ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਪੱਖੀ ਤੋਂ ਪਿੰਡ ਹਲੀਮ ਵਾਲਾ ਵੱਲ ਗਸ਼ਤ ਕਰ ਰਹੀ ਸੀ।
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ ਹੈਰੋਇਨ ਦਾ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਚੱਕ ਪੱਖੀ ਤੋਂ ਪਿੰਡ ਹਲੀਮ ਵਾਲਾ ਵੱਲ ਗਸ਼ਤ ਕਰ ਰਹੀ ਸੀ। ਜਦੋਂ ਉਹ ਸੜੀਆਂ ਪੁਲ ਨਹਿਰ ਕੋਲ ਪਹੁੰਚੇ ਤਾਂ ਇਕ ਨੌਜਵਾਨ ਕੁੱਝ ਪੀ ਰਿਹਾ ਦਿਖਾਈ ਦਿੱਤਾ। ਉਸ ਦਾ ਨਾਮ ਅਤੇ ਪਤਾ ਪੁੱਛਣ ’ਤੇ ਉਸ ਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਹਲੀਮ ਵਾਲਾ ਦੱਸਿਆ। ਉਸ ਕੋਲੋਂ ਲਾਈਟਰ, ਹੈਰੋਇਨ ਨਾਲ ਲਿੱਬੜੀ ਪੰਨੀ ਅਤੇ 10 ਰੁਪਏ ਦਾ ਭਾਰਤੀ ਕਰੰਸੀ ਨੋਟ ਬਰਾਮਦ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।