋਂ ਰੇਲਵੇ ਸਟੇਸ਼ਨ ’ ਤੇ ਵਿਸ਼ੇਸ਼ ਸਰਚ ਆਪ੍ਰੇਸ਼ਨ ਅਤੇ ਚੈਕਿੰਗ

ਫ਼ਿਰੋਜ਼ਪੁਰ 14 ਨਵੰਬਰ (ਰਾਕੇਸ਼ ਚਾਵਲਾ)-ਡਾ. ਜਤਿੰਦਰ ਜੈਨ ਆਈ.

Ad Position 21
No active advertisement
ਅਜੀਤ ਡੈਸਕ 15-11-2026
ਫ਼ਿਰੋਜ਼ਪੁਰ 14 ਨਵੰਬਰ (ਰਾਕੇਸ਼ ਚਾਵਲਾ)-ਡਾ. ਜਤਿੰਦਰ ਜੈਨ ਆਈ.ਪੀ.ਐੱਸ., ਮਾਣਯੋਗ ਸਪੈਸ਼ਲ ਡੀ.ਜੀ.ਪੀ., ਰੇਲਵੇ ਪੰਜਾਬ ਅਤੇ ਡੀ.ਐੱਸ.ਪੀ. ਜ਼ੋਨਲ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਉਣ ਵਾਲੇ ਛੱਠ ਪੂਜਾ ਦੇ ਤਿਉਹਾਰ ਨੂੰ ਲੈ ਕੇ ਰੇਲਵੇ ਟਰੇਨਾਂ ਵਿਚ ਮੁਸਾਫ਼ਰਾਂ ਦੀ ਵੱਧ ਰਹੀ ਭੀੜ ਨੂੰ ਮੁੱਖ ਰੱਖਦਿਆਂ ਯਾਤਰੀਆਂ ਦੀ ਸੁਰੱਖਿਆ ਲਈ ਅੱਜ ਮਿਤੀ 13 ਨਵੰਬਰ 2026 ਨੂੰ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ’ਤੇ ਵਿਸ਼ੇਸ਼ ਪੈਸੰਜਰ ਅਵੇਰਨੈੱਸ ਅਤੇ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਪੁਲਿਸ ਟੀਮ ਨੇ ਸਟੇਸ਼ਨ ਦੇ ਪਲੇਟਫਾਰਮਾਂ, ਰੇਲਵੇ ਟਰੇਨਾਂ, ਵੇਟਿੰਗ ਏਰੀਆ, ਮੋਟਰਸਾਈਕਲ ਪਾਰਕਿੰਗ, ਐਂਟਰੀ ਅਤੇ ਐਗਜ਼ਿਟ ਗੇਟਾਂ ਅਤੇ ਸਟੇਸ਼ਨ ਦੇ ਬਾਹਰ ਖੜ੍ਹੀਆਂ ਕਾਰਾਂ ਅਤੇ ਮੋਟਰਸਾਈਕਲਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਅਤੇ ਉਨ੍ਹਾਂ ਦੇ ਬੈਗਾਂ ਅਤੇ ਸਾਮਾਨ ਦੀ ਤਲਾਸ਼ੀ ਲਈ ਗਈ। ਰਾਹਤ ਦੀ ਗੱਲ ਇਹ ਰਹੀ ਕਿ ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ। ਇਸ ਮੌਕੇ ਸਫ਼ਰ ਕਰ ਰਹੇ ਮੁਸਾਫ਼ਰਾਂ ਨੂੰ ਜਾਗਰੂਕ ਕਰਦਿਆਂ ਹਦਾਇਤ ਕੀਤੀ ਗਈ ਕਿ ਜੇਕਰ ਉਨ੍ਹਾਂ ਨੂੰ ਟਰੇਨਾਂ ਜਾਂ ਪਲੇਟਫਾਰਮਾਂ ’ਤੇ ਕੋਈ ਵੀ ਸ਼ੱਕੀ ਵਿਅਕਤੀ ਜਾਂ ਕੋਈ ਲਾਵਾਰਿਸ ਚੀਜ਼ ਜਾਂ ਸਾਮਾਨ ਦਿਖਾਈ ਦਿੰਦਾ ਹੈ, ਤਾਂ ਉਹ ਤੁਰੰਤ ਇਸ ਦੀ ਸੂਚਨਾ ਨਜ਼ਦੀਕੀ ਸਟੇਸ਼ਨ, ਥਾਣਾ ਜੀ.ਆਰ.ਪੀ . ਜਾਂ ਆਰ.ਪੀ.ਐੱਫ. ਨੂੰ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਹ ਸਾਰੀ ਕਾਰਵਾਈ ਇੰਸਪੈਕਟਰ ਨਵੀਨ ਕੁਮਾਰ, ਮੁੱਖ ਅਫ਼ਸਰ ਅਤੇ ਇੰਸਪੈਕਟਰ ਕ੍ਰਿਸ਼ਨ ਕੁਮਾਰ ਅਰੋੜਾ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਦੀ ਅਗਵਾਈ ਹੇਠ ਨੇਪਰੇ ਚਾੜ੍ਹੀ ਗਈ।
Ad Position 22
No active advertisement
ਪਿਛਲੀ ਖ਼ਬਰ ਮੰਡੀਆਂ ’ ਚ ਕਿਸਾਨਾਂ ਦਾ ਝੋਨਾ ਪਿਆ ਹੋਣ ਦੇ ਬਾਵਜੂਦ ਖਰੀਦ ਬੰਦ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ - ਬੰਗੜ , ਬਰਾੜ , ਸੰਧੂ ਅਗਲੀ ਖ਼ਬਰ ਤਰਸੇਮ ਲਾਲ ਜੁਲਾਹਾ ਨੂੰ ਐਨ . ਜੀ . ਓ ਸੈੱਲ ਦਾ ਸਹਾਇਕ ਕਨਵੀਨਰ ਕੀਤਾ ਨਿਯੁਕਤ
Ad Position 24