ਪ੍ਰਕਾਸ਼ ਪੁਰਬ ਮੌਕੇ ਇੰਡੀਆ ਗੇਟ ਸਕੂਲ ਵਿਖੇ ਕੀਤੀ ਗਈ ਦੀਪਮਾਲਾ
ਨਵੀਂ ਦਿੱਲੀ,25 ਨਵੰਬਰ(ਜਗਤਾਰ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰੋਗਰਾਮ ਕਰਾਇਆ ਗਿਆ ਅਤੇ ਸਕੂਲ ਵਿਚ ਦੀਪਮਾਲਾ ਕੀਤੀ ਗਈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪਿੰਕੀ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਆਈਆਂ ਸੰਗਤਾਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਸੁਨਹਿਰੀ ਉਪਦੇਸ਼ਾਂ ਨੂੰ ਸਾਖੀਆਂ ਰਾਹੀਂ ਸਾਂਝਾ ਕੀਤਾ।
ਨਵੀਂ ਦਿੱਲੀ,25 ਨਵੰਬਰ(ਜਗਤਾਰ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਕੀਰਤਨ ਪ੍ਰੋਗਰਾਮ ਕਰਾਇਆ ਗਿਆ ਅਤੇ ਸਕੂਲ ਵਿਚ ਦੀਪਮਾਲਾ ਕੀਤੀ ਗਈ।ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਜੀਤ ਸਿੰਘ ਪਿੰਕੀ ਨੇ ਸਮਾਗਮ ਵਿਚ ਹਾਜ਼ਰੀ ਭਰਦਿਆਂ ਆਈਆਂ ਸੰਗਤਾਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਜੀ ਦੇ ਸੁਨਹਿਰੀ ਉਪਦੇਸ਼ਾਂ ਨੂੰ ਸਾਖੀਆਂ ਰਾਹੀਂ ਸਾਂਝਾ ਕੀਤਾ।ਸਕੂਲ ਦੇ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਗੁਰੂ ਸਾਹਿਬ ਦਾ ਜੀਵਨ ਬਿਰਤਾਂਤ ਸਾਂਝਾ ਕਰਦਿਆਂ ਗੁਰਪੁਰਬ ਦੀ ਵਧਾਈ ਦਿੱਤੀ। ਪ੍ਰਕਾਸ਼ ਪੁਰਬ ਦੇ ਮੁਬਾਰਕ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਦੀਪਮਾਲਾ ਕੀਤੀ ਗਈ।