20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬ੍ਰਿਜ ਭੂਸ਼ਣ ਨੇ ਆਪਣੇ ਬਰੀ ਹੋਣ ਵਿਰੁੱਧ ਪਟੀਸ਼ਨ ਸੰਬੰਧੀ ਜਵਾਬ ਕੀਤਾ ਦਾਖ਼ਲ

ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵਿੱਚ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਆਪਣੇ ਬਰੀ ਹੋਣ ਵਿਰੁੱਧ ਦਾਇਰ ਅਪੀਲ ‘ਤੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਜਵਾਬ ਦਾਖ਼ਲ ਕਰਨ ਸਮੇਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਖੁਦ ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਦੀ ਅਦਾਲਤ ਵਿੱਚ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 21-11-2026
ਨਵੀਂ ਦਿੱਲੀ,20 ਨਵੰਬਰ(ਜਗਤਾਰ ਸਿੰਘ)-ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸ਼ੁੱਕਰਵਾਰ ਨੂੰ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਵਿੱਚ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਆਪਣੇ ਬਰੀ ਹੋਣ ਵਿਰੁੱਧ ਦਾਇਰ ਅਪੀਲ ‘ਤੇ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ।ਜਵਾਬ ਦਾਖ਼ਲ ਕਰਨ ਸਮੇਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਖੁਦ ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਦੀ ਅਦਾਲਤ ਵਿੱਚ ਮੌਜੂਦ ਸਨ। ਇਸ ਤੋਂ ਪਹਿਲਾਂ 28 ਅਕਤੂਬਰ ਨੂੰ ਅਦਾਲਤ ਨੇ ਉਨ੍ਹਾਂ ਨੂੰ ਜਵਾਬ ਦਾਖ਼ਲ ਕਰਨ ਲਈ ਆਖ਼ਰੀ ਮੌਕਾ ਦਿੱਤਾ ਸੀ। ਅਦਾਲਤ ਨੇ ਇਸ ਅਪੀਲ ‘ਤੇ ਬਹਿਸ ਲਈ ਸਮਾਂ ਤੈਅ ਕਰ ਦਿੱਤਾ ਹੈ। ਜਿਸ ਦੇ ਮੁਤਾਬਿਕ 27-28 ਨਵੰਬਰ ਨੂੰ ਅਪੀਲ ਕਰਤਾ ਮਹਿਲਾ ਪਹਿਲਵਾਨਾਂ ਦੇ ਵਕੀਲ ਆਪਣੀਆਂ ਦਲੀਲਾਂ ਪੇਸ਼ ਕਰਨਗੇ।ਜਦਕਿ 5 ਅਤੇ 9 ਦਸੰਬਰ ਨੂੰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵੱਲੋਂ ਬਹਿਸ ਕੀਤੀ ਜਾਵੇਗੀ। ਅਦਾਲਤ ਨੇ ਪਹਿਲਾਂ ਹੀ ਸਪਸ਼ਟ ਕਰ ਦਿੱਤਾ ਹੈ ਕਿ ਇਸ ਮਾਮਲੇ ਦੀ ਸੁਣਵਾਈ ਬੰਦ ਕਮਰੇ ਵਿਚ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਤਨਿਸ਼ਕ ਨੇ ਹਰਿਆਣਾ ਸਟੇਟ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਕਾਰਜਸ਼ੈਲੀ ਦਾ ਪੰਜਾਬ ’ਚ ਵਧ ਰਿਹਾ ਹੈ ਪ੍ਰਭਾਵ
Ad Position 24