25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪੁਲਿਸ ਨੇ ਸੱਟੇਬਾਜ਼ੀ ਗਰੋਹ ਦਾ ਕੀਤਾ ਪਰਦਾਫਾਸ਼

ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੇ ਥਾਣਾ ਸੁਭਾਸ਼ ਨਗਰ ਦੀ ਪੁਲਿਸ ਨੇ ਕ੍ਰਿਕਟ ’ਤੇ ਗ਼ੈਰ-ਕਾਨੂੰਨੀ ਸੱਟੇਬਾਜ਼ੀ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਮਾਮਲੇ ਦੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਨਵੀਂ ਦਿੱਲੀ, 25 ਨਵੰਬਰ (ਡਾ. ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੇ ਥਾਣਾ ਸੁਭਾਸ਼ ਨਗਰ ਦੀ ਪੁਲਿਸ ਨੇ ਕ੍ਰਿਕਟ ’ਤੇ ਗ਼ੈਰ-ਕਾਨੂੰਨੀ ਸੱਟੇਬਾਜ਼ੀ ਦੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇਸ ਮਾਮਲੇ ਦੇ ਵਿਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕੋਲੋਂ 8 ਮੋਬਾਈਲ ਫੋਨ, ਇਕ ਲੈਪਟਾਪ (ਜਿਸ ਵਿਚ ਸੱਟੇਬਾਜੀ ਦਾ ਡਾਟਾ ਮੌਜੂਦ ਹੈ), ਇਕ ਪੈਸੇ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਦੋਸ਼ੀਆਂ ਦੇ ਨਾਂਅ ਸੁਖਵਿੰਦਰ ਸਿੰਘ ਨਿਵਾਸੀ ਸੁਭਾਸ਼ ਨਗਰ ਦਿੱਲੀ ਅਤੇ ਸੁਨੀਲ ਸਚਦੇਵਾ ਨਿਵਾਸੀ ਪਹਾੜਗੰਜ ਦਿੱਲੀ ਹੈ। ਪੁਲਿਸ ਨੇ ਵੱਖ-ਵੱਖ ਧਾਰਾਵਾਂ ਅਧੀਨ ਕੇੇ ਦਰਜ ਕਰ ਲਿਆ ਹੈ। ਇਸ ਮਾਮਲੇ ਦੇ ਬਾਰੇ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਸੁਭਾਸ਼ ਨਗਰ ਦੇ ਬਲਾਕ 10 ਵਿਖੇ ਪੈਟਰੋਲ ਪੰਪ ਦੇ ਨਜ਼ਦੀਕ ਇਕ ਘਰ ਦੀ ਪਹਿਲੀ ਮੰਜ਼ਿਲ ’ਤੇ ਕ੍ਰਿਕਟ ’ਤੇ ਗ਼ੈਰ-ਕਾਨੂੰਨੀ ਸੱਟੇਬਾਜ਼ੀ ਚੱਲ ਰਹੀ ਹੈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਪਣੀ ਟੀਮ ਦੇ ਨਾਲ ਦੱਸੀ ਗਈ ਥਾਂ ’ਤੇ ਛਾਪਾ ਮਾਰਿਆ ਅਤੇ ਉਥੋਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਜੋ ਕਿ ਕ਼ਿਕਟ ਮੈਚ ’ਤੇ ਸੱਟਾ ਲਗਾ ਰਹੇ ਸਨ। ਪੁਲਿਸ ਇਨ੍ਹਾਂ ਤੋਂ ਜਾਣਕਾਰੀ ਲੈ ਰਹੀ ਹੈ ਅਤੇ ਪੂਰੀ ਚੇਨ ਦਾ ਵੀ ਪਤਾ ਲਗਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੰਦਰ ਵਿਹਾਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 6 ਨੂੰ -ਹਰਦੀਪ ਸਿੰਘ ਅਗਲੀ ਖ਼ਬਰ ਪਿੰਡਾਂ ਵਿਚ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ
Ad Position 24