21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰਾਮ ਸਿੰਘ ‘ਬੰਬੇ’ ਨੇ 6ਵੀਂ ਵਾਰੀ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਧਾਮੀ ਨੂੰ ਦਿੱਤੀ ਮੁਬਾਰਕਬਾਦ ਕਿਹਾ,ਸਿੱਖ ਸੰਸਥਾ ਦੇ ਪ੍ਰਬੰਧਾਂ, ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਮਿਲੇਗੀ ਹੋਰ ਮਜ਼ਬੂਤੀ

ਨਵੀਂ ਦਿੱਲੀ,21 ਨਵੰਬਰ(ਜਗਤਾਰ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਾਲਾਨਾ ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਲਗਾਤਾਰ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ)ਨੇ ਐਡਵੋਕੇਟ ਧਾਮੀ ਸਮੇਤ ਉਨ੍ਹਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ।

Ad Position 21
No active advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 6ਵੀਂ ਵਾਰੀ ਪ੍ਰਧਾਨ ਚੁਣੇ ਜਾਣ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁਬਾਰਕਬਾਦ ਦਿੰਦੇ ਹੋਏ ਤਿੰਨ ਸੂਬਿਆਂ ਦੇ ਆਨਰੇਰੀ ਇੰਚਾਰਜ ਰਾਮ ਸਿੰਘ ਬੰਬੇ ਤੇ ਹੋਰ ਸ਼ਖ਼ਸੀਅਤਾਂ । ਅਜੀਤ ਤਸਵੀਰ 22-11-2026
ਨਵੀਂ ਦਿੱਲੀ,21 ਨਵੰਬਰ(ਜਗਤਾਰ ਸਿੰਘ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਾਲਾਨਾ ਜਨਰਲ ਇਜਲਾਸ ਦੌਰਾਨ ਸਰਬਸੰਮਤੀ ਨਾਲ ਲਗਾਤਾਰ 6ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰ ਲਈ ਗੋਆ,ਗੁਜਰਾਤ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ ‘ਬੰਬੇ’ (ਮੁਖੀ ਯੂਨਾਈਟਿਡ ਸਿੰਘ ਸਭਾ ਫਾਊਂਡੇਸ਼ਨ)ਨੇ ਐਡਵੋਕੇਟ ਧਾਮੀ ਸਮੇਤ ਉਨ੍ਹਾਂ ਦੀ ਪੂਰੀ ਟੀਮ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸਿੱਖ ਸੰਸਥਾ ਦੇ ਪ੍ਰਬੰਧਾਂ, ਧਰਮ ਪ੍ਰਚਾਰ ਅਤੇ ਪੰਥਕ ਮਸਲਿਆਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਗੁਰਮਤਿ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਦੇ ਯਤਨ ਅਤੇ ਇੱਕ ਵਕੀਲ ਵਜੋਂ ਐਡਵੋਕੇਟ ਧਾਮੀ ਦੀ ਸੂਝ-ਬੂਝ, ਨਿਰਮਾਣਤਾ, ਅਤੇ ਪੰਥਕ ਮਰਿਆਦਾ ਪ੍ਰਤੀ ਵਚਨਬੱਧਤਾ ਬੇਹੱਦ ਸ਼ਲਾਘਾਯੋਗ ਹੈ । ਇਸੇ ਕਰਕੇ ਪਿਛੋਕੜ ’ਚ ਉਨ੍ਹਾਂ ਨੇ ਗੁਰਧਾਮਾਂ ਦੇ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਇਤਿਹਾਸਕ ਸ਼ਤਾਬਦੀਆਂ ਤੇ ਸਮਾਗਮਾਂ ਨੂੰ ਬਹੁਤ ਹੀ ਸਫਲਤਾਪੂਰਵਕ ਤਰੀਕੇ ਨਾਲ ਨੇਪਰੇ ਚਾੜ੍ਹਿਆ ਹੈ। ਰਾਮ ਸਿੰਘ ਬੰਬੇ ਨੇ ਐਡਵੋਕੇਟ ਧਾਮੀ ਦੀ ਬਾਕੀ ਟੀਮ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਖ਼ਾਸ ਕਰਕੇ ਜਨਰਲ ਸਕੱਤਰ ਚੁਣੇ ਗਏ ਗੁਰਮੀਤ ਸਿੰਘ ਝੱਬਰ ਦੀਆਂ ਸੇਵਾਵਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਰਾਸਤ ਨੂੰ ਅੱਗੇ ਲੈ ਕੇ ਜਾਣਾ ਨੌਜਵਾਨਾਂ ਦੀ ਜ਼ਿੰਮੇਵਾਰੀ ਹੈ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਸ. ਝੱਬਰ ਸਾਰਿਆਂ ਨਾਲ ਰਲ ਕੇ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅਰਜ਼ੀਆਂ ਲਈ ਪੋਰਟਲ ਜਲਦੀ ਹੀ ਖੋਲ੍ਹਿਆ ਜਾਵੇਗਾ ਅਗਲੀ ਖ਼ਬਰ ਵਿਵਾਦਿਤ ਟੈਲੀਵਿਜ਼ਨ ਸੀਰੀਜ਼ ‘ਐਸਟਰੈਨੀ’ ਨਾਲ ਜੁੜੇ ਵਿੱਤੀ ਲੈਣ-ਦੇਣ ਤੇ ਖਾਲਿਸਤਾਨੀ ਪੱਖੀ ਸੰਗਠਨਾਂ ਦੀ ਭੂਮਿਕਾ ਦੀ ਹੋਵ...
Ad Position 24