17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਮੁਹੱਲਾ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਉਚੇਚੇ ਤੌਰ ’ਤੇ ਰਾਗੀ ਸਿੰਘ ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 18-11-2026
ਬਠਿੰਡਾ, 17 ਨਵੰਬਰ (ਅਵਤਾਰ ਸਿੰਘ ਕੈਂਥ)-ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਮੁਹੱਲਾ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਉਚੇਚੇ ਤੌਰ ’ਤੇ ਰਾਗੀ ਸਿੰਘ ਭਾਈ ਰਾਜਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਤੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਬਠਿੰਡਾ ਦੇ ਕੈਸ਼ੀਅਰ ਅਤੇ ਸਟੇਜ ਸਕੱਤਰ ਇੰਦਰਪੀਤ ਸਿੰਘ ਗਿੰਨੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪਿਛਲੇ ਸਮੇਂ ਦੌਰਾਨ ਗੁਰੂ ਘਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਤਨਪ੍ਰੀਤ ਸਿੰਘ ਜਪਜੀ, ਰਮਨਦੀਪ ਸਿੰਘ ਸੰਨੀ, ਬੱਬੂ, ਰਮਨਦੀਪ ਸਿੰਘ ਬੰਟੀ, ਜਸਵਿੰਦਰ ਸਿੰਘ, ਸਰਬਜੀਤ ਸਿੰਘ ਰਿੰਕੂ, ਮਨਿੰਦਰਪਾਲ ਸਿੰਘ ਨੋਨਾ, ਅਮਨਦੀਪ ਸਿੰਘ ਹਨੀ, ਕੈਮੀ, ਕਰਮਜੀਤ ਸਿੰਘ ਆਦਿ ਹਾਜ਼ਰ ਸਨ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਇੰਟਰ-ਕਾਲਜ ਕਾਇਆਕਿੰਗ ਅਤੇ ਕੈਨੋਇੰਗ ਮੁਕਾਬਲਿਆਂ ’ਚ ਜਿੱਤੇ ਤਗਮੇ ਅਗਲੀ ਖ਼ਬਰ 18-11-2026
Ad Position 24