ਸੀ.ਆਈ.ਏ. ਸਿਰਸਾ ਪੁਲਿਸ ਵੱਲੋਂ ਹੈਰੋਇਨ ਸਮੇਤ ਤਿੰਨ ਨੌਜਵਾਨ ਕਾਬੂ
ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸੀਆਈਏ ਸਟਾਫ ਸਿਰਸਾ ਦੀ ਟੀਮ ਨੇ ਸਾਂਗਵਾਨ ਚੌਕ ਸਿਰਸਾ ਇਲਾਕੇ ਤੋਂ ਤਿੰਨ ਬਾਈਕ ਸਵਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ।
ਸਿਰਸਾ, 24 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸੀਆਈਏ ਸਟਾਫ ਸਿਰਸਾ ਦੀ ਟੀਮ ਨੇ ਸਾਂਗਵਾਨ ਚੌਕ ਸਿਰਸਾ ਇਲਾਕੇ ਤੋਂ ਤਿੰਨ ਬਾਈਕ ਸਵਾਰ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 6.34 ਮਿਲੀਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਛੱਤਰਗੜ੍ਹ ਪੱਟੀ ਸਿਰਸਾ, ਨਿਸ਼ਾਨ ਸਿੰਘ ਵਾਸੀ ਰੋੜੀ ਜ਼ਿਲ੍ਹਾ ਸਿਰਸਾ ਅਤੇ ਨਰਿੰਦਰ ਸਿੰਘ ਵਾਸੀ ਸਦਰ ਬਾਜ਼ਾਰ ਸਿਰਸਾ ਜ਼ਿਲ੍ਹਾ ਸਿਰਸਾ ਵਜੋਂ ਹੋਈ ਹੈ। ਸੀਆਈਏ ਇੰਚਾਰਜ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਸੁਪਰਡੈਂਟ ਦੀਪਕ ਸਹਾਰਨ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਆਪ੍ਰੇਸ਼ਨ ਦੇ ਤਹਿਤ ਸੀਆਈਏ ਸਿਰਸਾ ਦੀ ਪੁਲਿਸ ਟੀਮ ਸਾਂਗਵਾਨ ਚੌਕ ਸਿਰਸਾ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਸਾਹਮਣੇ ਤੋਂ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਆਉਂਦੇ ਦਿਖਾਈ ਦਿੱਤੇ। ਪੁਲਿਸ ਟੀਮ ਨੂੰ ਸਾਹਮਣੇ ਦੇਖ ਕੇ ਨੌਜਵਾਨਾਂ ਨੇ ਬਾਈਕ ਮੋੜ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਤਿੰਨਾਂ ਨੂੰ ਮੌਕੇ ’ਤੇ ਕਾਬੂ ਕਰ ਲਿਆ। ਗਜ਼ਟਿਡ ਅਧਿਕਾਰੀ ਦੀ ਹਾਜ਼ਰੀ ’ਚ ਨਿਯਮਾਂ ਅਨੁਸਾਰ ਤਲਾਸ਼ੀ ਲੈਣ ’ਤੇ ਦੋਸ਼ੀ ਦੇ ਕਬਜ਼ੇ ’ਚੋਂ 6.34 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਰਸਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਥਾਣਾ ਸਿਟੀ ਨੂੰ ਸੌਂਪ ਦਿੱਤੀ ਗਈ ਹੈ।