ਸੰਤ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ
ਪਿੰਡ ਦੇ ਹੋਣਹਾਰ ਬੱਚਿਆਂ ਦਾ ਕੀਤਾ ਸਨਮਾਨ
ਕਾਲਾਂਵਾਲੀ/ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਪਿੰਡ ਔਢਾਂ ਦੇ ਸ਼੍ਰੋਮਣੀ ਸੰਤ ਨਾਮਦੇਵ ਭਵਨ ਵਿਖੇ ਸ਼ਰਧਾਪੂਰਵਕ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ।
ਬ
ਬਾਬਾ ਅੰਮ੍ਰਿਤਪਾਲ ਸਿੰਘ ਸ਼੍ਰੋਮਣੀ ਸੰਤ ਨਾਮਦੇਵ ਭਵਨ ਵਿਖੇ ਇੱਕ ਹੋਣਹਾਰ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ। ਤਸਵੀਰ : ਪੰਨੀਵਾਲੀਆ
25-11-2026
ਕਾਲਾਂਵਾਲੀ/ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੰਤ ਸ਼੍ਰੋਮਣੀ ਭਗਤ ਨਾਮਦੇਵ ਦਾ ਜਨਮ ਦਿਹਾੜਾ ਪਿੰਡ ਔਢਾਂ ਦੇ ਸ਼੍ਰੋਮਣੀ ਸੰਤ ਨਾਮਦੇਵ ਭਵਨ ਵਿਖੇ ਸ਼ਰਧਾਪੂਰਵਕ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਮੌਕੇ ’ਤੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਇੱਕ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਅੰਮ੍ਰਿਤਪਾਲ ਸਿੰਘ ਦੇ ਰਾਗੀ ਜਥੇ ਵੱਲੋਂ ਕੀਰਤਨ ਅਤੇ ਕਥਾ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਨੂੰ ਸੰਬੋਧਨ ਕਰਦੇ ਹੋਏ ਬਾਬਾ ਅੰਮ੍ਰਿਤਪਾਲ ਸਿੰਘ ਨੇ ਭਗਤ ਨਾਮਦੇਵ ਦੇ ਜੀਵਨ ਅਤੇ ਗੌਰਵਮਈ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸੰਤ ਨਾਮਦੇਵ ਜੀ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਸੇਵਾ ਅਤੇ ਪਰਮਾਤਮਾ ਪ੍ਰਤੀ ਸੱਚੀ ਸ਼ਰਧਾ ਲਈ ਸਮਰਪਿਤ ਕਰ ਦਿੱਤਾ। ਬਾਬਾ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਸੰਤ ਨਾਮਦੇਵ ਜੀ ਦਾ ਜੀਵਨ ਸਾਨੂੰ ਜਾਤ-ਪਾਤ ਦੇ ਆਧਾਰ ’ਤੇ ਵਿਤਕਰੇ ਨੂੰ ਖਤਮ ਕਰਦੇ ਹੋਏ ਆਪਸੀ ਭਾਈਚਾਰੇ ਅਤੇ ਪਿਆਰ ਨਾਲ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਸਾਨੂੰ ਸੰਤ ਨਾਮਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੁਆਰਾ ਦਿਖਾਏ ਗਏ ਸੱਚ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਭਗਤ ਨਾਮਦੇਵ ਭਵਨ ਦੇ ਬੁਲਾਰੇ ਜਸਪਾਲ ਤੱਗੜ ਨੇ ਦੱਸਿਆ ਕਿ ਇਸ ਮੌਕੇ ਵਿੱਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਪਿੰਡ ਦੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਭਗਤ ਨਾਮਦੇਵ ਭਵਨ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ।