20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਹੋਏ ਸਖ਼ਤ ਕਾਰਵਾਈ-ਮਲਸੀਆਂ

ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਗਈ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਗੁਰੂ ਸਿੰਘ ਸਭਾ ਸਾਹਿਬ ਪੁਰਾ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ।

Ad Position 21
No active advertisement
ਅਜੀਤ ਡੈਸਕ 21-11-2026
ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਗਈ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਗੁਰੂ ਸਿੰਘ ਸਭਾ ਸਾਹਿਬ ਪੁਰਾ ਵਿਖੇ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਦੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ। ਦਲ ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਕਿਹਾ ਕਿ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਹੈ ਅਤੇ ਇਸ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ।ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਬੇਅਦਬੀ ਦੀ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਉਹ ਪੁਲਿਸ ਵਿਭਾਗ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਨ ਅਤੇ ਪੁਲਿਸ ਨੂੰ ਚਾਹੀਦਾ ਹੈ ਕਿ ਇਸ ਸਾਜ਼ਸ਼ ਦੇ ਪਿੱਛੇ ਜਿਹੜੇ ਵੀ ਹੋਰ ਦੋਸ਼ੀਆਂ ਹਨ ਉਨ੍ਹਾਂ ਨੂੰ ਵੀ ਹਿਰਾਸਤ ਵਿਚ ਲਿਆ ਜਾਵੇ । ਉਨ੍ਹਾਂ ਨਾਲ ਹੀ ਇਹ ਵੀ ਮੰਗ ਕੀਤੀ ਕਿ ਘਟਨਾ ’ਤੇ ਪਰਦਾ ਪਾਉਣ ਦੇ ਯਤਨ ਕਰਨ ਵਾਲੇ ਪ੍ਰਬੰਧਕਾਂ ਦੇ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਧਾਰਮਿਕ ਸਮਾਗਮ ਦੌਰਾਨ 3 ਦਿੱਲੀ ਕਮੇਟੀ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਬਾਂਸ ਦਾ ਬਣਿਆ ਫਰਨੀਚਰ ਕਰ ਰਿਹੈ ਲੋਕਾਂ ਨੂੰ ਆਕਰਸ਼ਿਤ
Ad Position 24