21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਸਮੇਸ਼ ਸਕੂਲ ਦੀ ਵਿਦਿਆਰਥਣ ਸਿਮਰਨ ਕਵਿਤਾ ਲੇਖਣ ਮੁਕਾਬਲੇ ਵਿੱਚ ਰਹੀ ਅੱਵਲ

ਕਾਲਾਂਵਾਲੀ/ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਚੋਰਮਾਰ ਖੇੜਾ ਦੀ 12ਵੀਂ ਕਲਾਸ ਦੀ ਵਿਦਿਆਰਥਣ ਸਿਮਰਨ ਕੌਰ ਨੇ ਜ਼ਿਲ੍ਹਾ ਯੂਥ ਫੈਸਟੀਵਲ-2026 ਵਿੱਚ ਕਵਿਤਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਵਿਚ ਜ਼ਿਲ੍ਹਾ ਯੂਥ ਫੈਸਟੀਵਲ ਦੇ ਦੌਰਾਨ ਕਰਵਾਇਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 22-11-2026
ਕਾਲਾਂਵਾਲੀ/ਸਿਰਸਾ, 21 ਨਵੰਬਰ (ਭੁਪਿੰਦਰ ਪੰਨੀਵਾਲੀਆ)- ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਚੋਰਮਾਰ ਖੇੜਾ ਦੀ 12ਵੀਂ ਕਲਾਸ ਦੀ ਵਿਦਿਆਰਥਣ ਸਿਮਰਨ ਕੌਰ ਨੇ ਜ਼ਿਲ੍ਹਾ ਯੂਥ ਫੈਸਟੀਵਲ-2026 ਵਿੱਚ ਕਵਿਤਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲਾ ਚੌਧਰੀ ਦੇਵੀਲਾਲ ਯੂਨੀਵਰਸਿਟੀ ਸਿਰਸਾ ਵਿਚ ਜ਼ਿਲ੍ਹਾ ਯੂਥ ਫੈਸਟੀਵਲ ਦੇ ਦੌਰਾਨ ਕਰਵਾਇਆ ਗਿਆ ਸੀ। ਮੁਕਾਬਲੇ ਦਾ ਵਿਸ਼ਾ ‘ਨਸ਼ਾ ਮੁਕਤ ਯੁਵਾ-ਵਿਕਸਤ ਭਾਰਤ’ ਸੀ। ਸਿਮਰਨ ਕੌਰ ਨੇ ਆਪਣੀ ਕਵਿਤਾ ਰਾਹੀਂ ਨਸ਼ਾ ਮੁਕਤ ਸਮਾਜ, ਸਿੱਖ ਨੌਜਵਾਨ ਅਤੇ ਵਿਕਸਤ ਭਾਰਤ ਦਾ ਸੰਦੇਸ਼ ਪ੍ਰਭਾਵਸ਼ਾਲੀ ਢੰਗ ਨਾਲ ਦਿੱਤਾ। ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਸਿਮਰਨ ਕੌਰ ਨੂੰ ਵਿਸ਼ੇਸ਼ ਰੂਪ ‘ਚ ਸਨਮਾਨਿਤ ਕੀਤਾ ਗਿਆ। ਸਿਮਰਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਗੁਰਦੁਆਰਾ ਸਾਹਿਬ ਚੋਰਮਾਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਪਾਲ ਸਿੰਘ, ਸਕੂਲ ਡਾਇਰੇਕਟਰ ਡਾ. ਗੁਰਪ੍ਰੀਤ ਕੌਰ, ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਨੇ ਖੁਸ਼ੀ ਪ੍ਰਗਟਾਈ ਹੈ ਅਤੇ ਉਸਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਾਹਿਤਕ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਲਗਾਤਾਰ ਨਿਰਦੇਸ਼ਕ ਦਿੱਤੇ ਜਾਂਦੇ ਹਨ। ਸਿਮਰਨ ਕੌਰ ਦੀ ਇਹ ਪ੍ਰਾਪਤੀ ਹੋਰ ਵਿਦਿਆਰਥੀਆਂ ਲਈ ਵੀ ਉਤਸ਼ਾਹਜਨਕ ਹੈ।
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਪੀ.ਓ. ਦੇ ਖਿਲਾਫ਼ ਸਰਪੰਚਾਂ ਦਾ ਧਰਨਾ ਪੰਜਵੇਂ ਦਿਨ ਵੀ ਰਿਹਾ ਜਾਰੀ ਵਿਧਾਇਕ ਸ਼ੀਸ਼ਪਾਲ ਕੇਹਰਵਾਲਾ ਨੇ ਧਰਨੇ ਵਾਲੀ ਥਾ... ਅਗਲੀ ਖ਼ਬਰ ਰਘੂਜੀਤ ਸਿੰਘ ਵਿਰਕ ਦੇ ਮੁੜ ਸੀਨੀਅਰ ਮੀਤ ਪ੍ਰਧਾਨ ਬਣਨ ’ਤੇ ਹਰਿਆਣਾ ਦੀ ਸਿੱਖ ਸੰਗਤ ਵਿਚ ਖੁਸ਼ੀ ਦੀ ਲਹਿਰ - ਸੁਖਵਿੰਦਰ ਸ...
Ad Position 24