ਮੰਗਾਂ ਨੂੰ ਲੈ ਕੇ ਐਲ.ਆਈ.ਸੀ. ਪੈਨਸ਼ਨਰਾਂ ਵਲੋਂ ਰੋਸ ਰੈਲੀ
ਜਲੰਧਰ, 19 ਨਵੰਬਰ (ਸ਼ਿਵ)-ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੇ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਥੇਬੰਦੀ ਐਲਆਈਸੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਸੈਂਕੜੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਸਰਕਾਰ ਤੇ ਐਲਆਈਸੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਜਲੰਧਰ, 19 ਨਵੰਬਰ (ਸ਼ਿਵ)-ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੇ ਸੇਵਾਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਜਥੇਬੰਦੀ ਐਲਆਈਸੀ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਸੈਂਕੜੇ ਪੈਨਸ਼ਨਰਾਂ ਨੇ ਇਕੱਠੇ ਹੋ ਕੇ ਸਰਕਾਰ ਤੇ ਐਲਆਈਸੀ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਦੀ ਪ੍ਰਧਾਨਗੀ ਕਾਮਰੇਡ ਯੋਗ ਪ੍ਰਕਾਸ਼ ਸ਼ਰਮਾ ਨੇ ਕੀਤੀ। ਇਸ ਮੌਕੇ ਮੰਡਲ ਸਕੱਤਰ ਕਾਮਰੇਡ ਵੇਦ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਤੇ ਰਾਜ ਸਰਕਾਰ ਦੇ ਪੈਨਸ਼ਨਰਾਂ ਨੂੰ ਹਰ ਤਨਖਾਹ ਸੋਧ ਦੌਰਾਨ ਬਰਾਬਰ ਲਾਭ ਦਿੱਤੇ ਜਾਂਦੇ ਹਨ, ਪਰ ਐਲਆਈਸੀ ਤੇ ਜੀ.ਆਈ.ਸੀ. ਦੇ ਸੇਵਾਮੁਕਤ ਕਰਮਚਾਰੀਆਂ ਨੂੰ ਇਨ੍ਹਾਂ ਲਾਭਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨ ਅਪਡੇਟ ਦਾ ਮਸਲਾ ਤੁਰੰਤ ਹੱਲ ਕੀਤਾ ਜਾਵੇ, 1997 ਤੋਂ ਪਹਿਲਾਂ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ 100 ਫੀਸਦੀ ਡੀ.ਏ. ਮਿਲਾਉਣ ਦਾ ਲਾਭ ਦਿੱਤਾ ਜਾਵੇ, ਮੈਡੀਕਲੇਮ ਪਾਲਿਸੀ ਵਿਚ ਸੁਧਾਰ ਕਰਕੇ ਪੈਨਸ਼ਨਰਾਂ ਨੂੰ ਨਕਦ ਮੈਡੀਕਲ ਸਹੂਲਤ ਦਿੱਤੀ ਜਾਵੇ ਤੇ ਮੈਡੀਕਲੇਮ ਪ੍ਰੀਮੀਅਮ ਉਮਰ ਦੀ ਸ਼ਰਤ ਤੋਂ ਬਿਨਾਂ ਮੁਫ਼ਤ ਕਰਨ ਸਮੇਤ ਹੋਰ ਮੰਗਾਂ ਮੰਨੇ ਜਾਣ ਦੀ ਮੰਗ ਕੀਤੀ। ਰੈਲੀ ਨੂੰ ਕਾਮਰੇਡ ਰਾਜੀਵ ਸੈਂਗਰ, ਰਜਿੰਦਰ ਕੁਮਾਰ, ਅਨਿਲ ਕੁਮਾਰ ਵਰਮਾ, ਐਮ.ਐਮ. ਪਹੂਜਾ ਤੇ ਐਨ.ਕੇ. ਚੋਪੜਾ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।