14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੁੱਖ ਮੰਤਰੀ ਦੇ ਪ੍ਰਸਤਾਵਿਤ ਦੌਰੇ ਨੂੰ ਮੁੱਖ ਰੱਖਦਿਆਂ ਡੀ. ਸੀ. ਨੇ ਛੱਠ ਪੂਜਾ ਅਤੇ ਇਲੈਕਟ੍ਰਿਕ ਬੱਸ ਸਟੈਂਡ ਜਗਾਧਰੀ ਦੇ ਉਦਘਾਟਨ ਵਾਲੇ ਸਥਾਨਾਂ ਦਾ ਕੀਤਾ ਨਿਰੀਖਣ

ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰਸਤਾਵਿਤ ਛੱਠ ਪੂਜਾ ਪ੍ਰੋਗਰਾਮ ਅਤੇ ਇਲੈਕਟ੍ਰਿਕ ਬੱਸ ਸਟੈਂਡ ਦੇ ਉਦਘਾਟਨ ਸੰਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਸੰਬੰਧਿਤ ਅਧਿਕਾਰੀਆਂ ਸਮੇਤ ਉਕਤ ਸਥਾਨਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

Ad Position 21
No active advertisement
ਅਜੀਤ ਡੈਸਕ 15-11-2026
ਯਮੁਨਾਨਗਰ, 14 ਨਵੰਬਰ (ਗੁਰਦਿਆਲ ਸਿੰਘ ਨਿਮਰ)-ਜ਼ਿਲ੍ਹਾ ਪ੍ਰਸ਼ਾਸਨ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪ੍ਰਸਤਾਵਿਤ ਛੱਠ ਪੂਜਾ ਪ੍ਰੋਗਰਾਮ ਅਤੇ ਇਲੈਕਟ੍ਰਿਕ ਬੱਸ ਸਟੈਂਡ ਦੇ ਉਦਘਾਟਨ ਸੰਬੰਧੀ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਸੰਬੰਧਿਤ ਅਧਿਕਾਰੀਆਂ ਸਮੇਤ ਉਕਤ ਸਥਾਨਾਂ ਦਾ ਨਿਰੀਖਣ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡੀ. ਸੀ. ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੋਵੇਂ ਸਮਾਗਮਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਹਦਾਇਤ ਕੀਤੀ ਕਿ ਅਧਿਕਾਰੀ ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ, ਬੈਠਣ ਦੇ ਪ੍ਰਬੰਧ, ਟ੍ਰੈਫ਼ਿਕ ਪ੍ਰਬੰਧਨ, ਪਾਰਕਿੰਗ, ਸੁਰੱਖਿਆ ਅਤੇ ਜਨਤਕ ਸਹੂਲਤ ਨੂੰ ਪਹਿਲ ਦੇਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਗਮਾਂ ‘ਚ ਵੱਡੀ ਗਿਣਤੀ ‘ਚ ਲੋਕਾਂ ਦੇ ਸ਼ਾਮਿਲ ਹੋਣ ਦੀ ਆਸ ਹੈ, ਇਸ ਲਈ ਸਾਰੇ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਕਿਸੇ ਵੀ ਪੱਧਰ ‘ਤੇ ਪ੍ਰਬੰਧਾਂ ‘ਚ ਕੋਈ ਕਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਨਿਰਧਾਰਤ ਕਾਰਜਾਂ ਨੂੰ ਪੂਰਾ ਕਰਨ ਅਤੇ ਪ੍ਰਬੰਧਾਂ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਦੇ ਪ੍ਰਸਤਾਵਿਤ ਸਮਾਗਮਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਨਗਰ ਨਿਗਮ ਕਮਿਸ਼ਨਰ ਮਹਾਂਬੀਰ ਪ੍ਰਸ਼ਾਦ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਹਰਿਆਣਾ ਰਾਜ ਦੇ ਟਰਾਂਸਪੋਰਟ ਜਨਰਲ ਮੈਨੇਜਰ ਸੰਜੇ ਰਾਵਲ ਅਤੇ ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਮੜ ਖੇੜਾ ਨਹਿਰ ’ਚ ਪਾੜ ਪੈਣ ਨਾਲ 300 ਏਕੜ ਰਕਬੇ ’ਚ ਭਰਿਆ ਪਾਣੀ ਅਗਲੀ ਖ਼ਬਰ 50 ਗ੍ਰਾਮ ਹੈਰੋਇਨ ਅਤੇ 240 ਨਸ਼ੀਲੇ ਕੈਪਸੂਲਾਂ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Ad Position 24