14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸ਼ਰਧਾਲੂ ਪਰਿਵਾਰ ਪ੍ਰਭਾਤ ਫੇਰੀ ਦੀ ਸੇਵਾ ਵੱਡੇ ਉਤਸ਼ਾਹ ਅਤੇ ਖੁਸ਼ੀ ਨਾਲ ਕਰਦਾ ਹੈ : ਪ੍ਰਧਾਨ ਹੁਸ਼ਿਆਰ ਸਿੰਘ ਜੰਮੂ

ਗੂਹਲਾ ਚੀਕਾ,14 ਨਵੰਬਰ (ਓ. ਪੀ.

Ad Position 21
No active advertisement
ਅਜੀਤ ਡੈਸਕ 15-11-2026
ਗੂਹਲਾ ਚੀਕਾ,14 ਨਵੰਬਰ (ਓ.ਪੀ. ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਅਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਮੇਨ ਚੌਂਕ ਚੀਕਾ ਵਲੋਂ ਕੱਢੀ ਜਾ ਰਹੀ ਪ੍ਰਭਾਤ ਫੇਰੀ ਦੇ ਦੌਰਾਨ ਦੀਵਾਨ ਸਜਾਏ ਜਾ ਰਹੇ ਹਨ। ਦਿਵਾਨਾ ਦੀ ਸੇਵਾ ਸਬੰਧੀ ਸ਼ਰਧਾਲੂ ਪਰਿਵਾਰਾਂ ਵਲੋਂ ਕੀਤੀ ਗਈ। ਸੰਗਤਾਂ ਵਲੋਂ ਚੜਦੀ ਕਲਾ ਵਿਚ ਹਾਜ਼ਰੀ ਭਰੀ ਜਾ ਰਹੀ ਹੈ। ਹਜ਼ੂਰੀ ਰਾਗੀ ਜੱਥਾ ਭਾਈ ਸੰਦੀਪ ਸਿੰਘ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ ਹੋਸੀ਼ਆਰ ਸਿੰਘ ਅਤੇ ਮੇਂਬਰ ਮਾਸਟਰ ਲਖਵਿੰਦਰ ਸਿੰਘ, ਗੁਰਚਰਨ ਸਿੰਘ ਤਰਸੇਮ ਸਿੰਘ, ਬਾਬਾ ਸਿਆਮ ਸਿੰਘ, ਫੌਜੀ ਜਸਵੰਤ ਸਿੰਘ ਆਦੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹੁਸ਼ਿਆਰ ਸਿੰਘ ਜੰਮੂ ਉੁਸੀਆਰਾ ਨੇ ਸੰਗਤ ਨੂੰ ਆਪਣੇ ਸੰਬੋਧਨ ਵਿਖੇ ਜਿੱਥੇ ਪ੍ਰਭਾਤ ਫੇਰੀ ਵਿਖੇ ਵਧ ਰਹੀ ਸੰਗਤ ਦੀ ਸ਼ਲਾਘਾ ਕੀਤੀ ਉੱਥੇ ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਜਾਏਗਾ। ਜਿਸ ਨੂੰ ਲੈ ਕੇ ਗੁਰਦੁਆਰਾ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਮੌਕੇ ਦੀਵਾਨ ਸਜਾਏ ਜਾਣਗੇ, ਰਾਗੀ, ਢਾਡੀ, ਕਥਾ ਵਾਚਕ ਅਤੇ ਕਵੀਸ਼ਰੀ ਜਥੇ ਮੌਜੂਦਾ ਸੰਗਤ ਨੂੰ ਗੁਰੂ ਦੇ ਜੀਵਨ ’ਤੇ ਚਾਨਣ ਪਾ ਕੇ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਸੰਬੰਧੀ ਸ਼ਰਧਾਲੂ ਪਰਿਵਾਰ ਬੜੇ ਖੁਸ਼ੀ ਤੇ ਉਤਸਾਹ ਨਾਲ ਪ੍ਰਭਾਤ ਫੇਰੀ ਦੀ ਸੇਵਾ ਕਰਦਾ ਹੈ। ਜਿਸ ਵਿਚ ਚਾਹ ਤੇ ਲੰਗਰ ਆਦੀ ਦੀ ਸੇਵਾ ਵਿਚ ਵੀ ਵੱਧ ਚੜ ਕੇ ਹਿੱਸਾ ਲੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਹਰਿਆਣਾ ਦੇ ਯੁਵਾ ਸਸ਼ਕਤੀਕਰਨ ਅਤੇ ਉੱਦਮਤਾ ਵਿਭਾਗ ਵਲੋਂ ਜ਼ਿਲ੍ਹਾ ਯੁਵਾ ਉਤਸਵ 19 ਤੇ 20 ਨੂੰ
Ad Position 24