17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਜਨ-ਸੁਣਵਾਈ ਪ੍ਰੋਗਰਾਮ ਵਿਚ ਪੁਲਿਸ ਕਰਮਚਾਰੀ ਇਕ ਵਿਅਕਤੀ ਦੀ ਸ਼ਿਕਾਇਤ ਸੁਣਦੇ ਹੋਏ। ਵੱਖ-ਵੱਖ ਥਾਣਿਆਂ ਵਿਚ ਹੋਈ ਜਨ-ਸੁਣਵਾਈ

ਨਵੀਂ ਦਿੱਲੀ, 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਨੇ ‘ਜਨ-ਸੁਣਵਾਈ’ ਪ੍ਰੋਗਰਾਮ ਵਿਚ ਦਿੱਲੀ ਦੇ ਵੱਖ-ਵੱਖ ਥਾਣਿਆਂ ਵਿਚ ਇਸ ਪ੍ਰੋਗਰਾਮ ਵਿਚ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ 2394 ਸ਼ਿਕਾਇਤਾਂ ਅਤੇ ਮਸਲਿਆਂ ਨੂੰ ਹੱਲ ਕੀਤਾ।

Ad Position 21
No active advertisement
ਅਜੀਤ ਡੈਸਕ 17-11-2026
ਨਵੀਂ ਦਿੱਲੀ, 16 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਨੇ ‘ਜਨ-ਸੁਣਵਾਈ’ ਪ੍ਰੋਗਰਾਮ ਵਿਚ ਦਿੱਲੀ ਦੇ ਵੱਖ-ਵੱਖ ਥਾਣਿਆਂ ਵਿਚ ਇਸ ਪ੍ਰੋਗਰਾਮ ਵਿਚ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਅਤੇ 2394 ਸ਼ਿਕਾਇਤਾਂ ਅਤੇ ਮਸਲਿਆਂ ਨੂੰ ਹੱਲ ਕੀਤਾ। ਇਸ ਪ੍ਰੋਗਰਾਮ ਪ੍ਰਤੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਥਾਣਿਆਂ ਦਾ ਦੌਰਾ ਕੀਤਾ ਅਤੇ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਨੇ ਥਾਣੇ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਮਸਲਿਆਂ ਦਾ ਸਮੇਂ ਸਿਰ ਹੱਲ ਕਰਕੇ ਯੋਗ ਕਾਰਵਾਈ ਕੀਤੀ ਜਾਵੇ। ਲੋਕਾਂ ਨੇ ਪੁਲਿਸ ਅਧਿਕਾਰੀਆਂ ਕੋਲ ਜੋ ਵੀ ਸ਼ਿਕਾਇਤਾਂ ਦੱਸੀਆਂ, ਅਧਿਕਾਰੀਆਂ ਵਲੋਂ ਬੜੇ ਗਹੁ ਨਾਲ ਸੁਣ ਕੇ ਦੋਵੇਂ ਧਿਰਾਂ ਦੇ ਨਾਲ ਗੱਲਬਾਤ ਕਰਕੇ ਨਿਪਟਾਉਣ ’ਤੇ ਲੋਕ ਵੀ ਖੁਸ਼ ਹੋਏ, ਕਿਉਂਕਿ ਉਨ੍ਹਾਂ ਨੂੰ ਛੋਟੀ-ਮੋਟੀ ਸ਼ਿਕਾਇਤ ਦੇ ਲਈ ਥਾਣਿਆਂ ਵਿਚ ਚੱਕਰ ਕੱਟਣੇ ਪੈਂਦੇ ਸੀ। ਇਹ ਜਨ-ਸੁਣਵਾਈ ਜੂਨ 2026 ਵਿਚ ਸ਼ੁਰੂ ਕੀਤੀ ਗਈ ਸੀ ਅਤੇ ਇਹ ਪਹਿਲ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ, ਜਿਸ ਦਾ ਲੋਕਾਂ ਅਤੇ ਪੁਲਿਸ ਨੂੰ ਪੂਰਾ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ’ਚ ਮਾਰਗਦਰਸ਼ਕ ਬੋਰਡਾਂ ’ਤੇ ਪੰਜਾਬੀ ਭਾਸ਼ਾ ਦੀਆਂ ਤਰੁਟੀਆਂ ਦੂਰ ਕੀਤੀਆਂ ਜਾਣਗੀਆਂ- ਅਦਿੱਤਿਆ ਨਰਾਇਣ ਮਿਸ਼ਰ ਅਗਲੀ ਖ਼ਬਰ ਅੰਤਰਰਾਸ਼ਟਰੀ ਵਪਾਰ ਮੇਲੇ ’ਚ ਹਰ ਰਾਜ ਦੇ ਉਤਪਾਦਾਂ ਦੀ ਲੋਕ ਕਰ ਰਹੇ ਨੇ ਖਰੀਦਦਾਰੀ
Ad Position 24