ਗੱਡੀਆਂ ਚੋਰੀ ਕਰਨ ਵਾਲੇ ਤਿੰਨ ਚੋਰਾਂ ਨੂੰ ਪੁਲਿਸ ਨੇ ਕੀਤਾ ਕਾਬੂ
ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕ੍ਰਿਸ਼ਨਾ ਨਗਰ ਥਾਣੇ ਦੀ ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ 3 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਨਵੀਂ ਦਿੱਲੀ, 18 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਕ੍ਰਿਸ਼ਨਾ ਨਗਰ ਥਾਣੇ ਦੀ ਪੁਲਿਸ ਨੇ ਗੱਡੀਆਂ ਚੋਰੀ ਕਰਨ ਵਾਲੇ 3 ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਚੋਰ ਨਾਬਾਲਗ ਹੈ। ਪੁਲਿਸ ਨੇ ਇਨ੍ਹਾਂ ਦੇ ਕੋਲੋਂ ਚੋਰੀ ਕੀਤੀਆਂ ਗਈਆਂ 7 ਗੱਡੀਆਂ (ਦੋਪਹੀਆ) ਬਰਾਮਦ ਕੀਤੀਆਂ ਹਨ, ਜੋ ਕਿ ਇਨ੍ਹਾਂ ਚੋਰਾਂ ਨੇ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੀਆਂ ਸਨ। ਇਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਪੁਲਿਸ ਦੇ ਚੋਰੀ ਦੇ ਕਈ ਮਾਮਲੇ ਸੁਲਝੇ ਹਨ। ਇਨ੍ਹਾਂ ਚੋਰਾਂ ਦੇ ਨਾਂਅ ਮੁਹੰਮਦ ਅਜ਼ਮਦ (22) ਨਿਵਾਸੀ ਉਸਮਾਨਪੁਰ ਦਿੱਲੀ, ਸਮੀਰ (22) ਨਿਵਾਸੀ ਲੋਨੀ, ਉੱਤਰ ਪ੍ਰਦੇਸ਼ ਅਤੇ ਇਕ ਨਾਬਾਲਗ (17) ਨਿਵਾਸੀ ਲੋਨੀ ਉੱਤਰ ਪ੍ਰਦੇਸ਼ ਹਨ। ਕ੍ਰਿਸ਼ਨਾ ਨਗਰ ਦੇ ਇਲਾਕੇ ਵਿਚ ਪਿਛਲੇ ਦਿਨਾਂ ਤੋਂ ਜ਼ਿਆਦਾ ਕਰਕੇ ਦੋਪਹੀਆ ਗੱਡੀਆ ਦੀ ਚੋਰੀ ਵਧੀ ਸੀ, ਜਿਸ ਕਰਕੇ ਪੁਲਿਸ ਦੀ ਗਸ਼ਤ ਤੇਜ਼ ਕੀਤੀ ਗਈ ਸੀ। ਪੁਲਿਸ ਕੋਲ ਗੱਡੀਆਂ ਦੀ ਚੋਰੀ ਦੀਆਂ ਸ਼ਿਕਾਹਿਤਾਂ ਵੀ ਆ ਰਹੀਆਂ ਸਨ। ਪੁਲਿਸ ਕੋਲ ਇਕ ਸ਼ਿਕਾਇਤਕਰਤਾ ਨੇ ਆਪਣੀ ਸਕੂਟਰੀ ਚੋਰੀ ਹੋਣ ਦੀ ਸ਼ਿਕਾਇਤ ਪੁਲਿਸ ਕੋਲ ਕਤੀ। ਪੁਲਿਸ ਨੇ ਆਪਣੀ ਟੀਮ ਬਣਾ ਕੇ ਜਾਂਚ ਕਰਨੀ ਸ਼ੁਰੂ ਕੀਤੀ। ਇਸ ਮਾਮਲੇ ਪ੍ਰਤੀ ਪੁਲਿਸ ਨੇ ਸੀ. ਸੀ. ਟੀ. ਵੀ. ਦੀ ਫੁਟੇਜ ਵਿਚ ਇਕ ਵਿਅਕਤੀ ’ਤੇ ਸ਼ੱਕ ਹੋਇਆ ਜੋ ਕਿ ਗੱਡੀਆਂ ਦੀ ਚੋਰੀ ’ਚ ਸ਼ਾਮਿਲ ਸੀ। ਇਸ ਦੇ ਆਧਾਰ ’ਤੇ ਪੁਲਿਸ ਨੇ ਇਸ ਦੇ ਸਾਥੀਆਂ ਨੂੰ ਫੜ ਲਿਆ। ਪੁਲਿਸ ਮਾਮਲਾ ਦਰਜ ਕਰਕੇ ਜਾਂਚ ਕਰ ਰਹੀ ਹੈ।