24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸ਼ਹਿਰ ਦੇ ਦਸ ਬੂਥਾਂ ’ ਤੇ ਪੋਲੀਓ ਡੋਜ਼ ਪਿਲਾਈ

ਕਾਲਾਂਵਾਲੀ/ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮੰੰਡੀ ਕਾਲਾਂਵਾਲੀ ਦੇ ਦਸ ਬੂਥਾਂ ’ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਕਾਲਾਂਵਾਲੀ ਦੇ ਐਮ.

Ad Position 21
No active advertisement
ਅਜੀਤ ਡੈਸਕ 25-11-2026
ਕਾਲਾਂਵਾਲੀ/ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਮੰੰਡੀ ਕਾਲਾਂਵਾਲੀ ਦੇ ਦਸ ਬੂਥਾਂ ’ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਕਾਲਾਂਵਾਲੀ ਦੇ ਐਮ.ਓ ਡਾ.ਰਵੀ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੇ ਬੱਚਿਆਂ ਨੂੰ ਪੋਲਿਓ ਬੂੰਦਾਂ ਪਿਲਾਉਣ ਲਈ ਰੇਲਵੇ ਸਟੇਸ਼ਨ, ਬੱਸ ਸਟੈਂਡ, ਹਸਪਤਾਲ ਭਵਨ, ਸ਼੍ਰੀ ਸ਼ਿਵਬਾੜੀ, ਡੀ.ਐਨ.ਕਾਲਜ, ਗੁਰੂਦੁਆਰਾ ਕਲਗੀਧਰ ਸਾਹਿਬ, ਖੂਹ ਵਾਲਾ ਬਜ਼ਾਰ ਵਿਖੇ ਸਥਿਤ ਸ਼੍ਰੀ ਸ਼ਿਵ ਮੰਦਰ, ਮਹਾਜਨ ਧਰਮਸ਼ਾਲਾ, ਡਾ: ਮੀਨਾਕਸ਼ੀ ਹਸਪਤਾਲ ਅਤੇ ਗੁਰੂ ਨਾਨਕ ਸਕੂਲ ਵਿਚ ਬੂਥ ਲਗਾਏ ਗਏ। ਮਹਾਜਨ ਧਰਮਸ਼ਾਲਾ ਵਿਖੇ ਸਟਾਫ਼ ਨਰਸ ਰਮਨਦੀਪ ਕੌਰ ਅਤੇ ਆਸ਼ਾ ਵਰਕਰਾਂ ਰਾਣੀ ਦੇਵੀ, ਸ਼ਾਲੂ ਰਾਣੀ, ਆਸ਼ਾ ਰਾਣੀ ਅਤੇ ਸੁਮਨ ਦੀ ਅਗਵਾਈ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਲਾਂਵਾਲੀ ਸੀ.ਐਚ.ਸੀ ਅਧੀਨ ਵਿਭਾਗ ਵੱਲੋਂ ਕਾਲਾਂਵਾਲੀ ਸ਼ਹਿਰ ਅਤੇ ਪੇਂਡੂ ਖੇਤਰ ਦੇ ਕੁੱਲ 64 ਬੂਥਾਂ ’ਤੇ ਕਰੀਬ 10 ਹਜ਼ਾਰ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਮੂਹ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਝੁੱਗੀ-ਝੌਂਪੜੀ ਵਾਲੇ ਖੇਤਰਾਂ ਅਤੇ ਉੱਚ ਜੋਖਮ ਵਾਲੇ ਖੇਤਰਾਂ ਜਿਵੇਂ ਕਿ ਇੱਟ-ਭੱਠਿਆਂ ਆਦਿ ਵੱਲ ਵੱਧ ਧਿਆਨ ਦੇਣ। ਉਨ੍ਹਾਂ ਦੱਸਿਆ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮਾਜ ਸੇਵੀ ਸੰਸਥਾਵਾਂ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਦਾ ਸਹਿਯੋਗ ਵੀ ਲਿਆ ਗਿਆ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਇਸ ਤਹਿਤ 64 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਤਿੰਨ ਮੋਬਾਈਲ ਟੀਮਾਂ ਅਤੇ ਤਿੰਨ ਟਰਾਂਜ਼ਿਟ ਟੀਮਾਂ ਬਣਾਈਆਂ ਗਈਆਂ ਹਨ ਜੋ ਦੋ ਦਿਨ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸੀ.ਡੀ.ਐਲ.ਯੂ. ਵਿੱਚ ਲੰਗਰ ਲਗਾ ਕੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕਿਸਾਨ ਆਗੂਆਂ ਦੇ ਵਫ਼ਦ ਨੇ ਮੁੱਖ ਮੰਤਰੀ ਕੋਲ ਉਠਾਈਆਂ ਖੇਤਰ ਦੀਆਂ ਜਨਤਕ ਮੰਗਾਂ
Ad Position 24