23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਨਾਰਾਇਣਗੜ੍ਹ, 23 ਨਵੰਬਰ (ਪੀ ਸਿੰਘ)- ਗੁਰੂਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਅੰਬੇਡਕਰ ਚੌਕ, ਅੰਬਾਲਾ ਰੋਡ, ਅਗਰਸੈਨ ਚੌਕ, ਵਿਸ਼ਵਕਰਮਾ ਚੌਕ, ਮੇਨ ਬਾਜ਼ਾਰ, ਖਾਲਸਾ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।

Ad Position 21
No active advertisement
ਅਜੀਤ ਡੈਸਕ 24-11-2026
ਨਾਰਾਇਣਗੜ੍ਹ, 23 ਨਵੰਬਰ (ਪੀ ਸਿੰਘ)- ਗੁਰੂਦੁਆਰਾ ਸ੍ਰੀ ਸਿੰਘ ਸਭਾ ਨਾਰਾਇਣਗੜ੍ਹ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕ੍ਰਿਪਾ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਸ਼ੁਰੂ ਹੋ ਕੇ ਅੰਬੇਡਕਰ ਚੌਕ, ਅੰਬਾਲਾ ਰੋਡ, ਅਗਰਸੈਨ ਚੌਕ, ਵਿਸ਼ਵਕਰਮਾ ਚੌਕ, ਮੇਨ ਬਾਜ਼ਾਰ, ਖਾਲਸਾ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਰਾਗੀ ਪਰਮਵੀਰ ਸਿੰਘ ਪੰਜੋਖਰਾ ਸਾਹਿਬ ਨੇ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਜਾਪ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਿੰਘ ਸਭਾ ਦੇ ਸਕੱਤਰ ਫਰਿੰਦਰ ਪਾਲ ਗੁਲਿਆਨੀ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਸੰਗਤਾਂ ਨੂੰ ਨਾਮ ਜਪੋ, ਕਿਰਤ ਕਰੋ ਅਤੇ ਵੰਡ ਕੇ ਛਕੋ ਦੀਆਂ ਸਿੱਖਿਆਵਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸੰਗਤ ਨੂੰ ਸੇਵਾ ਅਤੇ ਸਿਮਰਨ ਕਰਨ ਅਤੇ ਹੰਕਾਰ ਛੱਡਣ ਲਈ ਕਿਹਾ। ਹਰਦਿੱਤ ਸਿੰਘ, ਸ਼ੰਟੀ, ਹਰਜੀਤ ਸਿੰਘ ਪਰਿਵਾਰ ਵਲੋਂ ਅਨਾਜ ਮੰਡੀ ਦੇ ਨੇੜੇ ਮਹਾਂ ਸਿੰਘ ਅਤੇ ਸਮੂਹ ਸੰਗਤ ਵਲੋਂ ਪੰਜਲਾਸਾ ਚੌਂਕ ਅਤੇ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਵਲੋਂ ਵਿਸ਼ਵਕਰਮਾ ਚੌਂਕ ਵਿਖੇ ਅਤੇ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਲੋਂ ਅਤੇ ਖਾਲਸਾ ਚੌਂਕ ਦੀ ਸੰਗਤ ਵਲੋਂ ਅਤੇ ਮੇਨ ਬਾਜ਼ਾਰ ਵਿਚ ਦੀਪਕ ਛਾਬੜਾ, ਰਾਜੂ ਮੱਕੜ ਤੇ ਗੋਲਡੀ ਬੁਧੀਰਾਜਾ ਵਲੋਂ ਚਾਹ, ਖੀਰ, ਬਰੇਡ, ਪ੍ਰਸ਼ਾਦ ਦੇ ਲੰਗਰ ਲਗਾਏ ਗਏ ਅਤੇ ਵੱਖ-ਵੱਖ ਥਾਵਾਂ ‘ਤੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਪ੍ਰਧਾਨ ਸੁਰਜੀਤ ਸਿੰਘ, ਸਕੱਤਰ ਸਤਨਾਮ ਸਿੰਘ ਭਾਟੀਆ, ਹਰਪ੍ਰੀਤ ਸਿੰਘ ਮੀਤ ਪ੍ਰਧਾਨ, ਹਰਭਜਨ ਸਿੰਘ, ਜਸਬੀਰ ਖੁਰਾਣਾ, ਬਲਵਿੰਦਰ ਭਾਟੀਆ, ਗੁਰਦੁਆਰਾ ਰਾਤਗੜ੍ਹ ਸਾਹਿਬ ਦੇ ਪ੍ਰਧਾਨ ਭਗਤ ਸਿੰਘ, ਸਕੱਤਰ ਗੁਰਜੰਟ ਸਿੰਘ, ਜਤਿੰਦਰ ਸਿੰਘ ਅਬਦੁੱਲਾ, ਨਰਿੰਦਰ ਸਿੰਘ, ਲਾਲ ਸਿੰਘ ਸਣੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਬਿਲਗਾ ਦੇ ਮੁੱਖ ਅਫ਼ਸਰ ਖ਼ਿਲਾਫ਼ ਪੀੜਤ ਧਿਰਾਂ ਨੇ ਲਾਏ ਮਿਲੀਭੁਗਤ ਦੇ ਗੰਭੀਰ ਦੋਸ਼ ਮਸਲੇ ਹੱਲ ਨਾ ਹੋਣ ’ਤੇ ਥਾਣੇ... ਅਗਲੀ ਖ਼ਬਰ ਪਿੰਡਾਂ ਵਿਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਵਿਰੁੱਧ ਕਰਨਾਲ ਪੁਲਿਸ ਨੇ ਕੱਸਿਆ ਸ਼ਿਕੰਜਾ
Ad Position 24