24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼੍ਰੋਮਣੀ ਅਕਾਲੀ ਦਲ ( ਮਾਸਟਰ ਤਾਰਾ ਸਿੰਘ ) ਵਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕਿਹਾ,ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਆਤਿਸ਼ਬਾਜ਼ੀ ਚਲਾਉਣ ਤੋਂ ਰੋਕਿਆ ਜਾਵੇ

ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਸਿੱਖਾਂ ਸਮੇਤ ਹੋਰਨਾ ਭਾਈਚਾਰਿਆਂ ਨੂੰ ਇੱਕਜੁੱਟ ਹੋ ਕੇ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਗਤ ਨੂੰ ਗੁਰਪੁਰਬ (ਪ੍ਰਕਾਸ਼ ਪੁਰਬ) ਮੌਕੇ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਦੀ ਤੁਰੰਤ ਹਦਾਇਤ ਜਾਂ ਅਪੀਲ ਜਾਰੀ ਕਰਨ।

Ad Position 21
No active advertisement
ਅਜੀਤ ਡੈਸਕ 25-11-2026
ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਨੇ ਸਿੱਖਾਂ ਸਮੇਤ ਹੋਰਨਾ ਭਾਈਚਾਰਿਆਂ ਨੂੰ ਇੱਕਜੁੱਟ ਹੋ ਕੇ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਯੋਗਦਾਨ ਦੇਣ ਦੀ ਅਪੀਲ ਕੀਤੀ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਸੰਗਤ ਨੂੰ ਗੁਰਪੁਰਬ (ਪ੍ਰਕਾਸ਼ ਪੁਰਬ) ਮੌਕੇ ਪਟਾਕੇ ਅਤੇ ਆਤਿਸ਼ਬਾਜ਼ੀ ਨਾ ਚਲਾਉਣ ਦੀ ਤੁਰੰਤ ਹਦਾਇਤ ਜਾਂ ਅਪੀਲ ਜਾਰੀ ਕਰਨ। ਉਨ੍ਹਾਂ ਨੇ ਵਧ ਰਹੇ ਹਵਾ ਅਤੇ ਆਵਾਜ਼ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤ ਨੂੰ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ਤੋਂ ਵਰਜਿਆ ਜਾਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਵਧਦੇ ਹਵਾ ਅਤੇ ਆਵਾਜ਼ ਦੇ ਪ੍ਰਦੂਸ਼ਣ ਤੋਂ ਸੰਸਾਰ ਨੂੰ ਬਚਾਉਣ ਲਈ ਇਹ ਸਿੱਖ ਕੌਮ ਵੱਲੋਂ ਇੱਕ ਚੰਗਾ ਅਤੇ ਸਾਰਥਕ ਕਦਮ ਹੋਵੇਗਾ। ਉਨ੍ਹਾਂ ਦਾ ਮੰਨਣਾ ਹੈ ਕਿ ਗੁਰਬਾਣੀ ਕੁਦਰਤ ਦੇ ਸਤਿਕਾਰ ਦਾ ਸੰਦੇਸ਼ ਦਿੰਦੀ ਹੈ, ਇਸ ਲਈ ਧਾਰਮਿਕ ਸਮਾਗਮਾਂ ਦੌਰਾਨ ਪ੍ਰਦੂਸ਼ਣ ਫੈਲਾਉਣ ਵਾਲੀਆਂ ਚੀਜ਼ਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤਾ ਗਿਆ ਸੰਦੇਸ਼ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਲਈ ਪ੍ਰੇਰਨਾ ਬਣੇਗਾ ਅਤੇ ਵਾਤਾਵਰਣ ਪੱਖੀ ਸੁਨੇਹਾ ਦੇਵੇਗਾ।
Ad Position 22
No active advertisement
ਪਿਛਲੀ ਖ਼ਬਰ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ ਅਗਲੀ ਖ਼ਬਰ ਪ੍ਰਾਈਵੇਟ ਸਕੂਲਾਂ ’ ਚ ਸੈਸ਼ਨ 2027-28 ਲਈ ਦਾਖ਼ਲੇ ਦੀ ਪ੍ਰਕਿਰਿਆ ਇਕ ਦਸੰਬਰ ਨੂੰ ਹੋਵੇਗੀ ਸ਼ੁਰੂ
Ad Position 24