20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੁਲਿਸ ਨੇ ਦੋ ਝਪਟਮਾਰਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 20 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਸ਼ਾਸਤਰੀ ਪਾਰਕ ਦੀ ਪੁਲਿਸ ਨੇ ਦੋ ਝਪਟਮਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪੁਲਿਸ ਨੇ ਇਕ ਆਈ ਫ਼ੋਨ ਅਤੇ ਵਾਰਦਾਤ ਵਿਚ ਵਰਤੀ ਗਈ ਸਕੂਟਰੀ ਬਰਾਮਦ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 21-11-2026
ਨਵੀਂ ਦਿੱਲੀ, 20 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)- ਉੱਤਰੀ ਪੂਰਬੀ ਜ਼ਿਲ੍ਹੇ ਦੇ ਥਾਣਾ ਸ਼ਾਸਤਰੀ ਪਾਰਕ ਦੀ ਪੁਲਿਸ ਨੇ ਦੋ ਝਪਟਮਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਪੁਲਿਸ ਨੇ ਇਕ ਆਈ ਫ਼ੋਨ ਅਤੇ ਵਾਰਦਾਤ ਵਿਚ ਵਰਤੀ ਗਈ ਸਕੂਟਰੀ ਬਰਾਮਦ ਕੀਤੀ ਹੈ। ਇਨ੍ਹਾਂ ਝਪਟਮਾਰਾਂ ਦੇ ਨਾਂਅ ਮੁਹੰਮਦ ਆਸਿਮ ਉਰਫ਼ ਹਾਸ਼ਿਮ (26) ਨਿਵਾਸੀ ਗੌਤਮ ਵਿਹਾਰ ਦਿੱਲੀ ਅਤੇ ਸਾਹਿਲ (23) ਨਿਵਾਸੀ ਗੌਤਮ ਵਿਹਾਰ ਦਿੱਲੀ ਹੈ। ਇਨ੍ਹਾਂ ਦੋਵੇਂ ਅਪਰਾਧੀਆਂ ’ਤੇ ਪਹਿਲਾਂ ਵੀ ਇਕ-ਇਕ ਅਪਰਾਧਿਕ ਮਾਮਲਾ ਦਰਜ ਹੋਇਆ ਸੀ। ਝਪਟਮਾਰੀ ਦੀ ਘਟਨਾ ਪ੍ਰਤੀ ਇਕ ਲੜਕੀ ਨੇ ਥਾਣਾ ਸ਼ਾਸਤਰੀ ਪਾਰਕ ਵਿਖੇ ਰਿਪੋਰਟ ਦਰਜ ਕਰਵਾਈ ਸੀ। ਉਸ ਨੇ ਦੱਸਿਆ ਕਿ ਉਹ ਮੋਬਾਈਲ ’ਤੇ ਕਿਸੇ ਨਾਲ ਗੱਲ ਕਰ ਰਹੀ ਸੀ ਤਾਂ ਦੋ ਸਕੂਟਰੀ ਸਵਾਰ ਝਪਟਮਾਰਾਂ ਨੇ ਉਸ ਦਾ ਮੋਬਾਈਲ ਝਪਟ ਲਿਆ ਅਤੇ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰਨ ਦੇ ਨਾਲ-ਨਾਲ ਤਕਨੀਕੀ ਜਾਂਚ ਕਰਕੇ ਸਬੂਤ ਇਕੱਠੇ ਕਰਕੇ ਇਨ੍ਹਾਂ ਦੋਵੇਂ ਝਪਟਮਾਰਾਂ ਨੂੰ ਕਾਬੂ ਕਰ ਲਿਆ। ਪੁਲਿਸ ਇਨ੍ਹਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬਾਂਸ ਦਾ ਬਣਿਆ ਫਰਨੀਚਰ ਕਰ ਰਿਹੈ ਲੋਕਾਂ ਨੂੰ ਆਕਰਸ਼ਿਤ ਅਗਲੀ ਖ਼ਬਰ ਦਿਆਲ ਸਿੰਘ ਕਾਲਜ ’ਚ ਸੈਮੀਨਾਰ ਕਰਵਾਇਆ
Ad Position 24