22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੁਲਿਸ ਵਲੋਂ ਕਿਸਾਨ ਆਗੂਆਂ ਦੇ ਘਰਾਂ ’ਤੇ ਛਾਪੇਮਾਰੀ, ਕੰਧ ਟੱਪ ਕੇ ਘਰਾਂ ’ਚ ਦਾਖ਼ਲ ਹੋਣ ਦੇ ਦੋਸ਼ * ਦੇਵ ਕੁਮਾਰ ਸ਼ਰਮਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ

ਡੱਬਵਾਲੀ, 22 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਵਲੋਂ ਬੀਤੇ ਕੱਲ੍ਹ ਹੈਬੂਆਣਾ ਵਿਖੇ ਕਿਸਾਨਾਂ ਪ੍ਰਤੀ ਦਿੱਤੇ ਤਿੱਖੇ ਬਿਆਨਾਂ ਦੇ ਨਤੀਜੇ ਹੁਣ ਸਾਹਮਣੇ ਆਉਣ ਲੱਗੇ ਹਨ। ਇਸ ਵਿਵਾਦ ਨੇ ਪੁਲਿਸ ਤੇ ਕਿਸਾਨ ਜਥੇਬੰਦੀਆਂ ਨੂੰ ਆਹਮੋ-ਸਾਹਮਣੇ ਲਿਆ ਖੜ੍ਹਾ ਕੀਤਾ ਹੈ।

Ad Position 21
No active advertisement
ਡੱਬਵਾਲੀ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂ ਜਸਬੀਰ ਸਿੰਘ ਭਾਟੀ, ਐੱਸ.ਪੀ. ਸਿੰਘ ਅਤੇ ਹੋਰ। 23-11-2026
ਡੱਬਵਾਲੀ, 22 ਨਵੰਬਰ (ਇਕਬਾਲ ਸਿੰਘ ਸ਼ਾਂਤ)- ਹਰਿਆਣਾ ਬੀਜ ਵਿਕਾਸ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਵਲੋਂ ਬੀਤੇ ਕੱਲ੍ਹ ਹੈਬੂਆਣਾ ਵਿਖੇ ਕਿਸਾਨਾਂ ਪ੍ਰਤੀ ਦਿੱਤੇ ਤਿੱਖੇ ਬਿਆਨਾਂ ਦੇ ਨਤੀਜੇ ਹੁਣ ਸਾਹਮਣੇ ਆਉਣ ਲੱਗੇ ਹਨ। ਇਸ ਵਿਵਾਦ ਨੇ ਪੁਲਿਸ ਤੇ ਕਿਸਾਨ ਜਥੇਬੰਦੀਆਂ ਨੂੰ ਆਹਮੋ-ਸਾਹਮਣੇ ਲਿਆ ਖੜ੍ਹਾ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅੱਜ ਕਾਲਾਂਵਾਲੀ ਵਿਖੇ ਆਮਦ ਦੀਆਂ ਤਿਆਰੀਆਂ ਵਿੱਚ ਜੁਟੀ ਪੁਲਿਸ ਨੂੰ ਬੀਤੀ ਰਾਤ ਡੱਬਵਾਲੀ ਖੇਤਰ ਦੇ ਕਿਸਾਨਾਂ ਵਲੋਂ ਦਿੱਤੀ ਵਿਰੋਧ ਦੀ ਚਿਤਾਵਨੀ ਦੇ ਮੱਦੇਨਜ਼ਰ ਛਾਪੇਮਾਰੀ ‘ਤੇ ਕਾਲੀ ਕਰਨੀ ਪਈ। ਇਸ ਕਾਰਨ ਇੱਕ ਪਾਸੇ ਜਿੱਥੇ ਰਾਸ਼ਟਰੀ ਕਿਸਾਨ ਸੰਗਠਨ (ਹਰਿਆਣਾ) ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਭਾਟੀ ਨੂੰ ਰਾਤ ਭਰ ਥਾਣੇ ਵਿੱਚ ਕਥਿਤ ਤੌਰ ‘ਤੇ ਨਜ਼ਰਬੰਦ ਰੱਖਣ ਦਾ ਮਾਮਲਾ ਭਖ ਗਿਆ, ਉੱਥੇ ਪਿੰਡ ਮਸੀਤਾਂ ਵਿੱਚ ਸਾਦੇ ਕੱਪੜਿਆਂ ਵਿੱਚ ਪੁੱਜੇ ਪੁਲਿਸ ਮੁਲਾਜ਼ਮਾਂ ਵਲੋਂ ਕੰਧ ਟੱਪ ਕੇ ਕਿਸਾਨ ਆਗੂ ਐੱਸ.ਪੀ. ਮਸੀਤਾਂ ਦੇ ਘਰ ‘ਚ ਦਾਖ਼ਲ ਹੋਣ ਦੇ ਦੋਸ਼ਾਂ ਨਾਲ ਪੁਲਿਸ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਹੋ ਗਏ ਹਨ। ਐੱਸ.ਪੀ. ਮਸੀਤਾਂ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸਿਟੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਅੱਜ ਕਿਸਾਨ ਆਗੂ ਜਸਬੀਰ ਸਿੰਘ ਭਾਟੀ ਅਤੇ ਐੱਸ.ਪੀ. ਸਿੰਘ ਨੇ ਡੱਬਵਾਲੀ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਉਠਾਏ। ਜਸਬੀਰ ਭਾਟੀ ਨੇ ਸਰਕਾਰ ਤੋਂ ਕਿਸਾਨ ਵਿਰੋਧੀ ਮਾਨਸਿਕਤਾ ਰੱਖਣ ਵਾਲੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਨੂੰ ਤੁਰੰਤ ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਕਿਸਾਨ ਜਥੇਬੰਦੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਦਿਨਾਂ ਵਿੱਚ ਮਸੀਤਾਂ ਮਾਮਲੇ ਦੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਹੋਈ ਤਾਂ ਜ਼ਿਲ੍ਹੇ ਦੇ ਕਿਸਾਨ ਸੜਕਾਂ ‘ਤੇ ਉੱਤਰ ਕੇ ਥਾਣਿਆਂ ਅਤੇ ਐੱਸ.ਪੀ. ਦਫ਼ਤਰ ਦਾ ਘਿਰਾਓ ਕਰਨਗੇ। ਉਨ੍ਹਾਂ ਸਿਟੀ ਪੁਲਿਸ ਨੂੰ ਸ਼ਿਕਾਇਤ ਦੇ ਕੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਿੰਡਾਂ ਵਿੱਚ ਚੇਅਰਮੈਨ ਦੇ ਪੂਰਨ ਬਾਈਕਾਟ ਦਾ ਐਲਾਨ ਵੀ ਕੀਤਾ ਗਿਆ ਹੈ। ਕਿਸਾਨ ਆਗੂ ਐੱਸ.ਪੀ. ਸਿੰਘ ਨੇ ਦੋਸ਼ ਲਾਇਆ ਕਿ ਕੱਲ੍ਹ ਰਾਤ ਸਿਵਲ ਡਰੈੱਸ ਵਿੱਚ ਦੋ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਵਿਅਕਤੀ ਕੰਧ ਟੱਪ ਕੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋਏ ਸਨ। ਬਾਅਦ ਵਿੱਚ ਪਤਾ ਲੱਗਾ ਕਿ ਉਹ ਕਾਲਾਂਵਾਲੀ ਸੀ.ਆਈ.ਏ ਦੀ ਟੀਮ ਦੇ ਮੈਂਬਰ ਸਨ। ਉਨ੍ਹਾਂ ਮੁਤਾਬਕ ਪਿੰਡ ਮਸੀਤਾਂ ਕਾਲਾਂਵਾਲੀ ਦੇ ਅਧਿਕਾਰ ਖੇਤਰ ਵਿੱਚ ਵੀ ਨਹੀਂ ਆਉਂਦਾ। ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਰਾਸ਼ਟਰੀ ਕਿਸਾਨ ਸੰਗਠਨ (ਹਰਿਆਣਾ) ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਭਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਰਾਤ ਸਮੇਂ ਘਰੋਂ ਹਿਰਾਸਤ ਵਿੱਚ ਲੈ ਕੇ ਐਤਵਾਰ ਸਵੇਰ ਤੱਕ ਥਾਣੇ ਵਿੱਚ ਬਿਠਾਈ ਰੱਖਿਆ ਗਿਆ। ਉਨ੍ਹਾਂ ਸਮੁੱਚੇ ਵਿਵਾਦ ਦੀ ਜੜ੍ਹ ਪਿੰਡ ਹੈਬੂਆਣਾ ਦੀ ਘਟਨਾ ਨੂੰ ਦੱਸਿਆ। ਉਨ੍ਹਾਂ ਮੁਤਾਬਕ ਕਿਸਾਨ ਖੁਸ਼ਦੀਪ ਸਿੰਘ ਨੇ ਜਦੋਂ ਬਾਜਰੇ ਅਤੇ ਝੋਨੇ ਦੀ ਸਰਕਾਰੀ ਖਰੀਦ ਬੰਦ ਹੋਣ ਸਬੰਧੀ ਸਵਾਲ ਪੁੱਛਿਆ ਤਾਂ ਚੇਅਰਮੈਨ ਦੇਵ ਕੁਮਾਰ ਸ਼ਰਮਾ ਆਪਣਾ ਆਪਾ ਗੁਆ ਬੈਠੇ। ਉਨ੍ਹਾਂ ਕਿਸਾਨ ਆਗੂਆਂ ਨੂੰ ਚੋਣਾਂ ਵਿੱਚ ਮਹਿਜ਼ ਦੋ-ਦੋ ਹਜ਼ਾਰ ਅਤੇ ਪੰਜ ਹਜ਼ਾਰ ’ਚ ਵੋਟਾਂ ਮਿਲਣ ਵਰਗੀ ਟਿੱਪਣੀ ਕੀਤੀ ਅਤੇ ‘ਬਕਵਾਸ’ ਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਦੂਜੇ ਪਾਸੇ ਡੱਬਵਾਲੀ ਜ਼ਿਲ੍ਹਾ ਪੁਲਿਸ ਦੇ ਬੁਲਾਰੇ ਆਨੰਦ ਕੁਮਾਰ ਨੇ ਦੱਸਿਆ ਕਿ ਮਸੀਤਾਂ ਮਾਮਲੇ ਵਿੱਚ ਲਿਖਤੀ ਸ਼ਿਕਾਇਤ ਮਿਲੀ ਹੈ। ਪੂਰੇ ਮਾਮਲੇ ਅਤੇ ਤੱਥਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵਿਵਾਦ ਵਧਣ ਤੋਂ ਬਾਅਦ ਦੇਵ ਕੁਮਾਰ ਸ਼ਰਮਾ ਨੇ ਮੀਡੀਆ ਰਾਹੀਂ ਮੁਆਫ਼ੀ ਮੰਗੀ ਸੀ, ਪਰ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਦੀ ਮੁਆਫ਼ੀ ਨੂੰ ਰੱਦ ਕਰ ਦਿੱਤਾ ਸੀ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਵਿਕਾਸ ਕਾਰਜਾਂ ’ਚ ਲਾਪਰਵਾਹੀ ਵਿਰੁੱਧ ਸਖ਼ਤ ਕਾਰਵਾਈ ਕੀਤੀ * ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ.... ਅਗਲੀ ਖ਼ਬਰ ਸਰਪੰਚਾਂ ਦੀਆਂ ਮੰਗਾਂ ਸਮੇਤ ਬੀ.ਡੀ.ਪੀ.ਓ. ਦੇ ਤਬਾਦਲੇ ਦੇ ਭਰੋਸੇ ਤੋਂ ਬਾਅਦ ਸਰਪੰਚਾਂ ਦਾ ਧਰਨਾ ਖਤਮ
Ad Position 24