20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਧਾਰਮਿਕ ਸਮਾਗਮ ਦੌਰਾਨ 3 ਦਿੱਲੀ ਕਮੇਟੀ ਮੈਂਬਰਾਂ ਦਾ ਸਨਮਾਨ

ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੀ ਸੰਸਦ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ, ਮਨੁੱਖਤਾ, ਸਮਾਨਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਦਾ ਵੀ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ।

Ad Position 21
No active advertisement
ਪੁਲਿਸ ਵਲੋਂ ਫੜਿਆ ਗਿਆ ਚੋਰ। 21-11-2026
ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਦੀ ਸੰਸਦ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ ਸਾਂਝੀਵਾਲਤਾ, ਮਨੁੱਖਤਾ, ਸਮਾਨਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਵਿਚ ਹਾਜ਼ਰੀ ਭਰਨ ਵਾਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਤਿੰਨ ਮੈਂਬਰਾਂ ਦਾ ਵੀ ਉਚੇਚੇ ਤੌਰ ’ਤੇ ਸਨਮਾਨ ਕੀਤਾ ਗਿਆ। ਦੱਸਣਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੁਖਵਿੰਦਰ ਸਿੰਘ ਬੱਬਰ, ਗੁਰਪ੍ਰੀਤ ਸਿੰਘ ਖੰਨਾ ਅਤੇ ਇੰਦਰਪ੍ਰੀਤ ਸਿੰਘ ਕੋਛੜ ਨੇ ਇਸ ਸਮਾਗਮ ਵਿਚ ਹਾਜ਼ਰੀ ਭਰੀ ਸੀ ਅਤੇ ਇਸ ਦੌਰਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਸਿੱਖਿਆਵਾਂ ਬਾਰੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਸਮਾਗਮ ਦੌਰਾਨ ਤਿੰਨੇ ਦਿੱਲੀ ਕਮੇਟੀ ਮੈਂਬਰਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਭਾਰਤ ਦੇ ਆਸਟ੍ਰੇਲੀਆ ਵਿਚ ਹਾਈ ਕਮਿਸ਼ਨਰ ਨਾਗੇਸ਼ ਸਿੰਘ, ਡਿਪਟੀ ਹਾਈ ਕਮਿਸ਼ਨਰ ਇਰੀਨਾ ਠਾਕੁਰ, ਐਨਐਸਡਬਲਿਓ ਦੇ ਖ਼ਜ਼ਾਨਾ ਮੰਤਰੀ ਡੈਨੀਅਲ ਮੁਖੀ, ਵੱਖ-ਵੱਖ ਸੰਸਦ ਮੈਂਬਰਾਂ, ਰਾਜਨੀਤਿਕ ਆਗੂਆਂ ਅਤੇ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ।ਇਸ ਸ਼ਾਨਦਾਰ ਸਮਾਗਮ ਨੂੰ ਕਰਾਉਣ ਲਈ ਏਆਈਐਸਈਸੀਐਸ ਦੇ ਸੰਸਥਾਪਕ ਗੁਰਨਾਮ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੱਛਮੀ ਦਿੱਲੀ ’ਚ ਹੋਈ ਬੇਅਦਬੀ ਸੰਬੰਧੀ ਪਰਮਜੀਤ ਸਿੰਘ ‘ਵੀਰਜੀ’ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਚੇਅਰਮੈਨ ਗਰੇਵਾਲ ਨੂੰ ਸੌਂਪ... ਅਗਲੀ ਖ਼ਬਰ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਹੋਏ ਸਖ਼ਤ ਕਾਰਵਾਈ-ਮਲਸੀਆਂ
Ad Position 24