16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀ ‘ਬਾਈਕ ਰੈਲੀ’

ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ’ਚ ਸਿੱਖ ਰਾਈਡਰਸ ਗਰੁੱਪਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੱਲ ਬਲਾਕ ਕਾਲਕਾਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਬਾਈਕ ਰੈਲੀ ਕੱਢੀ ਗਈ। ਇਹ ਬਾਈਕ ਰੈਲੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ।

Ad Position 21
No active advertisement
ਅਜੀਤ ਡੈਸਕ 17-11-2026
ਨਵੀਂ ਦਿੱਲੀ,16 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦੀ ਅਗਵਾਈ ’ਚ ਸਿੱਖ ਰਾਈਡਰਸ ਗਰੁੱਪਾਂ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਐੱਲ ਬਲਾਕ ਕਾਲਕਾਜੀ ਤੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਤੱਕ ਬਾਈਕ ਰੈਲੀ ਕੱਢੀ ਗਈ। ਇਹ ਬਾਈਕ ਰੈਲੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸੀ। ਕਾਲਕਾ ਨੇ ਦੱਸਿਆ ਕਿ ਇਸ ਬਾਈਕ ਰੈਲੀ ਵਿਚ ਰਾਇਲ ਰਾਈਡਰਸ, ਰਾਇਲ ਗੱਭਰੂ ਅਤੇ ਹੋਰ ਕਈ ਸਿੱਖ ਰਾਈਡਰਸ ਗਰੁੱਪਾਂ ਦੇ ਸਿੱਖ ਰਾਈਡਰਸ ਨੇ ਹਿੱਸਾ ਲਿਆ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੇ ਮੌਕੇ ’ਤੇ ਇਹ ਯਤਨ ਕਰਨਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬਾਈਕ ਰੈਲੀ ਨਾਲ ਦੁਨੀਆ ਭਰ ਵਿਚ ਇਕ ਚੰਗਾ ਸੁਨੇਹਾ ਜਾਵੇਗਾ। ਉਨ੍ਹਾਂ ਨੇ ਬਾਈਕ ਰੈਲੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ 31 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਾਰਿਆਂ ਨੂੰ ਸਮਰਥਨ ਕਰਨ ਚਾਹੀਦਾ ਹੈ : ਬ...
Ad Position 24