24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਸੰਭਾਲਿਆ ਅਹੁਦੇ ਦਾ ਕਾਰਜਭਾਰ

ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਅਕਾਦਮੀ ਦੇ ਨਵ-ਨਿਯੁਕਤ ਗਵਰਨਿੰਗ ਬਾਡੀ ਮੈਂਬਰਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਨਵੀਂ ਦਿੱਲੀ,24 ਨਵੰਬਰ (ਜਗਤਾਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਇਮਪ੍ਰੀਤ ਸਿੰਘ ਬਖ਼ਸ਼ੀ ਨੇ ਪੰਜਾਬੀ ਅਕਾਦਮੀ ਦਿੱਲੀ ਦੇ ਵਾਈਸ ਚੇਅਰਮੈਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲ ਲਿਆ। ਇਸ ਮੌਕੇ ਅਕਾਦਮੀ ਦੇ ਨਵ-ਨਿਯੁਕਤ ਗਵਰਨਿੰਗ ਬਾਡੀ ਮੈਂਬਰਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਸਮਾਗਮ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਰਾਹੀਂ ਕੀਤੀ ਗਈ । ਅਹੁਦਾ ਸੰਭਾਲਣ ਮੌਕੇ ਸ. ਬਖ਼ਸ਼ੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ,ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੌਮੀ ਜਨਰਲ ਸਕੱਤਰ ਬੀ.ਐੱਲ. ਸੰਤੋਸ਼ , ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ,ਕੈਬਨਿਟ ਮੰਤਰੀ ਕਪਿਲ ਮਿਸ਼ਰਾ ਤੇ ਹੋਰਨਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਅਕਾਦਮੀ ਨੂੰ ਪੰਜਾਬੀ ਭਾਸ਼ਾ, ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਪ੍ਰਚਾਰ ਲਈ ਇੱਕ ਮਜ਼ਬੂਤ ਮੰਚ ਬਣਾਇਆ ਜਾਵੇਗਾ। ਪੰਜਾਬੀ ਭਾਸ਼ਾ ਦੀ ਸਿੱਖਿਆ, ਨਵੇਂ ਲੇਖਕਾਂ-ਕਲਾਕਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨੇ ਅਕਾਦਮੀ ਦੇ ਸਕੱਤਰ ਮਨਵਿੰਦਰ ਸਿੰਘ ਅਤੇ ਸਮੂਹ ਸਟਾਫ਼ ਦਾ ਵੀ ਧੰਨਵਾਦ ਕੀਤਾ। ਸਮਾਗਮ ਵਿਚ ਭਾਜਪਾ ਦੇ ਕੌਮੀ ਸਕੱਤਰ ਜੈ ਪ੍ਰਕਾਸ਼ (ਜੇ.ਪੀ.),ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਉਪ-ਚੇਅਰਮੈਨ ਆਤਿਫ ਰਸ਼ੀਦ ਜੀ , ਭਾਜਪਾ ਬੁਲਾਰੇ ਪ੍ਰਤਿਊਸ਼ ਕਾਂਤ ,ਭਾਜਪਾ ਦਿੱਲੀ ਦੇ ਉਪ-ਪ੍ਰਧਾਨ ਸੁਨੀਲ ਯਾਦਵ ਤੇ ਸੋਨਾ ਕੁਮਾਰੀ , ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਸਰਦਾਰ ਕੁਲਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ।ਇਸ ਤੋਂ ਇਲਾਵਾ ਗਵਰਨਿੰਗ ਬਾਡੀ ਦੇ ਮੈਂਬਰ ਜਸਵਿੰਦਰ ਕੌਰ ਬਿੰਦਰਾ,ਜਸਮੇਨ ਸਿੰਘ ਨੋਨੀ, ਹਰੀਸ਼ ਹਰਜਾਈ, ਜਗਦੀਸ਼ ਸਿੰਘ,ਅਵਤਾਰ ਸਾਹਨੀ, ਕੁਲਵੰਤ ਸਿੰਘ ਬਾਠ, ਰਾਜੀਵ ਗੁਗਲਾਨੀ, ਸ਼ਸ਼ੀ ਜੇਤਲੀ, ਚਰਨਜੀਤ ਸਿੰਘ ਲਵਲੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਮੇਟੀ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ( ਮਾਸਟਰ ਤਾਰਾ ਸਿੰਘ ) ਵਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕਿਹਾ,ਪ੍ਰਕਾਸ਼ ਪੁਰਬ ਮੌਕੇ ਸਿੱਖ...
Ad Position 24