17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹੁਣ ਅਵਾਰਾ ਕੁੱਤਿਆਂ ਲਈ ਡਾਗ ਸ਼ੈਲਟਰ ਹੋਮ ਹੋਣਗੇ ਤਿਆਰ

ਨਵੀਂ ਦਿੱਲੀ, 17 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਗਰ ਨਿਗਮ, ਦਿੱਲੀ ਲਾਵਾਰਸ ਕੁੱਤਿਆਂ ਲਈ ਡਾਗ ਸ਼ੈਲਟਰ ਹੋਮ ਦਾ ਨਿਰਮਾਣ ਕਰੇਗਾ।

Ad Position 21
No active advertisement
ਅਜੀਤ ਡੈਸਕ 18-11-2026
ਨਵੀਂ ਦਿੱਲੀ, 17 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਨਗਰ ਨਿਗਮ, ਦਿੱਲੀ ਲਾਵਾਰਸ ਕੁੱਤਿਆਂ ਲਈ ਡਾਗ ਸ਼ੈਲਟਰ ਹੋਮ ਦਾ ਨਿਰਮਾਣ ਕਰੇਗਾ। ਇਸ ਪ੍ਰਤੀ ਨਗਰ ਨਿਗਮ ਨੇ ਦਿੱਲੀ ਦੇ ਦੁਆਰਕਾ ਸੈਕਟਰ 29 ਵਿਖੇ ਤਕਰੀਬਨ 1500 ਲਾਵਾਰਸ ਕੁੱਤਿਆਂ ਦੀ ਸਮਰੱਥਾ ਵਾਲੇ ਹੋਮ ਸ਼ੈਲਟਰ ਦਾ ਜਲਦੀ ਹੀ ਨਿਰਮਾਣ ਸ਼ੁਰੂ ਕਰੇਗਾ ਤਾਂ ਕਿ ਅਵਾਰਾ ਕੁੱਤਿਆਂ ਨੂੰ ਸੰਭਾਲਿਆ ਜਾ ਸਕੇ। ਮੇਅਰ ਪ੍ਰਵੇਸ਼ ਵਾਹੀ ਦਾ ਕਹਿਣਾ ਹੈ ਕਿ ਢਾਈ ਏਕੜ ਵਿਚ ਇਹ ਕੰਮ ਸ਼ੁਰੂ ਹੋ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਅਵਾਰਾ ਕੁੱਤਿਆਂ ਲਈ ਵੱਖ-ਵੱਖ ਕੈਨਾਲ ਤਿਆਰ ਕੀਤੇ ਜਾਣਗੇ ਅਤੇ ਇਨ੍ਹਾਂ ਕੁੱਤਿਆਂ ਨੂੰ ਸ਼ੈਲਟਰ ਹੋਮ ਵਿਚ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਕਾਰਜ ਲਈ ਕਰੋੜਾਂ ਰੁਪਏ ਖਰਚ ਹੋਣਗੇ ਅਤੇ ਪੂਰਵੀ ਦਿੱਲੀ ਦੇ ਗਾਜ਼ੀਪੁਰ ਅਤੇ ਮੁਕੰਦਪੁਰ ਵਿਚ ਵੀ ਡਾਗ ਸ਼ੈਲਟਰ ਹੋਮ ਬਣਾਉਣ ਦੀ ਯੋਜਨਾ ਬਣਾਈ ਗਈ ਹੈ, ਜਿਨ੍ਹਾਂ ਵਿਚ ਅਵਾਰਾ ਕੁੱਤਿਆਂ ਨੂੰ ਰੱਖਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਇਸ਼ਤਿਹਾਰੀ ਅਪਰਾਧੀ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਜੀ. ਐਸ. ਟੀ. ਉੱਦਮਤਾ ਨੂੰ ਉਤਸ਼ਾਹਿਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ- ਰਜਤ
Ad Position 24