16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਮੁਲਜ਼ਮਾਂ ਕੋਲੋਂ 30 ਬੋਰ ਦਾ ਪਿਸਤੌਲ, ਮੈਗਜ਼ੀਨ, ਤਿੰਨ ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ

ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿਚ ਡਰੋਨ ਗਤੀਵਿਧੀਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵਲੋਂ ਚਲਾਈ ਜਾ ਰਹੀ ਚੌਕਸੀ ਮੁਹਿੰਮ ਤਹਿਤ ਬੀ. ਐੱਸ.

Ad Position 21
No active advertisement
ਅਜੀਤ ਡੈਸਕ 17-11-2026
ਫ਼ਿਰੋਜ਼ਪੁਰ, 16 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿਚ ਡਰੋਨ ਗਤੀਵਿਧੀਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਵਲੋਂ ਚਲਾਈ ਜਾ ਰਹੀ ਚੌਕਸੀ ਮੁਹਿੰਮ ਤਹਿਤ ਬੀ.ਐੱਸ.ਐਫ ਅਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ 30 ਬੋਰ ਦਾ ਪਿਸਤੌਲ, ਇਕ ਮੈਗਜ਼ੀਨ, ਤਿੰਨ ਮੋਬਾਈਲ ਫੋਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਬਾਠ ਨੇ ਦੱਸਿਆ ਕਿ ਬੀ.ਐੱਸ.ਐਫ ਦੀ ਬੀ.ਓ.ਪੀ ਜਗਦੀਸ਼ ਨੇੜੇ ਡਰੋਨ ਗਤੀਵਿਧੀ ਸਾਹਮਣੇ ਆਉਣ ਤੋਂ ਬਾਅਦ ਏ.ਡੀ.ਐੱਸ ਵੈਨ ਦੇ ਕਰਮਚਾਰੀਆਂ ਅਤੇ ਬੀ.ਐੱਸ.ਐਫ ਵਲੋਂ ਸਾਂਝੇ ਤੌਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਨਿਸ਼ਾਨ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਨਿਹਾਲਾ ਕਿਲਚਾ, ਥਾਣਾ ਮਮਦੋਟ ਅਤੇ ਅਰਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਹਬੀਬ ਵਾਲਾ, ਥਾਣਾ ਸਦਰ ਫ਼ਿਰੋਜ਼ਪੁਰ ਨੂੰ ਕਾਬੂ ਕੀਤਾ ਗਿਆ। ਪੁਲਿਸ ਵਲੋਂ ਮੁਲਜ਼ਮਾਂ ਦੀ ਤਲਾਸ਼ੀ ਲੈਣ ’ਤੇ ਉਨ੍ਹਾਂ ਕੋਲੋਂ ਇਕ 30 ਬੋਰ ਦਾ ਪਿਸਤੌਲ ਅਤੇ ਇਕ ਮੈਗਜ਼ੀਨ ਤੋਂ ਇਲਾਵਾ ਤਿੰਨ ਮੋਬਾਈਲ ਫੋਨ ਬਰਾਮਦ ਹੋਏ। ਇਸ ਤੋਂ ਇਲਾਵਾ ਉਨ੍ਹਾਂ ਕੋਲੋਂ ਕਾਲੇ ਰੰਗ ਦਾ ਸਪਲੈਂਡਰ ਪਲੱਸ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਉਕਤ ਦੋਸੀ਼ਆਂ ਖਿਲਾਫ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਮਾਮਲਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਰਾਮਦ ਕੀਤੇ ਗਏ ਹਥਿਆਰਾਂ ਸਬੰਧੀ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫ਼ਤਾਰ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਲੋਹੁਕੇ ਖੁਰਦ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ
Ad Position 24