ਮਹਿਲਾ ਕਾਂਗਰਸ ਵਲੋਂ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਚਲਾਈ
ਸਿਰਸਾ, 16 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮਹਿਲਾ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ’ਚ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਫੋਗਾਟ ਵੱਲੋਂ ਕੀਤੀ ਗਈ।
ਸਿਰਸਾ, 16 ਨਵੰਬਰ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਮਹਿਲਾ ਕਾਂਗਰਸ ਵੱਲੋਂ ਵੱਖ-ਵੱਖ ਪਿੰਡਾਂ ’ਚ ‘ਵੋਟ ਬਚਾਓ, ਦੇਸ਼ ਬਚਾਓ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੀ ਅਗਵਾਈ ਮਹਿਲਾ ਕਾਂਗਰਸ ਜ਼ਿਲ੍ਹਾ ਪ੍ਰਧਾਨ ਕਿ੍ਰਸ਼ਨਾ ਫੋਗਾਟ ਵੱਲੋਂ ਕੀਤੀ ਗਈ।ਪਿੰਡਾਂ ’ਚ ਬੋਲਦਿਆਂ ਕਿ੍ਰਸ਼ਨਾ ਫੋਗਾਟ ਨੇ ਕਿਹਾ ਕਿ ਭਾਜਪਾ ਦੀਆਂ ਬੇਨਿਯਮੀਆਂ ਹੁਣ ਲੋਕਾਂ ਦੇ ਸਾਹਮਣੇ ਆ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਵੋਟਾਂ ਚੋਰੀ ਕਰਕੇ ਦੇਸ਼ ਅਤੇ ਰਾਜ ਵਿੱਚ ਆਪਣੀ ਸਰਕਾਰ ਬਣਾਈ ਜਿਸ ਤੋਂ ਲੋਕ ਹੁਣ ਖਲਾਸੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਭਾਜਪਾ ਸਰਕਾਰ ਵੱਲੋਂ ਲੋਕਤੰਤਰ ਦੀ ਕਥਿਤ ਚੋਰੀ ਵਿਰੁੱਧ ਦੇਸ਼ ਵਿਆਪੀ ਮੁਹਿੰਮ ਚਲਾ ਰਹੀ ਹੈ ਅਤੇ ਉਸਨੂੰ ਸੱਤਾ ਛੱਡਣ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਪੇਂਡੂ ਔਰਤਾਂ ਨੂੰ ਕਾਂਗਰਸ ਦੀ ‘ਲੋਕਤੰਤਰ ਬਚਾਓ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ। ਫੋਗਾਟ ਨੇ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਰਾਜਨੀਤਿਕ ਪਾਰਟੀ ਹੈ ਜੋ ਸਮਾਜ ਦੇ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਭਾਜਪਾ ਸੱਤਾ ਨਹੀਂ ਛੱਡਦੀ, ਉਦੋਂ ਤੱਕ ਕਾਂਗਰਸ ਪਾਰਟੀ ਦਾ ਸੰਘਰਸ਼ ਸੜਕਾਂ ਤੋਂ ਲੈ ਕੇ ਵਿਧਾਨ ਸਭਾ ਤੱਕ ਜਾਰੀ ਰਹੇਗਾ। ਇਸ ਮੌਕੇ ’ਤੇ ਕਈ ਮਹਿਲਾਵਾਂ ਮੌਜੂਦ ਸਨ।