20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਦਿਆਲ ਸਿੰਘ ਕਾਲਜ ’ਚ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 20 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਯੂਨੀਵਰਸਿਟੀ ਦੇ ਦਿਆਲ ਸਿੰਘ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ : ਜੀਵਨ ਬਾਣੀ ਤੇ ਸੰਦੇਸ਼’ ’ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੁੱਧੀਜੀਵੀਆਂ, ਵਿਦਵਾਨ ਅਤੇ ਹੋਰ ਕਈ ਸ਼ਖ਼ਸੀਅਤਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 21-11-2026
ਨਵੀਂ ਦਿੱਲੀ, 20 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਯੂਨੀਵਰਸਿਟੀ ਦੇ ਦਿਆਲ ਸਿੰਘ ਕਾਲਜ ਵਿਖੇ ‘ਸ੍ਰੀ ਗੁਰੂ ਤੇਗ ਬਹਾਦਰ : ਜੀਵਨ ਬਾਣੀ ਤੇ ਸੰਦੇਸ਼’ ’ਤੇ ਇਕ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਬੁੱਧੀਜੀਵੀਆਂ, ਵਿਦਵਾਨ ਅਤੇ ਹੋਰ ਕਈ ਸ਼ਖ਼ਸੀਅਤਾਂ ਨੇ ਭਾਗ ਲਿਆ। ਸ਼ੁਰੂ ਵਿਚ ਕਾਲਜ ਦੇ ਪ੍ਰਿੰਸੀਪਲ ਪ੍ਰੋ. ਵਿਨੋਦ ਕੁਮਾਰ ਪਾਲੀਵਾਲ ਨੇ ਸਭ ਦਾ ਸਵਾਗਤ ਕੀਤਾ। ਇਸ ਵਿਚ ਅਮਰਜੀਤ ਸਿੰਘ ਗਰੇਵਾਲ, ਜਗਜੀਤ ਸਿੰਘ ਦਰਦੀ, ਡਾ. ਮਨਜੀਤ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ, ਡਾ. ਕਮਲਜੀਤ, ਡਾ. ਸ਼ਿਵਰੰਜਨੀ ਸਿੰਘ, ਵਿਨੋਦ ਕੁਮਾਰ ਯਾਦਵ, ਡਾ. ਕੁਲਦੀਪ ਸਿੰਘ, ਡਾ. ਧਰਮਿੰਦਰ ਸਿੰਘ, ਡਾ. ਅਮਰਜੀਤ ਸਿੰਘ ਤੇ ਹੋਰ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਸੈਮੀਨਾਰ ਵਿਚ ਉਪਰੋਕਤ ਵਿਸ਼ੇ ’ਤੇ ਪਰਚੇ ਪੜ੍ਹੇ ਗਏ। ਦੂਸਰੇ ਸੈਸ਼ਨ ਵਿਚ ਮੁੱਖ ਮਹਿਮਾਨ ਰਾਜ ਭੂਸ਼ਨ ਚੌਧਰੀ (ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਭਾਰਤ ਸਰਕਾਰ) ਸਨ। ਉਨ੍ਹਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਾਨਵਤਾ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਇਸ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਅਵਤਾਰ ਸਿੰਘ ਨੇ ਕੀਤੀ। ਮਿਸਰਦੀਪ ਭਾਟੀਆ, ਡਾ. ਉਮੇ ਏਮਨ ਤੇ ਜਗਦੀਸ਼ ਸਿੰਘ ਨੇ ਖੋਜ ਪੱਤਰ ਪੜ੍ਹੇ। ਡਾ. ਕਾਕੋਈ ਨੇ ਸਭ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਡਾ. ਅੱਬੂ ਜ਼ਹਿਰ ਰਬਾਨੀ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਨੇ ਦੋ ਝਪਟਮਾਰਾਂ ਨੂੰ ਕੀਤਾ ਗ੍ਰਿਫ਼ਤਾਰ ਅਗਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਦਾ ਇਕ ਕਾਬੂ
Ad Position 24