ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨੀਲਧਾਰੀ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਟੇਕਿਆ ਮੱਥਾ
ਗੂਹਲਾ ਚੀਕਾ (ਕੁਰੂਕਸ਼ੇਤਰ/ਪਿਪਲੀ), 16 ਨਵੰਬਰ (ਓ. ਪੀ.
ਗੂਹਲਾ ਚੀਕਾ (ਕੁਰੂਕਸ਼ੇਤਰ/ਪਿਪਲੀ), 16 ਨਵੰਬਰ (ਓ.ਪੀ. ਸੈਣੀ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਸਥਿਤ ਇਤਿਹਾਸਕ ਨੀਲਧਾਰੀ ਗੁਰਦੁਆਰਾ ਪਿੱਪਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਰਾਜ ਦੇ ਨਾਗਰਿਕਾਂ ਦੀ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਗੁਰਦੁਆਰਾ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਧਾਰਮਿਕ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਅਤੇ ਸੰਤਾਂ-ਮਹਾਂਪੁਰਸ਼ਾਂ ਤੋਂ ਅਸ਼ੀਰਵਾਦ ਲਿਆ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰਦੁਆਰਾ ਪਿੱਪਲੀ ਸਾਹਿਬ ਦਾ ਇਤਿਹਾਸਕ ਅਤੇ ਧਾਰਮਿਕ ਮਹੱਤਵ ਹੈ। ਇੱਥੇ ਆਉਣ ਨਾਲ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਸਿੱਖ ਗੁਰੂਆਂ ਨੇ ਸਾਨੂੰ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਰਸਤਾ ਦਿਖਾਇਆ ਹੈ। ਇਸ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ “ਸਬਕਾ ਸਾਥ, ਸਬਕਾ ਵਿਕਾਸ” ਦੇ ਮੰਤਰ ਨਾਲ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।