24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵਰਦੀਆਂ ਵੰਡੀਆਂ

ਕਾਲਾਂਵਾਲੀ/ਸਿਰਸਾ, 24 ਨਵੰਬਰ (ਪ. ਪ.)

Ad Position 21
No active advertisement
ਅਜੀਤ ਡੈਸਕ 25-11-2026
ਕਾਲਾਂਵਾਲੀ/ਸਿਰਸਾ, 24 ਨਵੰਬਰ (ਪ. ਪ.)- ਸਰਕਾਰੀ ਪ੍ਰਾਇਮਰੀ ਸਕੂਲ ਕੇਵਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਮੌਕੇ ਡਾ. ਗੁਰਤੇਜ ਸਿੰਘ ਸਰਾਂ ਦੇ ਪਰਿਵਾਰ ਵੱਲੋਂ ਸਾਰੇ ਬੱਚਿਆਂ ਨੂੰ ਸਰਦੀਆਂ ਦੀਆਂ ਵਰਦੀਆਂ ਵੰਡੀਆਂ ਗਈਆਂ।ਇਸ ਮੌਕੇ ਡਾ. ਸਰਾਂ ਨੇ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਅਤੇ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਭਵਿੱਖ ਵਿੱਚ ਉਨ੍ਹਾਂ ਦੀਆਂ ਵਿਦਿਅਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਕਾਰਜਕਾਰੀ ਮੁੱਖ ਅਧਿਆਪਕ ਜਗਦੀਸ਼ ਸਿੰਘਪੁਰਾ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ’ਤੇ ਗੁਰਮੀਤ ਸਿੰਘ ਸਰਾਂ, ਪੰਚ ਬਲਵੰਤ ਸਿੰਘ ਸਰਾਂ, ਡਾ. ਹਰਬੰਸ ਸਿੰਘ ਕੁਲਾਰ, ਅਧਿਆਪਕਾ ਸ੍ਰੀਮਤੀ ਰੀਨਾ, ਆਂਗਣਵਾੜੀ ਵਰਕਰ ਰਾਜਪਾਲ ਕੌਰ, ਜਸਪਿੰਦਰ ਕੌਰ, ਗੁਰਪ੍ਰੀਤ ਕੌਰ, ਰਾਜਵੀਰ ਕੌਰ, ਪਵਨਦੀਪ ਕੌਰ ਅਤੇ ਗੁਰਜੰਟ ਸਿੰਘ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਪਾਲ ਪਿੰਕੀ ਦੁਬਾਰਾ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Ad Position 24