21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਹਿਲੇ ਦਿਨ ਖੂਨਦਾਨ ਕੈਂਪ ਵਿਚ 64 ਯੂਨਿਟ ਖੂਨ ਇਕੱਤਰ , ਅੰਤਰ - ਸਕੂਲ ਸ਼ਬਦ ਗਾਇਨ ਮੁਕਾਬਲੇ ਵਿਚ 15 ਸਕੂਲਾਂ ਦੀਆਂ ਟੀਮਾਂ ਨੇ ਲਿਆ ਹਿੱਸਾ

ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਕਰਨਾਲ ਵਿਖੇ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਚਾਰ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲੇ ਦਾ ਸ਼ਾਨਦਾਰ ਪ੍ਰੋਗਰਾਮ ਕੀਤਾ ਗਿਆ।

Ad Position 21
No active advertisement
ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਰਜੀਤ ਸਿੰਘ ਪ੍ਰਿੰਸ ਖੂਨਦਾਨੀਆਂ ਨੂੰ ਬੈਜ ਲਗਾਉਂਦੇ ਹੋਏ । ਤਸਵੀਰ : ਗੁਰਮੀਤ ਸਿੰਘ ਸੱਗੂ 22-11-2026
ਕਰਨਾਲ, 21 ਨਵੰਬਰ (ਗੁਰਮੀਤ ਸਿੰਘ ਸੱਗੂ)-ਗੁਰੂ ਨਾਨਕ ਖਾਲਸਾ ਕਾਲਜ ਕਰਨਾਲ ਵਿਖੇ 57ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਚਾਰ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਅਤੇ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲੇ ਦਾ ਸ਼ਾਨਦਾਰ ਪ੍ਰੋਗਰਾਮ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੰਵਰਜੀਤ ਸਿੰਘ ਪ੍ਰਿੰਸ ਨੇ ਰਿਬਨ ਕੱਟ ਕੇ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ । ਇਸ ਮੌਕੇ ਵਿਦਿਆਰਥੀਆਂ ਦੇ ਨਾਲ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੀ ਉਤਸ਼ਾਹ ਨਾਲ ਖੂਨਦਾਨ ਕੀਤਾ। ਕਾਲਜ ਦੇ ਪ੍ਰਿੰ. ਡਾ. ਚੂਹੜ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਕੁੱਲ 64 ਯੂਨਿਟ ਖੂਨ ਇਕੱਤਰ ਕੀਤਾ ਗਿਆ। ਕਲਪਨਾ ਚਾਵਲਾ ਸਰਕਾਰੀ ਮੈਡੀਕਲ ਕਾਲਜ ਕਰਨਾਲ ਦੀ ਮੈਡੀਕਲ ਟੀਮ ਵਲੋਂ ਖੂਨ ਇਕੱਤਰ ਕਰਨ ਦੀ ਸੇਵਾ ਨਿਭਾਈ ਗਈ। ਕਾਲਜ ਸਟਾਫ਼ ਵਿਚੋਂ ਡਾ. ਸਿਮਰਤਪਾਲ ਕੌਰ, ਡਾ. ਅਮਿਤ ਕੁਮਾਰ, ਪ੍ਰੋ. ਰਮਨ ਅੱਟੀ ਅਤੇ ਪ੍ਰੋ. ਨੀਰਜ ਸੈਣੀ ਨੇ ਵੀ ਵਿਦਿਆਰਥੀਆਂ ਦੇ ਨਾਲ ਖੂਨਦਾਨ ਕਰਕੇ ਸਮਾਜ ਸੇਵਾ ਵਿਚ ਯੋਗਦਾਨ ਪਾਇਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਐੱਸ. ਪੀ. ਸਿੰਘ ਪਸਰੀਚਾ, ਕਾਲਜ ਦੇ ਸਾਬਕਾ ਵਿਦਿਆਰਥੀ ਸੇਵਾਮੁਕਤ ਕੈਪਟਨ ਹਰਬਖਸ਼ ਸਿੰਘ, ਇੰਟੈਲੀਜੈਂਸ ਬਿਊਰੋ ਦੇ ਸੇਵਾਮੁਕਤ ਐੱਸ. ਪੀ. ਕਸ਼ਮੀਰ ਸਿੰਘ ਵਿਰਕ, ਆਈ. ਪੀ. ਐੱਸ. ਦਲਵਿੰਦਰ ਸਿੰਘ, ਨੀਰਜ ਮਿੱਤਲ, ਰਾਜਬੀਰ ਚੌਹਾਨ ਅਤੇ ਪ੍ਰੋ. ਐੱਸ. ਐੱਸ. ਬਰਗੋਟਾ ਨੇ ਖੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਬੈਜ ਲਗਾ ਕੇ ਸਨਮਾਨਿਤ ਕੀਤਾ। ਸ਼ਬਦ ਗਾਇਨ ਰਾਹੀਂ ਵਿਦਿਆਰਥੀਆਂ ਨੇ ਬੰਨ੍ਹਿਆ ਰੂਹਾਨੀ ਰੰਗ ਸਥਾਪਨਾ ਦਿਵਸ ਦੇ ਪਹਿਲੇ ਦਿਨ ਅੰਤਰ-ਸਕੂਲ ਸ਼ਬਦ ਗਾਇਨ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਕਰਨਾਲ ਅਤੇ ਆਸ-ਪਾਸ ਦੇ ਇਲਾਕਿਆਂ ਦੇ 15 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਸੁਰੀਲੇ ਅਤੇ ਰੂਹਾਨੀ ਸ਼ਬਦ ਕੀਰਤਨ ਰਾਹੀਂ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ। ਇਸ ਮੌਕੇ ਦਿੱਲੀ ਦੇ ਫੋਰਟਿਸ ਹਸਪਤਾਲ ਦੀ ਪ੍ਰਸਿੱਧ ਕੈਂਸਰ ਮਾਹਿਰ ਡਾ. ਸ਼੍ਰੇਆ ਸਰਦਾਨਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਕਈ ਸਾਲ ਪਹਿਲਾਂ ਉਹ ਖੁਦ ਵੀ ਖਾਲਸਾ ਕਾਲਜ ਵਿਚ ਵਿਦਿਆਰਥਣ ਵਜੋਂ ਆਏ ਸਨ ਅਤੇ ਉਸ ਸਮੇਂ ਉਨ੍ਹਾਂ ਨੇ ਸ਼ਬਦ ਗਾਇਨ ਵਿਚ ਹਿੱਸਾ ਲਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਵੀ ਉਹ ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕਰਦੇ ਹਨ ਤਾਂ ਗੁਰਬਾਣੀ ਨਾਲ ਜੁੜਦੇ ਹਨ, ਜਿਸ ਨਾਲ ਉਨ੍ਹਾਂ ਨੂੰ ਹਮੇਸ਼ਾ ਸਫ਼ਲਤਾ ਅਤੇ ਪਵਿੱਤਰਤਾ ਦਾ ਅਹਿਸਾਸ ਹੁੰਦਾ ਹੈ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਪ੍ਰਧਾਨ ਉਜਾਗਰ ਸਿੰਘ ਪਸਰੀਚਾ ਅਤੇ ਸਾਬਕਾ ਪ੍ਰਧਾਨ ਤੇ ਸੰਸਦ ਮੈਂਬਰ ਤਾਰਾ ਸਿੰਘ ਨੂੰ ਵੀ ਯਾਦ ਕੀਤਾ ਗਿਆ । ਇਸ ਮੌਕੇ ਕੰਵਰਜੀਤ ਸਿੰਘ ਪ੍ਰਿੰਸ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿਚ ਕਦੇ ਹਾਰ ਨਹੀਂ ਮੰਨਣੀ ਚਾਹੀਦੀ ਅਤੇ ਹਮੇਸ਼ਾ ਸਕਾਰਾਤਮਕ ਸੋਚ ਨਾਲ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ। ਪਾਰਥ ਪਬਲਿਕ ਸਕੂਲ ਨੇ ਜਿੱਤੀ ਪਹਿਲੀ ਪੁਜ਼ੀਸ਼ਨ ਸ਼ਬਦ ਗਾਇਨ ਮੁਕਾਬਲੇ ਵਿਚ ਪਾਰਥ ਪਬਲਿਕ ਸਕੂਲ ਕਰਨਾਲ ਦੀ ਟੀਮ ਨੇ ਪਹਿਲਾ, ਸੰਤ ਨਿੱਕਾ ਸਿੰਘ ਪਬਲਿਕ ਸਕੂਲ ਜਰੀਫਾ ਫਾਰਮ ਨੇ ਦੂਜਾ ਅਤੇ ਐੱਸ.ਬੀ.ਐੱਸ. ਸਕੂਲ ਕਰਨਾਲ ਨੇ ਤੀਜਾ ਸਥਾਨ ਹਾਸਿਲ ਕੀਤਾ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਪਾਰਥ ਪਬਲਿਕ ਸਕੂਲ ਦੀ ਟੀਮ ਨੂੰ ਸਰਦਾਰ ਉਜਾਗਰ ਸਿੰਘ ਪਸਰੀਚਾ ਯਾਦਗਾਰੀ ਰਨਿੰਗ ਟਰਾਫ਼ੀ ਪ੍ਰਦਾਨ ਕੀਤੀ ਗਈ। ਜੇਤੂ ਟੀਮਾਂ ਨੂੰ ਨਕਦ ਇਨਾਮ, ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ, ਜਦਕਿ ਮੁਕਾਬਲੇ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਨੂੰ ਵੀ ਨਕਦ ਇਨਾਮ ਦਿੱਤੇ ਗਏ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਜਤਿੰਦਰ ਪਾਲ ਸਿੰਘ ਨੇ ਬਾਖੂਬੀ ਨਿਭਾਈ। ਗੁਰਪ੍ਰੀਤ ਸਿੰਘ, ਡਾ . ਸੋਮ ਸਿੰਘ, ਪ੍ਰੋ. ਸ਼ਾਂਤਮ ਟੰਡਨ ਅਤੇ ਮੋਹਿਤ ਸ਼ਰਮਾ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਪ੍ਰੋ. ਅੰਜੂ ਚੌਧਰੀ, ਪ੍ਰੋ. ਪ੍ਰੀਤੀ, ਡਾ. ਦੇਵੀ ਭੂਸ਼ਣ, ਡਾ. ਕ੍ਰਿਸ਼ਨ ਅਰੋੜਾ, ਡਾ. ਕ੍ਰਿਸ਼ਨ ਰਾਮ, ਡਾ. ਜੁਝਾਰ ਸਿੰਘ, ਡਾ. ਗਰਿਮਾ ਦੁਡੇਜਾ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਕਰਮਚਾਰੀਆਂ ਨੇ ਮੰਗਾਂ ਦੀ ਪੂਰਤੀ ਲਈ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਭਗਤ ਨਾਮਦੇਵ ਦੀ ਜੈਅੰਤੀ ਮਨਾਉਣ ਲਈ ਧਾਰਮਿਕ ਸਮਾਗਮ ਅੱਜ
Ad Position 24