16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

31 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਇਕ ਮੁਲਜ਼ਮ ਨੂੰ 31 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਤੁਗਲਕਪੁਰ ਪਿੰਡ ਦੇ ਨੇੜੇ ਨਸ਼ੀਲੇ ਪਦਾਰਥਾਂ ਨਾਲ ਵੇਚਣ ਦੀ ਕੋਸ਼ਿਸ਼ ਵਿਚ ਘੁੰਮ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 17-11-2026
ਯਮੁਨਾਨਗਰ, 16 ਨਵੰਬਰ (ਗੁਰਦਿਆਲ ਸਿੰਘ ਨਿਮਰ)- ਐਂਟੀ-ਨਾਰਕੋਟਿਕ ਸੈੱਲ ਦੀ ਟੀਮ ਨੇ ਇਕ ਮੁਲਜ਼ਮ ਨੂੰ 31 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਇਕ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਤੁਗਲਕਪੁਰ ਪਿੰਡ ਦੇ ਨੇੜੇ ਨਸ਼ੀਲੇ ਪਦਾਰਥਾਂ ਨਾਲ ਵੇਚਣ ਦੀ ਕੋਸ਼ਿਸ਼ ਵਿਚ ਘੁੰਮ ਰਿਹਾ ਹੈ। ਇਸ ਜਾਣਕਾਰੀ ਦੇ ਆਧਾਰ ‘ਤੇ, ਏ. ਐਸ. ਆਈ. ਰਾਜੇਂਦਰ ਸਿੰਘ, ਵਿਮਲ, ਪੰਕਜ ਅਤੇ ਅਮਿਤ ਦੀ ਇਕ ਟੀਮ ਬਣਾਈ ਗਈ ਸੀ। ਟੀਮ ਮੌਕੇ ‘ਤੇ ਪਹੁੰਚੀ ਅਤੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਡਿਊਟੀ ਮੈਜਿਸਟ੍ਰੇਟ ਨੂੰ ਮੌਕੇ ‘ਤੇ ਬੁਲਾਇਆ ਗਿਆ। ਜਦੋਂ ਉਨ੍ਹਾਂ ਦੇ ਸਾਹਮਣੇ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 31 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਸ ਦੀ ਪਛਾਣ ਅਸ਼ੋਕ ਕੁਮਾਰ ਉਰਫ਼ ਸ਼ੋਕੀ ਪੁੱਤਰ ਗਿਆਨ ਚੰਦ ਵਾਸੀ ਪ੍ਰਤਾਪ ਨਗਰ ਵਜੋਂ ਹੋਈ। ਦੋਸ਼ੀ ਵਿਰੁੱਧ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਲਿਆ ਗਿਆ। ਪੁਲਿਸ ਇਸ ਵੇਲੇ ਨਸ਼ੀਲੇ ਪਦਾਰਥ ਦੇ ਸ੍ਰੋਤ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦਾ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕੱਢੀ ‘ਬਾਈਕ ਰੈਲੀ’
Ad Position 24