21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਫ਼ਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾ ਰਿਹਾ ਹੈ ਹੱਲ, ਬੰਦ ਪਈਆਂ ਸਟਰੀਟ ਲਾਈਟਾਂ ਅਤੇ ਹੋਰ ਅਧੂਰੇ ਕੰਮਾਂ ਵੱਲ ਧਿਆਨ ਦੇਣ ਦੀ ਲੋਕਾਂ ਨੇ ਕੀਤੀ ਅਪੀਲ

ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਵਿਚ ਨਵੀਂ ਕਮੇਟੀ ਦੇ ਗਠਨ ਤੋਂ ਬਾਅਦ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 11 ਦੀ ਕੌਂਸਲਰ ਅਤੇ ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭੱਠੇਜਾ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ, ਸੀਵਰੇਜ ਸਮੇਤ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-11-2026
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)-ਨਗਰ ਕੌਂਸਲ ਗੁਰੂਹਰਸਹਾਏ ਵਿਚ ਨਵੀਂ ਕਮੇਟੀ ਦੇ ਗਠਨ ਤੋਂ ਬਾਅਦ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸੇ ਲੜੀ ਤਹਿਤ ਵਾਰਡ ਨੰਬਰ 11 ਦੀ ਕੌਂਸਲਰ ਅਤੇ ਨਗਰ ਕੌਂਸਲ ਪ੍ਰਧਾਨ ਸੁਸ਼ਮਾ ਰਾਣੀ ਦੇ ਪੁੱਤਰ ਅਤੇ ਸੀਨੀਅਰ ਕਾਂਗਰਸੀ ਆਗੂ ਬੰਟੀ ਭੱਠੇਜਾ ਵਲੋਂ ਸ਼ਹਿਰ ਦੀ ਸਫ਼ਾਈ ਵਿਵਸਥਾ, ਸੀਵਰੇਜ ਸਮੇਤ ਹੋਰ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜੇਕਰ ਗੱਲ ਕਰੀਏ ਸ਼ਹਿਰ ਵਿਚ ਸਫ਼ਾਈ ਵਿਵਸਥਾ ਅਤੇ ਸੀਵਰੇਜ ਦੀ ਸਮੱਸਿਆ ਦੀ ਤਾਂ ਸ਼ਹਿਰ ਦੇ ਕਿਸੇ ਵੀ ਵਸਨੀਕ ਵਲੋਂ ਜਦੋਂ ਵੀ ਕੋਈ ਸਮੱਸਿਆ ਬੰਟੀ ਭੱਠੇਜਾ ਦੇ ਧਿਆਨ ਵਿਚ ਲਿਆਂਦੀ ਜਾਂਦੀ ਹੈ ਤਾਂ ਉਨ੍ਹਾਂ ਵਲੋਂ ਤੁਰੰਤ ਸਬੰਧਿਤ ਕਰਮਚਾਰੀਆਂ ਨੂੰ ਹਦਾਇਤਾਂ ਦੇ ਕੇ ਉਸ ਸਮੱਸਿਆ ਦਾ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਇਸ ਕਾਰਨ ਸ਼ਹਿਰ ਦੇ ਕਈ ਲੋਕਾਂ ਵਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਵੀਂ ਕਮੇਟੀ ਬਣਨ ਤੋਂ ਬਾਅਦ ਬੰਟੀ ਭੱਠੇਜਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਦੇ ਹੱਲ ਲਈ ਚੰਗੇ ਯਤਨ ਕੀਤੇ ਜਾ ਰਹੇ ਹਨ। ਉੱਧਰ, ਸ਼ਹਿਰ ਵਾਸੀਆਂ ਨੇ ਬੰਟੀ ਭੱਠੇਜਾ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੇ ਕੁੱਝ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਬੰਦ ਪਈਆਂ ਸਟਰੀਟ ਲਾਈਟਾਂ ਅਤੇ ਹੋਰ ਅਧੂਰੇ ਪਏ ਵਿਕਾਸ ਕਾਰਜਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਅਤੇ ਸੀਵਰੇਜ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਰਾਤ ਸਮੇਂ ਰੌਸ਼ਨੀ ਦੀ ਸਮੱਸਿਆ ਦਾ ਹੱਲ ਹੋਣਾ ਵੀ ਬੇਹੱਦ ਜ਼ਰੂਰੀ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਬੰਟੀ ਭੱਠੇਜਾ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਕਿਸੇ ਵੀ ਕੰਮ ਵਿਚ ਬੇਲੋੜੀ ਰੁਕਾਵਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਸਾਰੇ ਕੰਮ ਸੁਚੱਜੇ ਢੰਗ ਨਾਲ ਕਰਵਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਜਿਹੜੀਆਂ ਸਮੱਸਿਆਵਾਂ ਲੋਕਾਂ ਵਲੋਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ ਗਈਆਂ ਹਨ, ਉਨ੍ਹਾਂ ਦਾ ਵੀ ਜਲਦ ਹੱਲ ਕਰਵਾਇਆ ਜਾਵੇਗਾ। ਇਹ ਸਮੱਸਿਆਵਾਂ ਪਿਛਲੇ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਹਨ, ਜਿਨ੍ਹਾਂ ਨੂੰ ਪੂਰੀ ਤਰ੍ਹਾਂ ਹੱਲ ਕਰਨ ਲਈ ਕੁੱਝ ਸਮਾਂ ਲੱਗ ਸਕਦਾ ਹੈ, ਪਰ ਇਨ੍ਹਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੀ ਅਗਵਾਈ ਹੇਠ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਸ਼ਹਿਰ ਵਾਸੀਆਂ ਦੀ ਸੇਵਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ ਅਤੇ ਕਿਸੇ ਵੀ ਸ਼ਹਿਰ ਵਾਸੀ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵੋਟਰ ਜਾਗਰੂਕਤਾ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਜੀ.ਆਰ.ਪੀ. ਫ਼ਿਰੋਜ਼ਪੁਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ
Ad Position 24