14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਰਾਸ਼ਟਰੀ ਸਕੂਲ ਖੇਡਾਂ ਲਈ ਪੰਜਾਬ ਦੀ ਅੰਡਰ-17 ਕ੍ਰਿਕਟ ਟੀਮ ’ਚ ਆਦਰਸ਼ ਨਗਰ ਸਕੂਲ ਜਲੰਧਰ ਦੀ ਮਲਿਕਾ ਦੀ ਚੋਣ

ਜਲੰਧਰ, 14 ਨਵੰਬਰ (ਡਾ. ਜਤਿੰਦਰ ਸਾਬੀ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਆਦਰਸ਼ ਨਗਰ, ਜਲੰਧਰ ਲਈ ਇਹ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ, ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਮਲਿਕਾ ਦੀ ਚੋਣ ਅੰਡਰ-17 ਸਾਲ ਲੜਕੀਆਂ ਦੀ ਪੰਜਾਬ ਕ੍ਰਿਕਟ ਟੀਮ ਵਿੱਚ ਰਾਸ਼ਟਰੀ ਸਕੂਲ ਖੇਡਾਂ ਲਈ ਹੋਈ ਹੈ।

Ad Position 21
No active advertisement
ਮਲਿਕਾ ­ ਸ਼ਰਨਦੀਪ ਕੌਰ ਮੈਨੇਜਰ ਪੰਜਾਬ ਟੀਮ 15-11-2026
ਜਲੰਧਰ, 14 ਨਵੰਬਰ (ਡਾ. ਜਤਿੰਦਰ ਸਾਬੀ) ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਆਦਰਸ਼ ਨਗਰ, ਜਲੰਧਰ ਲਈ ਇਹ ਬੜੇ ਮਾਣ ਅਤੇ ਖੁਸ਼ੀ ਵਾਲੀ ਗੱਲ ਹੈ, ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਮਲਿਕਾ ਦੀ ਚੋਣ ਅੰਡਰ-17 ਸਾਲ ਲੜਕੀਆਂ ਦੀ ਪੰਜਾਬ ਕ੍ਰਿਕਟ ਟੀਮ ਵਿੱਚ ਰਾਸ਼ਟਰੀ ਸਕੂਲ ਖੇਡਾਂ ਲਈ ਹੋਈ ਹੈ। ਇਹ ਰਾਸ਼ਟਰੀ ਪੱਧਰ ਦੀਆਂ ਖੇਡਾਂ 15 ਨਵੰਬਰ ਤੋਂ 20 ਨਵੰਬਰ ਤੱਕ ਜੰਮੂ-ਕਸ਼ਮੀਰ ਵਿਖੇ ਕਰਵਾਈਆਂ ਜਾ ਰਹੀਆਂ ਹਨ।ਇਸ ਦੇ ਨਾਲ ਹੀ ਸਕੂਲ ਦੀ ਡੀਪੀਈ ਸ਼ਰਨਦੀਪ ਕੌਰ ਨੂੰ ਪੰਜਾਬ ਸਕੂਲ ਕ੍ਰਿਕਟ ਟੀਮ ਦੀ ਟੀਮ ਮੈਨੇਜਰ ਵਜੋਂ ਵੀ ਨਿਯੁਕਤ ਕੀਤਾ ਗਿਆ ਹੈ। ਉਹ ਪੰਜਾਬ ਦੀ ਟੀਮ ਦੀ ਅਗਵਾਈ ਅਤੇ ਪ੍ਰਬੰਧਕੀ ਜ਼ਿੰਮੇਵਾਰੀ ਨਿਭਾਉਣਗੇ।ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਕੁਲਦੀਪ ਕੌਰ ਨੇ ਵਿਦਿਆਰਥਣ ਮਲਿਕਾ ਤੇ ਉਸ ਦੀ ਕੋਚ ਤੇ ਪੰਜਾਬ ਟੀਮ ਦੀ ਮੈਨੇਜਰ ਸ਼ਰਨਦੀਪ ਕੌਰ ਨੂੰ ਵਧਾਈ ਦਿੱਤੀ ਅਤੇ ਉਸ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਸਕੂਲ ਅਤੇ ਸਮੁੱਚੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਵਿਦਿਆਰਥਣ ਮਲਿਕਾ ਨੂੰ ਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਮਲਿਕਾ ਆਪ ਣੀ ਮਿਹਨਤ, ਲਗਨ ਅਤੇ ਸਮਰਪਣ ਨਾਲ ਨਵੀਆਂ ਉਚਾਈਆਂ ਹਾਸਲ ਕਰੇਗੀ।ਸਮੂਹ ਸਕੂਲ ਪਰਿਵਾਰ ਵੱਲੋਂ ਮਲਿਕਾ ਨੂੰ ਹਾਰਦਿਕ ਵਧਾਈਆਂ ਅਤੇ ਰਾਸ਼ਟਰੀ ਖੇਡਾਂ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ।
Ad Position 22
No active advertisement
ਪਿਛਲੀ ਖ਼ਬਰ ਬਦਲ ਕੇ ਆਏ ਨਵੇਂ ਐੱਸ. ਡੀ. ਐੱਮ. ਜਲੰਧਰ-1 ਉਪਿੰਦਰਜੀਤ ਕੌਰ ਬਰਾੜ ਨੇ ਸੰਭਾਲਿਆ ਚਾਰਜ ਅਗਲੀ ਖ਼ਬਰ ਅੰਬਾਲਾ ਰੋਡ ਤੋਂ ਸਹਿਗਲ ਟ੍ਰੇਡਿੰਗ ਕੰਪਨੀ ਤੱਕ ਸੜਕ ਨੂੰ ਕੀਤਾ ਜਾਵੇਗਾ ਮਜ਼ਬੂਤ , ਨਾਲੇ ਦੇ ਨਿਰਮਾਣ ਲਈ ਵਿਛਾਈ ਜਾਵੇਗੀ ਐ...
Ad Position 24