23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਿਰਸਾ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਤਰਨ ਸਜਾਇਆ

ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 24-11-2026
ਸਿਰਸਾ, 23 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ’ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਤਰਨ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਚਿੱਲ੍ਹਾ ਸਾਹਿਬ ਤੋਂ ਸ਼ੁਰੂ ਹੋਇਆ ਤੇ ਵੱਖ-ਵੱਖ ਬਾਜ਼ਾਰਾਂ ’ਚੋਂ ਹੁੰਦਾ ਹੋਇਆ ਵਾਪਿਸ ਗੁਰਦੁਆਰਾ ’ਚ ਸੰਪੰਨ ਹੋਇਆ। ਨਗਰ ਕੀਰਤਨ ’ਚ ਸ਼ਹਿਰ ਤੋਂ ਇਲਾਵਾਂ ਪਿੰਡਾਂ ਦੀ ਸੰਗਮ ਵੱਡੀ ਗਿਣਤੀ ’ਚ ਸ਼ਾਮਲ ਹੋਈ। ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਲੋਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਦੇ ਅੱਗੇ ਸੰਗਤ ਵੱਲੋਂ ਸੜਕਾਂ ਦੀ ਸਾਫ ਸਫਾਈ ਕੀਤੀ ਗਈ। ਸੰਗਤ ਨੇ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਗਤਕਾ ਟੀਮ ਦੇ ਜਵਾਨਾਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਬਾਜਾਰਾਂ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਚਾਹ, ਪਕੌੜੇ ਤੇ ਦੁੱਧ ਦੇ ਲੰਗਰ ਲਾਏ ਗਏ। ਕਈ ਪਤਵੰਤਿਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਸੰਗਤ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਮਹਿਲਾਵਾਂ ਸਵੈ-ਸਹਾਇਤਾ ਸਮੂਹਾਂ ਵਿੱਚ ਸ਼ਾਮਿਲ ਹੋ ਕੇ ਆਤਮਨਿਰਭਰ ਹੋ ਰਹੀਆਂ ਹਨ: ਡਾ. ਅਰਚਨਾ ਗੁਪਤਾ ਅਗਲੀ ਖ਼ਬਰ ਪਿੰਡ ਦੜ੍ਹਬੀ ਵਿਖੇ 25ਨੂੰ ਮੁਫ਼ਤ ਵੰਡੀ ਜਾਵੇਗੀ ਮੌਸਮੀ ਫੁੱਲਾਂ ਦੇ ਬੂਟਿਆਂ ਦੀ ਪਨੀਰੀ
Ad Position 24