14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗਤਕਾ ਸਿੱਖ ਮਾਰਸ਼ਲ ਆਰਟ ਸਿੱਖਣਾ ਬਹੁਤ ਜ਼ਰੂਰੀ -ਸੁਖਵਿੰਦਰ ਸਿੰਘ

ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ‘ਚ ਗੁਰਦੁਆਰਾ ਵਿਸ਼ਕਰਮਾ ਸਾਹਿਬ ਰਤੀਆ ਜ਼ਿਲ੍ਹਾ ਫ਼ਤਿਹਾਬਾਦ ਹਰਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਗਤਕਾ ਅਕੈਡਮੀ ਰਤੀਆ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15 ਰੋਜ਼ਾ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਆਰੰਭਤਾ 31 ਅਕਤੂਬਰ ਨੂੰ ਅਤੇ ਸੰਪੂਰਨਤਾ 14 ਨਵੰਬਰ ਨੂੰ ਹੋਈ ਸੀ। ਇਸ ਕੈਂਪ ‘ਚ 80 ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਅੰਤਿਮ ਦਿਨ ਸੁਖਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-11-2026
ਕਰਨਾਲ, 14 ਨਵੰਬਰ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਬੀ ਅਮਰਜੀਤ ਕੌਰ ਬਾੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ‘ਚ ਗੁਰਦੁਆਰਾ ਵਿਸ਼ਕਰਮਾ ਸਾਹਿਬ ਰਤੀਆ ਜ਼ਿਲ੍ਹਾ ਫ਼ਤਿਹਾਬਾਦ ਹਰਿਆਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਵਲੋਂ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਜੀ ਗਤਕਾ ਅਕੈਡਮੀ ਰਤੀਆ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 15 ਰੋਜ਼ਾ ਗਤਕਾ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਆਰੰਭਤਾ 31 ਅਕਤੂਬਰ ਨੂੰ ਅਤੇ ਸੰਪੂਰਨਤਾ 14 ਨਵੰਬਰ ਨੂੰ ਹੋਈ ਸੀ। ਇਸ ਕੈਂਪ ‘ਚ 80 ਬੱਚਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਅੰਤਿਮ ਦਿਨ ਸੁਖਵਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸਹਿਯੋਗ ਦੇਣ ਲਈ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਗਤਕਾ ਸਿੱਖ ਮਾਰਸ਼ਲ ਆਰਟ ਦੀ ਸਿਖਲਾਈ ਹਰ ਸਿੱਖ ਨੂੰ ਲੈਣੀ ਚਾਹੀਦੀ ਹੈ। ਇਹ ਸਾਡੀ ਸਰੀਰਕ ਅਡੋਲਤਾ ਦਾ ਵੀ ਪ੍ਰਤੀਕ ਹੈ ਅਤੇ ਔਖੇ ਸਮੇਂ ਸਾਨੂੰ ਸੁਰੱਖਿਆ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਗਤਕਾ ਕਿੱਟ ਵੀ ਅਕੈਡਮੀ ਦੇ ਵਿਦਿਆਰਥੀਆਂ ਨੂੰ ਭੇਟ ਕੀਤੀ ਗਈ। ਇਸ ਮੌਕੇ ਹਰਪਾਲ ਸਿੰਘ ਅਹਿਰਵਾਂ ਸੀਨੀਅਰ ਮੀਤ ਪ੍ਰਧਾਨ ਹਰਿਆਣਾ ਸਿੱਖ ਪੰਥਕ ਦਲ, ਕਾਕਾ ਸਿੰਘ ਲੱਧੂਵਾਸ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਾਬਾਦ ਅਤੇ ਮੈਂਬਰ ਹਰਿਆਣਾ ਕਮੇਟੀ, ਇਕਬਾਲ ਸਿੰਘ ਖੋਖਰ ਤੇ ਗੁਰਮੇਲ ਸਿੰਘ ਰਤੀਆ ਮੈਂਬਰ ਹਰਿਆਣਾ ਕਮੇਟੀ, ਨਰਿੰਦਰ ਸਿੰਘ ਟੋਹਾਣਾ, ਮਨਜੀਤ ਸਿੰਘ ਖਾਲਸਾ, ਬਲਕਾਰ ਸਿੰਘ ਖਾਲਸਾ, ਗਤਕਾ ਕੋਚ ਜਸ਼ਨਦੀਪ ਸਿੰਘ, ਸਾਗਰ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ, ਸਕੱਤਰ ਅਵਤਾਰ ਸਿੰਘ, ਖ਼ਜਾਨਚੀ ਗੁਰਮੀਤ ਸਿੰਘ, ਮੇਜਰ ਸਿੰਘ, ਸਵਰਨ ਸਿੰਘ, ਬਲਵੰਤ ਸਿੰਘ, ਹੈਪੀ ਸਿੰਘ ਸੇਠੀ, ਭਾਈ ਮਨਿੰਦਰਜੀਤ ਸਿੰਘ ਇੰਨਾਖੈੜਾ, ਗਿਆਨੀ ਹਾਕਮ ਸਿੰਘ, ਗਿਆਨੀ ਮਾਨ ਸਿੰਘ, ਮਲਕੀਤ ਸਿੰਘ ਤੇ ਸ਼ੇਰ ਸਿੰਘ ਅਜਰਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿਆਣਾ ਦੇ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਵਲੋਂ ਜ਼ਿਲ੍ਹਾ ਯੁਵਾ ਉਤਸਵ 19 ਤੇ 20 ਨੂੰ ਅਗਲੀ ਖ਼ਬਰ ਪਿੰਡ ਫੱਗੂ ਵਿੱਚ ਪਰਾਲੀ ਦੇ ਡੰਪ ਵਿੱਚ ਲੱਗੀ ਭਿਆਨਕ ਅੱਗ- ਲੱਖਾਂ ਦਾ ਨੁਕਸਾਨ
Ad Position 24