21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਝੀਂਡਾ ਸਮੇਤ ਅਹੁਦੇਦਾਰਾਂ ਨੇ ਜਥੇ ਨੂੰ ਕੀਤਾ ਰਵਾਨਾ , 172 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਰਿਆਣਾ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭਿੰਡਰ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਜਥੇ ਨੂੰ ਰਵਾਨਾ ਕੀਤਾ।

Ad Position 21
No active advertisement
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਕਮੇਟੀ ਦੇ ਮੈਂਬਰਾਂ ਨੂੰ ਪਾਸਪੋਰਟ ਅਤੇ ਵੀਜ਼ੇ ਸੌਂਪਦੇ ਹੋਏ। ਤਸਵੀਰ : ਗੁਰਮੀਤ ਸਿੰਘ ਸੱਗੂ 22-11-2026
ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਹਰਿਆਣਾ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ। ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਤੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭਿੰਡਰ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨੇ ਜਥੇ ਨੂੰ ਰਵਾਨਾ ਕੀਤਾ। ਇਸ ਵਾਰ ਜਥੇ ਵਿਚ 172 ਸ਼ਰਧਾਲੂ ਸ਼ਾਮਿਲ ਹਨ। ਇਸ ਮੌਕੇ ਕਮੇਟੀ ਦੇ ਕਾਰਜਕਾਰਨੀ ਮੈਂਬਰ ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ, ਮੈਂਬਰ ਬੀਬੀ ਜਸਬੀਰ ਸਿੰਘ ਮਸਾਣਾ, ਹਰਮਨਪ੍ਰੀਤ ਸਿੰਘ, ਇੰਦਰਜੀਤ ਸਿੰਘ, ਸੁਖਦੇਵ ਸਿੰਘ ਨੈਣੀਓਲਾ, ਮੋਹਨਜੀਤ ਸਿੰਘ ਪਾਣੀਪਤ ਅਤੇ ਸੁਖਜੀਤ ਸਿੰਘ ਮਸਾਣਾ ਸਮੇਤ ਹੋਰ ਅਹੁਦੇਦਾਰ ਮੌਜੂਦ ਸਨ। ਇਸ ਤੋਂ ਇਲਾਵਾ ਕਮੇਟੀ ਦੇ ਵਧੀਕ ਸਕੱਤਰ ਰਾਜਪਾਲ ਸਿੰਘ ਦੁਨੀਆ ਮਾਜਰਾ, ਪੀ.ਏ., ਵਧੀਕ ਸਕੱਤਰ/ਡਿਪਟੀ ਸਕੱਤਰ ਧਰਮ ਪ੍ਰਚਾਰ ਅਮਰਿੰਦਰ ਸਿੰਘ, ਫਲਾਇੰਗ ਸਕੱਤਰ ਰੁਪਿੰਦਰ ਸਿੰਘ, ਪ੍ਰਧਾਨ ਦੇ ਨਿੱਜੀ ਸਕੱਤਰ ਸ਼ਮਸ਼ੇਰ ਸਿੰਘ, ਯਾਤਰਾ ਇੰਚਾਰਜ ਹਰਕਿਰਤ ਸਿੰਘ, ਮੈਨੇਜਰ ਹਰਮੀਤ ਸਿੰਘ, ਸਹਾਇਕ ਸੁਪਰਵਾਈਜ਼ਰ ਰਘੁਵੀਰ ਸਿੰਘ ਅਤੇ ਬੀਬੀ ਗੁਰਪ੍ਰੀਤ ਕੌਰ ਸਮੇਤ ਸਟਾਫ਼ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪਾਕਿਸਤਾਨ ਦੀ ਧਾਰਮਿਕ ਯਾਤਰਾ ’ਤੇ ਜਾ ਰਹੇ ਜਥੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਵਾਰ 172 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਜਥਾ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਰਾਤ ਠਹਿਰਨ ਤੋਂ ਬਾਅਦ 22 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿਚ ਦਾਖ਼ਲ ਹੋਵੇਗਾ ਅਤੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 29 ਨਵੰਬਰ ਨੂੰ ਵਾਹਗਾ ਸਰਹੱਦ ਰਾਹੀਂ ਵਾਪਸ ਭਾਰਤ ਪਰਤੇਗਾ। ਉਨ੍ਹਾਂ ਦੱਸਿਆ ਕਿ ਜਥਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਰਾ ਸਾਹਿਬ, ਗੁਰਦੁਆਰਾ ਪੰਜਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰੇਗਾ। ਜਥੇਦਾਰ ਝੀਂਡਾ ਨੇ ਦੱਸਿਆ ਕਿ ਇਸ ਜਥੇ ਦੀ ਅਗਵਾਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਬਲਵਿੰਦਰ ਸਿੰਘ ਭਿੰਡਰ ਕਰਨਗੇ। ਉਨ੍ਹਾਂ ਨੂੰ ਜਥੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਕਮੇਟੀ ਮੈਂਬਰ ਸੁਖਦੇਵ ਸਿੰਘ ਨੈਣੀਓਲਾ ਸੰਗਤ ਨੂੰ ਯਾਤਰਾ ਦੌਰਾਨ ਮਾਰਗਦਰਸ਼ਨ ਦੇਣ ਦੇ ਨਾਲ ਸਹਾਇਕ ਇੰਚਾਰਜ ਵਜੋਂ ਉਨ੍ਹਾਂ ਦਾ ਸਹਿਯੋਗ ਕਰਨਗੇ। ਉਨ੍ਹਾਂ ਕੇਂਦਰ ਅਤੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ 500 ਸ਼ਰਧਾਲੂਆਂ ਦਾ ਵਿਸ਼ੇਸ਼ ਕੋਟਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਅਦ ਹਰਿਆਣਾ ਵਿਚ ਸਿੱਖਾਂ ਦੀ ਆਬਾਦੀ ਸਭ ਤੋਂ ਵੱਧ ਹੈ। ਇਸ ਲਈ ਹਰਿਆਣਾ ਦੀ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਯਾਤਰਾ ਦਾ ਕੋਟਾ ਵਧਾਇਆ ਜਾਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰਾ ਇੰਚਾਰਜ ਹਰਕਿਰਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਕਾਰਜਕਾਰਨੀ ਮੈਂਬਰ ਕੁਲਦੀਪ ਸਿੰਘ ਮੁਲਤਾਨੀ, ਰੁਪਿੰਦਰ ਸਿੰਘ ਪੰਜੋਖਰਾ ਸਾਹਿਬ, ਇੰਦਰਜੀਤ ਸਿੰਘ, ਸੁਖਦੇਵ ਸਿੰਘ ਨੈਣੀਓਲਾ, ਹਰਮਨਪ੍ਰੀਤ ਸਿੰਘ, ਮੋਹਨਜੀਤ ਸਿੰਘ ਪਾਣੀਪਤ ਅਤੇ ਸੁਖਜਿੰਦਰ ਸਿੰਘ ਮਸਾਣਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਯਾਤਰਾ ਦੌਰਾਨ ਭਾਰਤ ਅਤੇ ਪਾਕਿਸਤਾਨ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੀਰਾ ਸਦਭਾਵਨਾ ਚੌਕ ਨੂੰ ਮਿਲੀ ਨਵੀਂ ਤੇ ਆਕਰਸ਼ਕ ਦਿੱਖ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਨਾਰਾਇਣਗੜ੍ਹ ਨੇ ਸਾਲਾਨਾ ਖੇਡ ਦਿਵਸ ਦਾ ਕੀਤਾ ਪ੍ਰੋਗਰਾਮ
Ad Position 24