14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 14 ਨਵੰਬਰ ({ਗੁਰਦਿਆਲ ਸਿੰਘ ਨਿਮਰ)-ਥਾਣਾ ਛਛਰੌਲੀ ਦੀ ਪੁਲਿਸ ਨੇ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮਾਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਵੇਦਪਾਲ ਨੇ ਦੱਸਿਆ ਕਿ ਥਾਣੇ ਅਧੀਨ ਪੈਂਦੇ ਇਕ ਪਿੰਡ ਦੇ ਵਸਨੀਕ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਜੁਨੈਦ ਨੇ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਇਹ ਆਖਦੇ ਹੋਏ ਆਪਣੇ ਮੋਟਰਸਾਈਕਲ ‘ਤੇ ਬਿਠਾ ਲਿਆ ਕਿ ਉਹ ਆਪਣੀ ਮਾਸੀ ਨੂੰ ਦਵਾਈ ਦੇ ਕੇ ਆਵੇ।

Ad Position 21
No active advertisement
ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਕਾਬੂ ਮੁਲਜ਼ਮ ਛਛਰੌਲੀ ਪੁਲਿਸ ਦੀ ਹਿਰਾਸਤ ’ਚ। ਤਸਵੀਰ : ਨਿਮਰ 15-11-2026
ਯਮੁਨਾਨਗਰ, 14 ਨਵੰਬਰ ({ਗੁਰਦਿਆਲ ਸਿੰਘ ਨਿਮਰ)-ਥਾਣਾ ਛਛਰੌਲੀ ਦੀ ਪੁਲਿਸ ਨੇ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਦੋ ਮੁਲਜ਼ਮਾਂ ਗ੍ਰਿਫ਼ਤਾਰ ਕਰਨ ‘ਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਵੇਦਪਾਲ ਨੇ ਦੱਸਿਆ ਕਿ ਥਾਣੇ ਅਧੀਨ ਪੈਂਦੇ ਇਕ ਪਿੰਡ ਦੇ ਵਸਨੀਕ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ‘ਚ ਦੱਸਿਆ ਸੀ ਕਿ ਉਨ੍ਹਾਂ ਦੇ ਪਿੰਡ ਦੇ ਰਹਿਣ ਵਾਲੇ ਜੁਨੈਦ ਨੇ ਉਸ ਦੀ 16 ਸਾਲਾ ਨਾਬਾਲਗ ਲੜਕੀ ਨੂੰ ਇਹ ਆਖਦੇ ਹੋਏ ਆਪਣੇ ਮੋਟਰਸਾਈਕਲ ‘ਤੇ ਬਿਠਾ ਲਿਆ ਕਿ ਉਹ ਆਪਣੀ ਮਾਸੀ ਨੂੰ ਦਵਾਈ ਦੇ ਕੇ ਆਵੇ। ਇਸ ਝਾਂਸੇ ਦੀ ਆੜ ‘ਚ ਮੁਲਜ਼ਮ ਲੜਕੀ ਨੂੰ ਇਕ ਦੁਕਾਨ ‘ਤੇ ਲੈ ਗਿਆ, ਜਿਥੇ ਇਕ ਹੋਰ ਮੁਲਜ਼ਮ ਮੁਹੰਮਦ ਆਜ਼ਮ ਉਰਫ਼ ਮਨੀ ਪਹਿਲਾਂ ਹੀ ਮੌਜੂਦ ਸੀ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਵਾਰੀ-ਵਾਰੀ ਉਸ ਦੀ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕੀਤਾ। ਇਸੇ ਦੌਰਾਨ ਦੋਵਾਂ ਮੁਲਜ਼ਮਾਂ ਨੇ ਲੜਕੀ ਦੀ ਵੀਡੀਓ ਬਣਾਉਂਦਿਆਂ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਸੇ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਵੀਡੀਓ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦੇਣਗੇ। ਥਾਣਾ ਮੁਖੀ ਨੇ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ‘ਤੇ ਪੋਕਸੋ ਸਮੇਤ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰ ਲਈ ਏ. ਐਸ. ਆਈ. ਕੁਲਦੀਪ ਦੀ ਅਗਵਾਈ ‘ਚ ਇਕ ਟੀਮ ਬਣਾਈ ਗਈ, ਜਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਉਪਰੰਤ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕਰਨਾਲ ਮਹਾਂਉਤਸਵ ਦੇ ਦੂਜੇ ਦਿਨ ‘ ਸੰਵੇਦਨਾ -2’ ਸਮਾਗਮ ਦੌਰਾਨ ਖ਼ੂਨਦਾਨ ਦੇ ਖੇਤਰ ’ ਚ ਸਰਗਰਮ ਸੰਸਥਾਵਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਸ਼ਰਧਾਲੂ ਪਰਿਵਾਰ ਪ੍ਰਭਾਤ ਫੇਰੀ ਦੀ ਸੇਵਾ ਵੱਡੇ ਉਤਸ਼ਾਹ ਅਤੇ ਖੁਸ਼ੀ ਨਾਲ ਕਰਦਾ ਹੈ : ਪ੍ਰਧਾਨ ਹੁਸ਼ਿਆਰ ਸਿੰਘ ਜੰਮੂ
Ad Position 24