23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪਿੰਡਾਂ ਵਿਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਰਨਾਲ ਪੁਲਿਸ ਨੇ ਕੱਸਿਆ ਸ਼ਿਕੰਜਾ

ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹੇ ਵਿਚ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਕਰਨਾਲ ਪੁਲਿਸ ਵਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਸੁਪਰਡੈਂਟ ਕਰਨਾਲ ਸ੍ਰੀ ਕਰਨ ਗੋਇਲ, ਆਈ.

Ad Position 21
No active advertisement
ਪਿੰਡਾਂ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਪਿੰਡ ਬਣਾਉਣ ਲਈ ਪੁਲਿਸ ਵਲੋ ਪਿੰਡ ਦੇ ਚੌਕੀਦਾਰਾਂ ਨਾਲ ਕੀਤੀ ਗਈ ਮੀਟਿੰਗ । ਤਸਵੀਰ : ਗੁਰਮੀਤ ਸਿੰਘ ਸੱਗੂ 24-11-2026
ਕਰਨਾਲ, 23 ਨਵੰਬਰ (ਗੁਰਮੀਤ ਸਿੰਘ ਸੱਗੂ)- ਜ਼ਿਲ੍ਹੇ ਵਿਚ ਅਪਰਾਧ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਲਈ ਕਰਨਾਲ ਪੁਲਿਸ ਵਲੋਂ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਪੁਲਿਸ ਸੁਪਰਡੈਂਟ ਕਰਨਾਲ ਸ੍ਰੀ ਕਰਨ ਗੋਇਲ, ਆਈ. ਪੀ. ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੇਂਡੂ ਖੇਤਰਾਂ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਥਾਣਾ ਅਸੰਧ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਥਾਣਾ ਖੇਤਰ ਦੇ 25 ਪਿੰਡਾਂ ਦੇ ਚੌਕੀਦਾਰਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੇਂਡੂ ਖੇਤਰਾਂ ਵਿਚ ਅਪਰਾਧਾਂ ’ਤੇ ਕਾਬੂ ਪਾਉਣ, ਨਸ਼ਾ ਤਸਕਰੀ ਰੋਕਣ ਅਤੇ ਪੁਲਿਸ ਤੇ ਪੰਚਾਇਤ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨ ਲਈ ਵਿਸਥਾਰਪੂਰਵਕ ਰਣਨੀਤੀ ਤਿਆਰ ਕੀਤੀ ਗਈ। ਇਸ ਮੌਕੇ ਗਊ ਹੱਤਿਆ, ਗਊ ਤਸਕਰੀ, ਨਸ਼ਾ ਤਸਕਰੀ, ਸਾਈਬਰ ਅਪਰਾਧ, ਧੋਖਾਧੜੀ ਅਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਥਾਣਾ ਇੰਚਾਰਜ ਨੇ ਸਪੱਸ਼ਟ ਕੀਤਾ ਕਿ ਪਿੰਡਾਂ ਵਿਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਗਤੀਵਿਧੀ ਜਾਂ ਗੈਰ-ਕਾਨੂੰਨੀ ਧੰਦੇ ਨੂੰ ਪਨਪਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਪਰਾਧ ਹੋਣ ਤੋਂ ਬਾਅਦ ਕਾਰਵਾਈ ਕਰਨ ਦੇ ਨਾਲ-ਨਾਲ ਅਪਰਾਧ ਨੂੰ ਪਹਿਲਾਂ ਹੀ ਰੋਕਣਾ ਪੁਲਿਸ ਦੀ ਮੁੱਖ ਤਰਜੀਹ ਹੈ। ਇਸ ਲਈ ਪੁਲਿਸ, ਪੰਚਾਇਤ ਅਤੇ ਆਮ ਲੋਕਾਂ ਵਿਚਕਾਰ ਆਪਸੀ ਸਹਿਯੋਗ ਅਤੇ ਤਾਲਮੇਲ ਬਹੁਤ ਜ਼ਰੂਰੀ ਹੈ। ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ਦੀ ਤੁਰੰਤ ਸੂਚਨਾ ਦੇਣ ਦੀ ਅਪੀਲ ਥਾਣਾ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਨੇ ਸਮੂਹ ਪਿੰਡਾਂ ਦੇ ਚੌਕੀਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿਚ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ। ਜੇਕਰ ਕਿਸੇ ਪਿੰਡ ਵਿਚ ਗਊ ਹੱਤਿਆ, ਗਊ ਤਸਕਰੀ, ਨਸ਼ਿਆਂ ਦੀ ਵਿਕਰੀ ਜਾਂ ਕਿਸੇ ਹੋਰ ਗੈਰ-ਕਾਨੂੰਨੀ ਕੰਮ ਦੀ ਸੂਚਨਾ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ। ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਅਤੇ ਸਾਈਬਰ ਠੱਗੀ ਤੋਂ ਬਚਾਅ ’ਤੇ ਜ਼ੋਰ ਮੀਟਿੰਗ ਦੌਰਾਨ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਥਾਣਾ ਇੰਚਾਰਜ ਨੇ ਕਿਹਾ ਕਿ ਨਸ਼ਾ ਸਿਰਫ਼ ਇਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੂੰ ਸਾਈਬਰ ਅਪਰਾਧਾਂ ਬਾਰੇ ਜਾਗਰੂਕ ਕਰਦਿਆਂ ਚਿਤਾਵਨੀ ਦਿੱਤੀ ਗਈ ਕਿ ਉਹ ਕਿਸੇ ਅਣਜਾਣ ਵਿਅਕਤੀ ਨਾਲ ਆਪਣੇ ਬੈਂਕ ਖਾਤੇ ਦੀ ਜਾਣਕਾਰੀ, ਓ. ਟੀ. ਪੀ., ਪਾਸਵਰਡ ਜਾਂ ਹੋਰ ਗੁਪਤ ਜਾਣਕਾਰੀ ਸਾਂਝੀ ਨਾ ਕਰਨ। ਨੌਜਵਾਨਾਂ ਨੂੰ ਸਿੱਖਿਆ ਅਤੇ ਖੇਡਾਂ ਨਾਲ ਜੋੜਨ ਦਾ ਸੱਦਾ ਥਾਣਾ ਇੰਚਾਰਜ ਨੇ ਪਿੰਡਾਂ ਦੇ ਚੌਕੀਦਾਰਾਂ ਨੂੰ ਸੱਦਾ ਦਿੱਤਾ ਕਿ ਉਹ ਸਾਂਝੇ ਯਤਨਾਂ ਨਾਲ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਬੁਰੀ ਸੰਗਤ, ਨਸ਼ਿਆਂ ਅਤੇ ਅਪਰਾਧਾਂ ਤੋਂ ਦੂਰ ਰੱਖ ਕੇ ਸਹੀ ਦਿਸ਼ਾ ਵੱਲ ਪ੍ਰੇਰਿਤ ਕਰਨਾ ਪੁਲਿਸ, ਪੰਚਾਇਤ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਪੁਲਿਸ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੁਰੱਖਿਅਤ ਬਣਨਗੇ ਪਿੰਡ ਮੀਟਿੰਗ ਵਿਚ ਮੌਜੂਦ ਸਾਰੇ ਚੌਕੀਦਾਰਾਂ ਅਤੇ ਮੁਹਤਬਰ ਵਿਅਕਤੀਆਂ ਨੇ ਪਿੰਡਾਂ ਵਿਚੋਂ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਖ਼ਤਮ ਕਰਨ ਲਈ ਪੁਲਿਸ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਕਰਨਾਲ ਪੁਲਿਸ ਨੇ ਕਿਹਾ ਕਿ ਪੇਂਡੂ ਖੇਤਰਾਂ ਵਿਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲੋਕਾਂ ਦੇ ਸਹਿਯੋਗ ਨਾਲ ਅਜਿਹੇ ਯਤਨ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਥਾਣਾ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਤੋਂ ਇਲਾਵਾ ਚੌਕੀਦਾਰ ਰਮੇਸ਼ ਚੰਦ, ਸੰਜੀਵ ਕੁਮਾਰ, ਅਸ਼ੋਕ ਕੁਮਾਰ, ਮਹਿੰਦਰ ਸਿੰਘ, ਸੋਹਨ ਲਾਲ, ਰੇਖਾ ਦੇਵੀ, ਮੇਵਾ ਸਿੰਘ, ਰੁਕਸਾਨਾ, ਪ੍ਰੀਤਮ ਸਿੰਘ, ਚਰਨ ਸਿੰਘ, ਵਿਨੋਦ, ਬੀਰਾ, ਨਰੇਸ਼ ਕੁਮਾਰ, ਅਮਿਤ ਕੁਮਾਰ, ਅਨਿਲ ਕੁਮਾਰ, ਅਜਗਰ, ਸੁਰੇਸ਼ ਕੁਮਾਰ, ਦੀਪਕ ਕੁਮਾਰ, ਸੁਨੀਲ ਕੁਮਾਰ, ਸੰਜੇ ਕੁਮਾਰ, ਆਜ਼ਮ ਖਾਨ ਸਮੇਤ ਥਾਣਾ ਅਸੰਧ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਹੋਰ ਮੁਹਤਬਰ ਵਿਅਕਤੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦਾ 57ਵਾਂ ਸਥਾਪਨਾ ਦਿਵਸ ਮਨਾਇਆ
Ad Position 24